14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪੁਲਿਸ ਵਲੋਂ ਸ਼ਾਤਿਰ ਅਪਰਾਧੀ ਮਾਮੂਲੀ ਝੜਪ ਤੋਂ ਬਾਅਦ ਗਿ੍ਫ਼ਤਾਰ

ਅਜੀਤ ਡੈਸਕ 12-06-2026
ਭੈਣੀ ਮੀਆਂ ਖਾਂ/ਕਾਹਨੂੰਵਾਨ, 11 ਜੂਨ (ਜਸਬੀਰ ਸਿੰਘ ਬਾਜਵਾ, ਨਿਸ਼ਾਨ ਸਿੰਘ ਚਾਹਲ)-ਜ਼ਿਲ੍ਹਾ ਗੁਰਦਾਸਪੁਰ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਜ਼ਿਲ੍ਹਾ ਪੁਲਿਸ ਨੂੰ ਮੋਟਰਸਾਈਕਲ ਖੋਹਣ ਤੇ ਇਕ ਪੈਟਰੋਲ ਪੰਪ 'ਤੇ ਗੋਲੀਆਂ ਚਲਾਉਣ ਵਾਲੇ ਇਕ ਅਪਰਾਧੀ ਨੂੰ ਥਾਣਾ ਭੈਣੀ ਮੀਆਂ ਖਾਂ ਖੇਤਰ ਦੇ ਅਧੀਨ ਪੈਂਦੇ ਪਿੰਡ ਕਿਸ਼ਨਪੁਰ ਦੇ ਕੋਲ ਮਾਮੂਲੀ ਝੜਪ ਤੋਂ ਬਾਅਦ ਪੁਲਿਸ ਵਲੋਂ ਦਬੋਚ ਲਿਆ ਗਿਆ | ਥਾਣਾ ਭੈਣੀ ਮੀਆਂ ਖਾਂ ਖੇਤਰ ਅੰਦਰ ਪੈਂਦੇ ਪਿੰਡ ਕਿਸ਼ਨਪੁਰ ਨੇੜੇ ਘਟਨਾ ਵਾਲੀ ਥਾਂ 'ਤੇ ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਅਦਿਤਿਆ ਨੇ ਦੱਸਿਆ ਕਿ ਮੰਗਲਵਾਰ ਨੂੰ ਥਾਣਾ ਪੁਰਾਣਾ ਸ਼ਾਲਾ ਦੇ ਅਧੀਨ ਪੈਂਦੇ ਪਿੰਡ ਚਾਵਾਂ ਦੀ ਹਦੂਦ 'ਚੋਂ ਇਕ ਮੋਟਰਸਾਈਕਲ ਸਵਾਰ ਨੌਜਵਾਨ ਤੋਂ 2 ਨੌਜਵਾਨ ਉਸ ਦਾ ਮੋਟਰਸਾਈਕਲ ਖੋਹ ਕੇ ਫ਼ਰਾਰ ਹੋ ਗਏ | ਮੋਟਰਸਾਈਕਲ ਖੋਹਣ ਤੋਂ ਬਾਅਦ ਇਸ ਤੋਂ ਥੋੜ੍ਹੀ ਦੂਰ ਪਿੰਡ ਜਗਤਪੁਰ ਦੇ ਕੋਲ ਇਕ ਪੈਟਰੋਲ ਪੰਪ 'ਤੇ ਇਨ੍ਹਾਂ ਵਲੋਂ ਗੋਲੀਆਂ ਚਲਾਈਆਂ ਗਈਆਂ | ਪੁਲਿਸ ਨੂੰ ਇਸ ਬਾਰੇ ਸੂਚਨਾ ਮਿਲਣ ਤੋਂ ਬਾਅਦ ਹਰਕਤ 'ਚ ਆਈ ਪੁਲਿਸ ਵਲੋਂ ਮੁਲਜ਼ਮਾਂ ਨੂੰ ਕਾਬੂ ਕਰਨ ਵਾਸਤੇ ਇਸ ਖੇਤਰ ਅੰਦਰ ਨਾਕੇਬੰਦੀ ਕਰ ਦਿੱਤੀ ਗਈ | ਇਸੇ ਤਹਿਤ ਥਾਣਾ ਭੈਣੀ ਮੀਆਂ ਖਾਂ ਦੀ ਪੁਲਿਸ ਵਲੋਂ ਦਰਿਆ ਬਿਆਸ ਦੇ ਧੁੱਸੀ ਬੰਨ ਟੀ-ਪੁਆਇੰਟ ਕਿਸ਼ਨਪੁਰ ਨੇੜੇ ਨਾਕਾ ਲਗਾਇਆ ਸੀ ਕਿ ਇਸ ਦੌਰਾਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਪੁਲਿਸ ਨੇ ਜਦੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਇਸ ਨੌਜਵਾਨ ਵਲੋਂ ਪੁਲਿਸ ਉੱਪਰ ਗੋਲੀਆਂ ਚਲਾਈਆਂ, ਜੋ ਪੁਲਿਸ ਦੀ ਗੱਡੀ ਉੱਪਰ ਜਾ ਲੱਗਾ | ਪੁਲਿਸ ਵਲੋਂ ਚਲਾਈਆਂ ਜਵਾਬੀ ਗੋਲੀਆਂ 'ਚ ਉਹ ਜ਼ਖ਼ਮੀ ਹੋ ਗਿਆ, ਜਿਸ ਤੋਂ ਬਾਅਦ ਦੋਸ਼ੀ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਗਿਆ | ਦੋਸ਼ੀ ਦੀ ਪਹਿਚਾਣ ਰੋਹਿਤ ਮੱਟੂ ਪੁੱਤਰ ਮਨੋਹਰ ਮਸੀਹ ਵਾਸੀ ਕਿਲ੍ਹਾ ਟੇਕ ਸਿੰਘ ਥਾਣਾ ਸਿਵਲ ਲਾਇਨ ਬਟਾਲਾ ਵਜੋਂ ਹੋਈ | ਐੱਸ.ਐੱਸ.ਪੀ. ਨੇ ਦੱਸਿਆ ਕਿ ਉਸ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ | ਉਸ ਦੀ ਹਾਲਤ ਠੀਕ
ਪਿਛਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਤੇ ਜਥੇਦਾਰ ਮੱਖਣ ਸਿੰਘ ਸ਼ਹੀਦ ਦੀ ਸਾਂਝੀ ਬਰਸੀ ਦੀਆਂ ਤਿਆਰੀਆਂ ਮੁਕੰਮਲ <br/> ਅਗਲੀ ਖ਼ਬਰ ਭਾਜਪਾ ਆਗੂ ਵਿਜੇ ਸੋਨੀ ਦਾ ਮਸੀਹ ਸੰਮੇਲਨ 'ਚ ਸ਼ਿਰਕਤ ਕਰਨ 'ਤੇ ਭਰਵਾਂ ਸਵਾਗਤ ਤੇ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।