17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਘਰ ਦੇ ਬਾਹਰ ਫਾਇਰ ਕਰਨ ਵਾਲੇ 2 ਦੋਸ਼ੀ ਦੇਸੀ ਪਿਸਟਲ, ਮੈਗਜ਼ੀਨ ਤੇ ਜ਼ਿੰਦਾ ਰੌਂਦ ਸਮੇਤ ਗਿ੍ਫ਼ਤਾਰ

ਅਜੀਤ ਡੈਸਕ 12-06-2026
ਗੁਰਦਾਸਪੁਰ, 11 ਜੂਨ (ਚੱਕਰਾਜਾ)-ਗੁਰਦਾਸਪੁਰ ਪੁਲਿਸ ਵਲੋਂ ਮਾੜੇ ਅਨਸਰਾਂ ਵਿਰੁੱਧ ਕਾਰਵਾਈ ਕਰਦੇ ਹੋਏ ਤਿੱਬੜ ਵਿਖੇ ਇਕ ਘਰ ਦੇ ਬਾਹਰ ਫਾਇਰ ਕਰਨ ਵਾਲੇ 2 ਦੋਸ਼ੀਆਂ ਨੰੂ ਇਕ ਦੇਸੀ ਪਿਸਟਲ ਸਮੇਤ ਮੈਗਜ਼ੀਨ ਤੇ 1 ਜਿੰਦਾ ਰੌਂਦ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਪ੍ਰੈੱਸ ਵਾਰਤਾ ਦੌਰਾਨ ਸੀਨੀਅਰ ਪੁਲਿਸ ਕਪਤਾਨ ਦਵਿੰਦਰ ਕੁਮਾਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ 18 ਮਈ ਨੰੂ ਪਿੰਡ ਤਿੱਬੜ ਵਿਖੇ ਸ਼ਾਮ 4 ਵਜੇ 2 ਅਣਪਛਾਤੇ ਵਿਅਕਤੀਆਂ ਵਲੋਂ ਜਸਬੀਰ ਸਿੰਘ ਦੇ ਘਰ ਦੇ ਬਾਹਰ ਖੜ੍ਹੇ ਹੋ ਕੇ ਘਰ ਵੱਲ 2 ਹਵਾਈ ਫਾਇਰ ਕੀਤੇ ਸਨ, ਜਿਸ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਥਾਣਾ ਤਿੱਬੜ ਵਿਖੇ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਲਈ ਵੱਖ-ਵੱਖ ਟੀਮਾਂ ਬਣਾ ਕੇ ਤਫਤੀਸ਼ ਕੀਤੀ ਜਾ ਰਹੀ ਸੀ | ਜਿਸ ਤਹਿਤ ਪੁਲਿਸ ਟੀਮਾਂ ਵਲੋਂ 2 ਜੂਨ ਨੰੂ ਦੋਸ਼ੀ ਪਲਵਿੰਦਰ ਸਿੰਘ ਉਰਫ਼ ਜੋਨਾ ਪੁੱਤਰ ਜਸਵੰਤ ਸਿੰਘ ਵਾਸੀ ਘੋੜੇਵਾਹ ਥਾਣਾ ਕਾਹਨੰੂਵਾਨ ਤੇ 8 ਜੂਨ ਨੰੂ ਸੁਰਜੀਤ ਸਿੰਘ ਉਰਫ਼ ਸਾਬੂ ਪੁੱਤਰ ਦਰਸ਼ਨ ਸਿੰਘ ਵਾਸੀ ਸ਼ੀਂਹ ਭੱਟੀ ਥਾਣਾ ਕਾਹਨੰੂਵਾਨ ਨੰੂ ਗਿ੍ਫ਼ਤਾਰ ਕਰਕੇ ਉਨ੍ਹਾਂ ਪਾਸੋਂ ਵਾਰਦਾਤ 'ਚ ਵਰਤਿਆ 1 ਪਿਸਟਲ ਦੇਸੀ 32 ਬੋਰ ਸਮੇਤ ਮੈਗਜ਼ੀਨ ਤੇ ਇਕ ਜਿੰਦਾ ਰੋਂਦ ਤੇ ਐਕਟੀਵਾ ਸਕੂਟਰੀ ਬਰਾਮਦ ਕੀਤੀ ਗਈ | ਉਨ੍ਹਾਂ ਦੱਸਿਆ ਕਿ ਦੋਸ਼ੀਆਂ ਤੋਂ ਕੀਤੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਕਿ ਉਨ੍ਹਾਂ ਨੇ ਗੁਰਜੰਟ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਤਿੱਬੜ (ਹਾਲ ਵਿਦੇਸ਼ ਜਰਮਨੀ) ਦੇ ਕਹਿਣ 'ਤੇ ਇਸ ਵਾਰਦਾਤ ਨੰੂ ਅੰਜਾਮ ਦਿੱਤਾ ਸੀ | ਜਿਸ ਦੀ ਮੁੱਦਈ ਦੇ ਬੇਟੇ ਦਲਜੀਤ ਸਿੰਘ ਨਾਲ ਵਿਦੇਸ਼ 'ਚ ਰੰਜਿਸ਼ ਸੀ | ਉਨ੍ਹਾਂ ਦੱਸਿਆ ਕਿ ਸੁਰਜੀਤ ਸਿੰਘ ਉਰਫ਼ ਸਾਬੂ ਖ਼ਿਲਾਫ਼ ਪਹਿਲਾਂ ਦੀ ਕਤਲ, ਚੋਰੀ ਤੇ ਪ੍ਰੀਜਨ ਐਕਟ ਦੇ ਤਿੰਨ ਵੱਖ-ਵੱਖ ਮਾਮਲੇ ਦਰਜ ਹਨ | ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਹੋਰ ਤਫਤੀਸ਼ ਜਾਰੀ ਹੈ |
ਪਿਛਲੀ ਖ਼ਬਰ ਭੁਪਿੰਦਰ ਸਿੰਘ ਬਾਜਵਾ ਬਣੇ ਬਟਾਲਾ ਨਗਰ ਨਿਗਮ ਦੇ ਨਵੇਂ ਮੇਅਰ ਅਗਲੀ ਖ਼ਬਰ ਪੁਲਿਸ ਵਲੋਂ ਸਿਖਲਾਈ ਪਾਸ ਨੌਜਵਾਨਾਂ 'ਤੇ ਕੀਤੇ ਤਸ਼ੱਦਦ ਤੇ ਧਮਕਾਉਣ ਦੀ ਕਰਮਚਾਰੀ ਦਲ ਵਲੋਂ ਨਿੰਦਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।