31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਧੰਨ ਕਬੀਰ ਯੂਥ ਕਲੱਬ ਬਿਧੀਪੁਰ ਵਲੋਂ ਬੂਟੇ ਲਗਾਏ

ਅਜੀਤ ਡੈਸਕ 13-06-2026
ਨੌਸ਼ਹਿਰਾ ਮੱਝਾ ਸਿੰਘ, 12 ਜੂਨ (ਰਵੀ ਭਗਤ)-ਨਜ਼ਦੀਕੀ ਪਿੰਡ ਬਿਧੀਪੁਰ ਵਿਖੇ ਧੰਨ ਕਬੀਰ ਯੂਥ ਕਲੱਬ ਵਲੋਂ ਵੱਖ-ਵੱਖ ਥਾਵਾਂ 'ਤੇ ਫਲਦਾਰ ਤੇ ਛਾਂਦਾਰ ਬੂਟੇ ਲਗਾਏ ਗਏ | ਕਲੱਬ ਸਰਪ੍ਰਸਤ ਡਾ. ਸੰਤੋਖ ਰਾਜ ਭਗਤ ਨੇ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਅਜੋਕੇ ਸਮੇਂ ਦੀ ਮੁੱਖ ਲੋੜ ਹੈ ਤੇ ਰੁੱਖਾਂ ਦੀ ਮਹੱਤਤਾ ਨੂੰ ਸਮਝਦਿਆਂ ਹਰੇਕ ਮਨੁੱਖ ਨੂੰ ਬੂਟੇ ਲਗਾਉਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਕੇਵਲ ਬੂਟੇ ਲਗਾਉਣ ਨਾਲ ਹੀ ਸਾਡੀ ਜ਼ਿੰਮੇਵਾਰੀ ਪੂਰੀ ਨਹੀਂ ਹੁੰਦੀ, ਸਗੋਂ ਬੂਟੇ ਲਗਾ ਕੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨਾ ਵੀ ਸਾਡੀ ਹੀ ਜ਼ਿੰਮੇਵਾਰੀ ਬਣਦੀ ਹੈ ਤਾਂ ਜੋ ਇਹ ਬੂਟੇ ਵੱਡੇ ਹੋ ਕੇ ਦਰੱਖਤਾਂ ਦਾ ਰੂਪ ਧਾਰ ਕਰ ਕੇ ਸਾਡੇ ਵਾਤਾਵਰਨ ਨੂੰ ਹਰਿਆ-ਭਰਿਆ ਬਣਾਈ ਰੱਖਣ | ਇਸ ਮੌਕੇ ਬਲਰਾਮ ਭਗਤ, ਗੁਰਸੇਵਕ ਸਿੰਘ, ਅਰਮਾਨਦੀਪ, ਸੁਖਪਾਲ ਸਿੰਘ ਛੀਨਾ, ਬਲਜੀਤ ਕੌਰ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਪੰਧੇਰ 'ਚ ਬੀ.ਐੱਡ. ਦਾਖ਼ਲੇ ਸ਼ੁਰੂ ਅਗਲੀ ਖ਼ਬਰ ਤਜਰਬੇਕਾਰ ਸਿੱਖਿਆ ਪ੍ਰਸ਼ਾਸਕ ਰਾਜੇਸ਼ ਸ਼ਰਮਾ ਦਾ ਭਰਵਾਂ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।