17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਭੁਪਿੰਦਰ ਸਿੰਘ ਬਾਜਵਾ ਬਣੇ ਬਟਾਲਾ ਨਗਰ ਨਿਗਮ ਦੇ ਨਵੇਂ ਮੇਅਰ

ਨਗਰ ਨਿਗਮ ਬਟਾਲਾ ਦੇ ਬਣੇ ਮੇਅਰ ਭੁਪਿੰਦਰ ਸਿੰਘ ਬਾਜਵਾ, ਸੀਨੀਅਰ ਡਿਪਟੀ ਮੇਅਰ ਸੁਖਰਾਜ ਕੌਰ ਤੇ ਡਿਪਟੀ ਮੇਅਰ ਨੀਲਮ ਚੌਹਾਨ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਵਿਧਾਇਕ ਸ਼ੈਰੀ ਕਲਸੀ ਤੇ ਹੋਰ | ਤਸਵੀਰ : ਜਤਿੰਦਰ ਕੱਦ <br/> 12-06-2026
ਬਟਾਲਾ, 11 ਜੂਨ (ਸਤਿੰਦਰ ਸਿੰਘ)-ਬਟਾਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਅੱਜ ਚੁਣੇ ਗਏ ਕੌਂਸਲਰਾਂ ਦੀ ਸਰਬਸੰਮਤੀ ਨਾਲ ਸਫ਼ਲਤਾ ਪੂਰਵਕ ਸਮਾਪਤ ਹੋਈ | ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕਮਿਸ਼ਨਰ ਜਲੰਧਰ ਡਵੀਜ਼ਨ ਸ੍ਰੀ ਰਾਮ ਤੇ ਕਮਿਸ਼ਨਰ ਨਗਰ ਨਿਗਮ ਬਟਾਲਾ ਗੁਰਸਿਮਰਨ ਸਿੰਘ ਢਿੱਲੋਂ ਵਿਸ਼ੇਸ਼ ਤੌਰ 'ਤੇ ਮੌਜ਼ੂਦ ਰਹੇ | ਨਗਰ ਨਿਗਮ ਦੇ ਨਵ-ਚੁਣੇ ਕੌਂਸਲਰਾਂ ਵਲੋਂ ਸਰਬਸੰਮਤੀ ਨਾਲ ਭੁਪਿੰਦਰ ਸਿੰਘ ਬਾਜਵਾ ਨੂੰ ਬਟਾਲਾ ਨਗਰ ਨਿਗਮ ਦਾ ਮੇਅਰ ਚੁਣਿਆ ਗਿਆ | ਇਸ ਦੇ ਨਾਲ ਹੀ ਸ੍ਰੀਮਤੀ ਸੁਖਰਾਜ ਕੌਰ ਸੀਨੀਅਰ ਡਿਪਟੀ ਮੇਅਰ ਤੇ ਸ੍ਰੀਮਤੀ ਨੀਲਮ ਚੌਹਾਨ ਡਿਪਟੀ ਮੇਅਰ ਦੀ ਜ਼ਿੰਮੇਵਾਰੀ ਸੌਂਪੀ ਗਈ | ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਟਾਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਆਮ ਆਦਮੀ ਪਾਰਟੀ ਦੀ ਟੀਮ ਪੂਰੀ ਇਮਾਨਦਾਰੀ ਤੇ ਵਚਨਬੱਧਤਾ ਨਾਲ ਕੰਮ ਕਰੇਗੀ | ਉਨ੍ਹਾਂ ਕਿਹਾ ਕਿ ਲੋਕਾਂ ਨੇ ਪਾਰਟੀ 'ਤੇ ਜੋ ਭਰੋਸਾ ਜਿਤਾਇਆ ਹੈ, ਉਸ 'ਤੇ ਖਰਾ ਉਤਰਦਿਆਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾਇਆ ਜਾਵੇਗਾ | ਨਵੇਂ ਮੇਅਰ ਭੁਪਿੰਦਰ ਸਿੰਘ ਬਾਜਵਾ ਨੇ ਪਾਰਟੀ ਹਾਈਕਮਾਂਡ, ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਵਿਧਾਇਕ ਸ਼ੈਰੀ ਕਲਸੀ ਤੇ ਸਮੂਹ ਕੌਂਸਲਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਬਟਾਲਾ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਣ ਲਈ ਦਿਨ-ਰਾਤ ਮਿਹਨਤ ਕਰਨਗੇ ਤੇ ਸ਼ਹਿਰ ਦੇ ਵਿਕਾਸ ਨੂੰ ਨਵੀਆਂ ਉਚਾਈਆਂ ਤੱਕ ਲੈ ਕੇ ਜਾਣਗੇ | ਇਸ ਤੋਂ ਪਹਿਲਾਂ ਸਵੇਰੇ ਨਗਰ ਨਿਗਮ ਬਟਾਲਾ ਦੇ ਮੇਅਰ ਦੀ ਚੋਣ ਤੋਂ ਪਹਿਲਾਂ ਵਿਧਾਇਕ ਸ਼ੈਰੀ ਕਲਸੀ ਵਲੋਂ ਨਵ-ਨਿਯੁਕਤ ਸਮੂਹ ਕੌਂਸਲਰਾਂ ਨਾਲ ਗੁਰਦੁਆਰਾ ਸ੍ਰੀ ਕੰਧ ਸਾਹਿਬ ਅਤੇ ਮਾਤਾ ਕਾਲੀ ਦੁਆਰਾ ਮੰਦਿਰ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ | ਨਗਰ ਨਿਗਮ ਬਟਾਲਾ ਦੇ ਮੇਅਰ ਦੀ ਚੋਣ ਉਪਰੰਤ ਅੱਜ ਪਹਿਲੇ ਦਿਨ ਹੀ ਸਟਰੀਟ ਲਾਇਟਾਂ ਠੀਕ ਕਰਨ ਵਾਲੀ ਅਤਿ ਆਧੁਨਿਕ ਟੈਲੀਸਕੋਪਿਕ ਸਕਾਈ ਲਿਫ਼ਟ ਮਸ਼ੀਨ ਬਟਾਲਾ ਵਾਸੀਆਂ ਨੂੰ ਸਮਰਪਿਤ ਕੀਤੀ ਗਈ |
ਪਿਛਲੀ ਖ਼ਬਰ ਨਿਊ ਅੰਮਿ੍ਤਸਰ ਦੇ ਬਾਹਰ ਜੀ. ਟੀ. ਰੋਡ 'ਤੇ ਬਣ ਰਹੇ ਫਲਾਈਓਵਰ ਦੀ ਦੇਰੀ ਨਾਲ ਰਾਹਗੀਰ ਪ੍ਰੇਸ਼ਾਨ-ਪ੍ਰਵੀਨ ਸਹਿਗਲ ਅਗਲੀ ਖ਼ਬਰ ਘਰ ਦੇ ਬਾਹਰ ਫਾਇਰ ਕਰਨ ਵਾਲੇ 2 ਦੋਸ਼ੀ ਦੇਸੀ ਪਿਸਟਲ, ਮੈਗਜ਼ੀਨ ਤੇ ਜ਼ਿੰਦਾ ਰੌਂਦ ਸਮੇਤ ਗਿ੍ਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।