14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪੁਲਿਸ ਵਲੋਂ ਇਕ ਵਅਕਤੀ ਹੈਰੋਇਨ ਤੇ ਇਕ ਨਸ਼ਾ ਪੀਤਾ ਗਿ੍ਫ਼ਤਾਰ

ਅਜੀਤ ਡੈਸਕ 12-06-2026
ਪਠਾਨਕੋਟ, 11 ਜੂਨ (ਵਿਨੋਦ)-ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਪਠਾਨਕੋਟ ਪੁਲਿਸ ਵਲੋਂ ਇਕ ਵਿਅਕਤੀ ਨੂੰ 3.6 ਗ੍ਰਾਮ ਹੈਰੋਇਨ ਤੇ ਇਕ ਨੂੰ ਨਸ਼ਾ ਪੀਤੇ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਡਵੀਜ਼ਨ ਨੰਬਰ ਇਕ ਦੇ ਏ.ਐਸ.ਆਈ. ਵਿਮਲ ਕੁਮਾਰ ਵਲੋਂ ਆਪਣੀ ਪਾਰਟੀ ਨਾਲ ਡਲਹੌਜ਼ੀ ਰੋਡ 'ਤੇ ਗਸ਼ਤ ਕੀਤੀ ਜਾ ਰਹੀ ਸੀ ਕਿ ਜਦੋਂ ਉਹ ਖ਼ਾਲੀ ਗਰਾਊਾਡ ਦੇ ਨਜ਼ਦੀਕ ਪਹੁੰਚੇ ਤਾਂ ਇਕ ਵਿਅਕਤੀ ਪੁਲਿਸ ਨੂੰ ਦੇਖ ਕੇ ਘਬਰਾਇਆ ਤੇ ਉਸ ਨੇ ਆਪਣੀ ਜੇਬ ਵਿਚੋਂ ਇਕ ਮੋਮੀ ਲਿਫ਼ਾਫ਼ਾ ਥੱਲੇ ਸੁੱਟਿਆ | ਪੁਲਿਸ ਵਲੋਂ ਜਦੋਂ ਲਿਫ਼ਾਫ਼ਾ ਚੈੱਕ ਕੀਤਾ ਗਿਆ ਤਾਂ ਉਸ 'ਚੋਂ 3.6 ਗ੍ਰਾਮ ਹੈਰੋਇਨ ਬਰਾਮਦ ਹੋਈ | ਦੋਸ਼ੀ ਦੀ ਪਹਿਚਾਣ ਸੈਮ ਪੁੱਤਰ ਸੁਸ਼ੀਲ ਕੁਮਾਰ ਈਸਾ ਨਗਰ ਪਠਾਨਕੋਟ ਦੇ ਰੂਪ ਵਿਚ ਹੋਈ ਹੈ | ਜਿਸ ਦੇ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ ਇਕ ਵਿਚ ਐਨ.ਡੀ.ਪੀ.ਸੀ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸੇ ਤਰ੍ਹਾਂ ਡਵੀਜ਼ਨ ਨੰਬਰ-1 ਪੁਲਿਸ ਸਟੇਸ਼ਨ ਦੀ ਪੁਲਿਸ ਨੇ ਹੋਰ ਇਕ ਨੌਜਵਾਨ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਦੋਸ਼ੀ ਦੀ ਪਹਿਚਾਣ ਅਨਮੋਲ ਕੁਮਾਰ ਪੁੱਤਰ ਤਿਲਕ ਰਾਜ ਵਾਸੀ ਵਾਰਡ ਨੰਬਰ-1, ਖ਼ਾਨਪੁਰ ਚੌਕ, ਪਠਾਨਕੋਟ ਵਜੋਂ ਹੋਈ ਹੈ | ਏ.ਐਸ.ਆਈ. ਕੇਵਲ ਸਿੰਘ ਆਪਣੀ ਪੁਲਿਸ ਟੀਮ ਨਾਲ ਡਿਊਟੀ 'ਤੇ ਸਨ ਕਿ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਅਨਮੋਲ ਕੁਮਾਰ ਪਠਾਨਕੋਟ ਦੇ ਸਿਵਲ ਹਸਪਤਾਲ ਵਿਚ ਡਾਕਟਰੀ ਜਾਂਚ ਲਈ ਆਏ ਲੋਕਾਂ ਨਾਲ ਬਹਿਸ ਕਰ ਰਿਹਾ ਹੈ | ਸੂਚਨਾ ਮਿਲਣ 'ਤੇ ਏ.ਐਸ.ਆਈ. ਕੇਵਲ ਸਿੰਘ ਤੇ ਉਨ੍ਹਾਂ ਦੀ ਟੀਮ ਸਿਵਲ ਹਸਪਤਾਲ ਪਹੁੰਚੇ | ਪੁਲਿਸ ਅਨੁਸਾਰ ਅਨਮੋਲ ਕੁਮਾਰ ਦੀਆਂ ਹਰਕਤਾਂ ਸ਼ੱਕੀ ਲੱਗੀਆਂ ਤੇ ਸਿਵਲ ਹਸਪਤਾਲ ਵਿਚ ਡਰੱਗ ਟੈਸਟ ਕਰਵਾਇਆ ਗਿਆ | ਟੈਸਟ ਰਿਪੋਰਟ ਨੇ ਪੁਸ਼ਟੀ ਕੀਤੀ ਕਿ ਦੋਸ਼ੀ ਹੈਰੋਇਨ ਦਾ ਸੇਵਨ ਕਰਨ ਵਾਲਾ ਸੀ | ਇਸ ਦੇ ਆਧਾਰ 'ਤੇ ਡਵੀਜ਼ਨ ਨੰਬਰ-1 ਪੁਲਿਸ ਸਟੇਸ਼ਨ ਨੇ ਦੋਸ਼ੀ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ | ਪੁਲਿਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ |
ਪਿਛਲੀ ਖ਼ਬਰ ਵਿੱਦਿਆ ਐਜੂਕੇਸ਼ਨ ਸੁਸਾਇਟੀ ਵਲੋਂ ਪੰਛੀਆਂ ਲਈ ਦਾਣਾ-ਪਾਣੀ ਦੇ ਸਕੋਰੇ ਵੰਡੇ ਅਗਲੀ ਖ਼ਬਰ ਪੀ.ਡਬਲਯੂ.ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਵਲੋਂ ਰੋਸ ਪ੍ਰੋਗਰਾਮ ਦਾ ਐਲਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।