31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਤਜਰਬੇਕਾਰ ਸਿੱਖਿਆ ਪ੍ਰਸ਼ਾਸਕ ਰਾਜੇਸ਼ ਸ਼ਰਮਾ ਦਾ ਭਰਵਾਂ ਸਵਾਗਤ

ਅਜੀਤ ਡੈਸਕ 13-06-2026
ਬਟਾਲਾ, 12 ਜੂਨ (ਸਤਿੰਦਰ ਸਿੰਘ)-ਜ਼ਿਲ੍ਹਾ ਗੁਰਦਾਸਪੁਰ 'ਚ ਨਵੇਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਵਜੋਂ ਕਾਰਜਭਾਰ ਸੰਭਾਲਣ ਉਪਰੰਤ ਸ੍ਰੀ ਰਾਜੇਸ਼ ਸ਼ਰਮਾ ਦਾ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਤੇ ਸਿੱਖਿਆ ਪ੍ਰੇਮੀਆਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਤੇ ਸੈਂਟ ਵਾਰੀਅਰਜ਼ ਸਕੂਲ ਦੇ ਡਾਇਰੈਕਟਰ ਸਰਵਨ ਸਿੰਘ ਧੰਦਲ ਨੇ ਵਿਸ਼ੇਸ਼ ਤੌਰ 'ਤੇ ਉਨ੍ਹਾਂ ਨਾਲ ਮੁਲਾਕਾਤ ਕਰਕੇ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ ਤੇ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ | ਇਸ ਮੌਕੇ ਸੁਪਰਡੈਂਟ ਪ੍ਰਬੋਧ ਕੁਮਾਰ, ਜ਼ਿਲ੍ਹਾ ਕੋਆਰਡੀਨੇਟਰ ਪ੍ਰਦੀਪ ਕੁਮਾਰ ਤੇ ਇਕਬਾਲ ਸਿੰਘ ਸਮਰਾ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ | ਸਾਰਿਆਂ ਨੇ ਸ੍ਰੀ ਰਾਜੇਸ਼ ਸ਼ਰਮਾ ਨੂੰ ਗੁਰਦਾਸਪੁਰ ਜ਼ਿਲ੍ਹੇ 'ਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਸ਼ੁਭਕਾਮਨਾਵਾਂ ਦਿੱਤੀਆਂ | ਜ਼ਿਕਰਯੋਗ ਹੈ ਕਿ ਸ੍ਰੀ ਰਾਜੇਸ਼ ਸ਼ਰਮਾ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਗੁਰਦਾਸਪੁਰ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ | ਜ਼ਿਲ੍ਹਾ ਗਾਈਡੈਂਸ ਕੌਂਸਲਰ ਮੁਕੇਸ਼ ਵਰਮਾ ਨੇ ਕਿਹਾ ਕਿ ਸ੍ਰੀ ਰਾਜੇਸ਼ ਸ਼ਰਮਾ ਇਕ ਤਜਰਬੇਕਾਰ, ਦੂਰਅੰਦੇਸ਼ ਅਤੇ ਕਰਤੱਬਨਿਸ਼ਠ ਅਧਿਕਾਰੀ ਹਨ | ਉਨ੍ਹਾਂ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਵਿਚ ਸਿੱਖਿਆ ਦੀ ਗੁਣਵੱਤਾ, ਕਰੀਅਰ ਗਾਈਡੈਂਸ ਗਤੀਵਿਧੀਆਂ, ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਅਤੇ ਨਵੀਆਂ ਸਿੱਖਿਆ ਪਹਿਲਕਦਮੀਆਂ ਨੂੰ ਹੋਰ ਮਜ਼ਬੂਤੀ ਮਿਲੇਗੀ | ਸੈਂਟ ਵਾਰੀਅਰਜ਼ ਸਕੂਲ ਦੇ ਡਾਇਰੈਕਟਰ ਸਰਵਨ ਸਿੰਘ ਧੰਦਲ ਨੇ ਕਿਹਾ ਕਿ ਸਿੱਖਿਆ ਖੇਤਰ ਵਿਚ ਤਜਰਬੇਕਾਰ ਅਧਿਕਾਰੀਆਂ ਦੀ ਅਗਵਾਈ ਨਾਲ ਸਕੂਲਾਂ ਤੇ ਵਿਦਿਆਰਥੀਆਂ ਨੂੰ ਨਵੀਂ ਦਿਸ਼ਾ ਤੇ ਪ੍ਰੇਰਣਾ ਮਿਲਦੀ ਹੈ | ਉਨ੍ਹਾਂ ਆਸ ਜਤਾਈ ਕਿ ਸ੍ਰੀ ਰਾਜੇਸ਼ ਸ਼ਰਮਾ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਗੁਰਦਾਸਪੁਰ ਸਿੱਖਿਆ ਦੇ ਖੇਤਰ 'ਚ ਹੋਰ ਵੀ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰੇਗਾ | ਸ੍ਰੀ ਰਾਜੇਸ਼ ਸ਼ਰਮਾ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਅਧਿਆਪਕਾਂ, ਸਕੂਲ ਮੁਖੀਆਂ ਅਤੇ ਸਿੱਖਿਆ ਵਿਭਾਗ ਦੀ ਸਮੁੱਚੀ ਟੀਮ ਦੇ ਸਹਿਯੋਗ ਨਾਲ ਜ਼ਿਲ੍ਹੇ ਵਿਚ ਸਿੱਖਿਆ ਦੀ ਗੁਣਵੱਤਾ ਨੂੰ ਹੋਰ ਬਿਹਤਰ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰਨਗੇ |
ਪਿਛਲੀ ਖ਼ਬਰ ਧੰਨ ਕਬੀਰ ਯੂਥ ਕਲੱਬ ਬਿਧੀਪੁਰ ਵਲੋਂ ਬੂਟੇ ਲਗਾਏ ਅਗਲੀ ਖ਼ਬਰ ਉਦਯੋਗਿਕ ਵਿਕਾਸ ਲਈ ਸਰਕਾਰ ਤੇ ਉਦਯੋਗਪਤੀਆਂ ਵਿਚਕਾਰ ਬਿਹਤਰ ਤਾਲਮੇਲ ਬਹੁਤ ਜ਼ਰੂਰੀ- ਪਰਮਜੀਤ ਸਿੰਘ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।