14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਵਾਰਡ ਨੰਬਰ 20 ਵਿਖੇ ਬਘੇਲ ਸਿੰਘ ਬਾਹੀਆਂ ਨੇ ਤਾਨੀਆ ਸ਼ਰਮਾ ਦੇ ਹੱਕ 'ਚ ਕੀਤੀ ਰੈਲੀ

ਅਜੀਤ ਡੈਸਕ 12-06-2026
ਗੁਰਦਾਸਪੁਰ, 11 ਜੂਨ (ਪੰਕਜ ਸ਼ਰਮਾ)-ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਵਾਰਡ ਨੰਬਰ 20 ਤੋਂ ਭਾਜਪਾ ਉਮੀਦਵਾਰ ਤਾਨੀਆ ਸ਼ਰਮਾ ਦੇ ਹੱਕ ਵਿਚ ਜ਼ਿਲ੍ਹਾ ਪ੍ਰਧਾਨ ਬਘੇਲ ਸਿੰਘ ਬਾਹੀਆਂ ਦੀ ਅਗਵਾਈ ਹੇਠ ਰੈਲੀ ਕੱਢੀ ਗਈ | ਰੈਲੀ ਦੌਰਾਨ ਇਲਾਕੇ ਦੇ ਲੋਕਾਂ ਤੇ ਪਾਰਟੀ ਵਰਕਰਾਂ ਵਲੋਂ ਭਰਪੂਰ ਸਮਰਥਨ ਦੇਖਣ ਨੂੰ ਮਿਲਿਆ | ਇਸ ਮੌਕੇ ਬਘੇਲ ਸਿੰਘ ਨੇ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਕੀਤਾ ਤੇ ਤਾਨੀਆ ਸ਼ਰਮਾ ਨੂੰ ਵੋਟਾਂ ਪਾ ਕੇ ਕਾਮਯਾਬ ਬਣਾਉਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਭਾਜਪਾ ਹਮੇਸ਼ਾ ਵਿਕਾਸ ਅਤੇ ਲੋਕ ਭਲਾਈ ਦੀ ਰਾਜਨੀਤੀ ਕਰਦੀ ਆਈ ਹੈ ਅਤੇ ਸ਼ਹਿਰ ਦੇ ਹਰ ਵਾਰਡ ਦਾ ਇਕਸਾਰ ਵਿਕਾਸ ਕਰਵਾਉਣਾ ਪਾਰਟੀ ਦੀ ਪ੍ਰਾਥਮਿਕਤਾ ਹੈ | ਤਾਨੀਆ ਸ਼ਰਮਾ ਨੇ ਵਾਰਡ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਵਲੋਂ ਮਿਲ ਰਹੇ ਪਿਆਰ ਤੇ ਸਮਰਥਨ ਨਾਲ ਉਹ ਬਹੁਤ ਉਤਸ਼ਾਹਿਤ ਹਨ | ਉਨ੍ਹਾਂ ਭਰੋਸਾ ਦਿੱਤਾ ਕਿ ਜਿੱਤ ਤੋਂ ਬਾਅਦ ਵਾਰਡ ਵਿਚ ਸਫ਼ਾਈ, ਪੀਣ ਵਾਲੇ ਪਾਣੀ, ਸੜਕਾਂ ਅਤੇ ਹੋਰ ਬੁਨਿਆਦੀ ਸੁਵਿਧਾਵਾਂ ਨੂੰ ਪਹਿਲ ਦੇ ਆਧਾਰ 'ਤ ਸੁਧਾਰਿਆ ਜਾਵੇਗਾ | ਰੈਲੀ ਵਿਚ ਭਾਜਪਾ ਦੇ ਕਈ ਆਗੂ, ਵਰਕਰ ਤੇ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਮੌਜੂਦ ਰਹੇ |
ਪਿਛਲੀ ਖ਼ਬਰ ਸੀਨੀਅਰ 'ਆਪ' ਆਗੂ ਰਵਿੰਦਰ ਸਿੰਘ ਕੰਬੋਜ ਵੈੱਲਫੇਅਰ ਬੋਰਡ ਦੇ ਬਣੇ ਚੇਅਰਮੈਨ <br/> ਅਗਲੀ ਖ਼ਬਰ ਕਾਦੀਆਂ 'ਚ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਅਤੇ ਵਿਧਾਇਕ ਤਿ੍ਪਤ ਰਜਿੰਦਰ ਸਿੰਘ ਬਾਜਵਾ ਵਲੋਂ ਰੋਡ ਸ਼ੋਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।