14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਵਾਰਡ ਨੰਬਰ 16 ਤੋਂ ਕਾਂਗਰਸੀ ਉਮੀਦਵਾਰ ਸੁਨੀਤਾ ਸ਼ਰਮਾ ਵਲੋਂ ਚੋਣ ਪ੍ਰਚਾਰ

ਅਜੀਤ ਡੈਸਕ 12-06-2026
ਗੁਰਦਾਸਪੁਰ, 11 ਜੂਨ (ਪੰਕਜ ਸ਼ਰਮਾ)-ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸ਼ਹਿਰ 'ਚ ਚੋਣ ਮਾਹੌਲ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ | ਇਸੇ ਤਹਿਤ ਵਾਰਡ ਨੰਬਰ 16 ਤੋਂ ਕਾਂਗਰਸ ਪਾਰਟੀ ਦੀ ਉਮੀਦਵਾਰ ਸੁਨੀਤਾ ਸ਼ਰਮਾ ਵਲੋਂ ਆਪਣੇ ਸਮਰਥਕਾਂ ਤੇ ਪਾਰਟੀ ਵਰਕਰਾਂ ਨਾਲ ਮਿਲ ਕੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਵਾਰਡ ਵਾਸੀਆਂ ਨਾਲ ਮੁਲਾਕਾਤ ਕਰਕੇ ਆਪਣੇ ਹੱਕ 'ਚ ਵੋਟਾਂ ਦੀ ਅਪੀਲ ਕੀਤੀ ਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਇਆ | ਸੁਨੀਤਾ ਸ਼ਰਮਾ ਨੇ ਕਿਹਾ ਕਿ ਜੇਕਰ ਇਲਾਕਾ ਵਾਸੀ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ ਤਾਂ ਵਾਰਡ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕੀਤੀ ਜਾਵੇਗੀ | ਚੋਣ ਪ੍ਰਚਾਰ ਦੌਰਾਨ ਕਾਂਗਰਸ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਵਾਰਡ ਨਿਵਾਸੀਆਂ ਵਲੋਂ ਵੀ ਸੁਨੀਤਾ ਸ਼ਰਮਾ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ | ਇਸ ਮੌਕੇ ਸਥਾਨਕ ਆਗੂ ਅਤੇ ਪਾਰਟੀ ਵਰਕਰ ਹਾਜ਼ਰ ਸਨ |
ਪਿਛਲੀ ਖ਼ਬਰ ਹਲਕਾ ਇੰਚਾਰਜ ਦੀਨਾਨਗਰ ਕਮਲਜੀਤ ਚਾਵਲਾ ਨੰੂ ਵੋਟਰਾਂ ਤੇ ਸਪੋਰਟਰਾਂ ਦਾ ਮਿਲ ਰਿਹਾ ਸਹਿਯੋਗ <br/> ਅਗਲੀ ਖ਼ਬਰ ਸਨਾਤਨ ਕ੍ਰਾਂਤੀ ਦਲ ਮਹਿਲਾ ਵਿੰਗ ਵਲੋਂ ਵੋਟਰਾਂ ਨੰੂ ਬਿਨਾਂ ਦਬਾਅ ਜਾਂ ਲਾਲਚ ਤੋਂ ਵੋਟ ਪਾਉਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।