14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸੀਨੀਅਰ 'ਆਪ' ਆਗੂ ਰਵਿੰਦਰ ਸਿੰਘ ਕੰਬੋਜ ਵੈੱਲਫੇਅਰ ਬੋਰਡ ਦੇ ਬਣੇ ਚੇਅਰਮੈਨ <br/>

ਅਜੀਤ ਡੈਸਕ 12-06-2026
ਗੁਰਦਾਸਪੁਰ, 11 ਜੂਨ (ਅਸ਼ੋਕ ਸ਼ਰਮਾ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਵਾਸੀ ਸੰਤ ਨਗਰ ਗੁਰਦਾਸਪੁਰ ਨੰੂ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੰੂ ਮੁੱਖ ਰੱਖਦੇ ਹੋਏ ਮੁੱਖ ਮੰਤਰੀ ਪੰਜਾਬ ਵਲੋਂ ਕੰਬੋਜ ਵੈੱਲਫੇਅਰ ਬੋਰਡ ਗੁਰਦਾਸਪੁਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ | ਰਵਿੰਦਰ ਸਿੰਘ ਨੇ ਦੱਸਿਆ ਕਿ ਪਾਰਟੀ ਵਲੋਂ ਮਿਲੀਆਂ ਸੇਵਾਵਾਂ ਨੰੂ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣ 'ਚ ਕੋਈ ਕਸਰ ਨਹੀਂ ਛੱਡੀ ਜਾਵੇਗੀ, ਸਗੋਂ ਪਾਰਟੀ ਦੀਆਂ ਨੀਤੀਆਂ ਤੇ ਲੋਕਾਂ ਨੰੂ ਪਾਰਟੀ ਨਾਲ ਜੋੜਨ ਲਈ ਵਿਸ਼ੇਸ਼ ਮੁਹਿੰਮ ਚਲਾ ਕੇ ਪਾਰਟੀ ਨੰੂ ਹੋਰ ਮਜ਼ਬੂਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਕੰਬੋਜ ਵੈੱਲਫੇਅਰ ਬੋਰਡ ਵਲੋਂ ਪਹਿਲਾਂ ਵੀ ਸਮਾਜ ਸੇਵੀ ਕੰਮ ਕੀਤੇ ਜਾ ਰਹੇ ਹਨ ਤੇ ਗੁਰਦਾਸਪੁਰ ਸ਼ਹਿਰ ਅੰਦਰ ਹਰ ਵਰਗ ਦੇ ਲੋਕਾਂ ਨੰੂ ਵੈੱਲਫੇਅਰ ਬੋਰਡ ਦੇ ਕੰਮਾਂ ਪ੍ਰਤੀ ਜਾਗਰੂਕ ਕੀਤਾ ਜਾਵੇਗਾ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਇਸ ਨਿਯੁਕਤੀ ਲਈ ਧੰਨਵਾਦ ਕੀਤਾ |

ਪਿਛਲੀ ਖ਼ਬਰ ਗਰਮੀ 'ਚ ਨੌਜਵਾਨਾਂ ਨੇ ਲਗਾਈ ਛਬੀਲ ਅਗਲੀ ਖ਼ਬਰ ਵਾਰਡ ਨੰਬਰ 20 ਵਿਖੇ ਬਘੇਲ ਸਿੰਘ ਬਾਹੀਆਂ ਨੇ ਤਾਨੀਆ ਸ਼ਰਮਾ ਦੇ ਹੱਕ 'ਚ ਕੀਤੀ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।