31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਪੰਧੇਰ 'ਚ ਬੀ.ਐੱਡ. ਦਾਖ਼ਲੇ ਸ਼ੁਰੂ

ਅਜੀਤ ਡੈਸਕ 13-06-2026
ਫ਼ਤਹਿਗੜ੍ਹ ਚੂੜੀਆਂ, 12 ਜੂਨ (ਐੱਮ.ਐੱਸ. ਫੁੱਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਪੰਜਾਬ ਬੀ.ਐੱਡ. ਦਾਖ਼ਲਾ ਪ੍ਰੀਖਿਆ (ਸੀ.ਈ.ਟੀ.) ਸੈਸ਼ਨ 2026-27 ਲਈ ਪ੍ਰਵੇਸ਼ ਪ੍ਰੀਖਿਆ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ | ਯੂਨੀਵਰਸਿਟੀ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਬੀ.ਐੱਡ. ਦਾਖ਼ਲਾ ਪ੍ਰਕਿਰਿਆ ਲਈ ਆਨਲਾਇਨ ਅਰਜ਼ੀਆਂ 20 ਜੂਨ ਤੋਂ ਸ਼ੁਰੂ ਹੋਣਗੀਆਂ ਅਤੇ ਦਾਖਲਾ ਪ੍ਰੀਖਿਆ 2 ਅਗਸਤ ਨੂੰ ਕਰਵਾਈ ਜਾਵੇਗੀ | ਇਸ ਸਬੰਧੀ ਸ਼੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਪੰਧੇਰ (ਅੰਮਿ੍ਤਸਰ) ਦੀ ਚੇਅਰਪਰਸਨ ਸ੍ਰੀਮਤੀ ਹਰਜਿੰਦਰਪਾਲ ਕੌਰ ਕੰਗ ਤੇ ਮੈਨੇਜਿੰਗ ਡਾਇਰੈਕਟਰ ਅਵਤਾਰ ਸਿੰਘ ਕੰਗ ਨੇ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਨੇ ਆਪਣੀ ਗਰੈਜੂਏਸ਼ਨ ਪੂਰੀ ਕਰ ਲਈ ਹੈ ਤੇ ਉਹ ਅਧਿਆਪਨ ਦੇ ਖੇਤਰ ਵਿਚ ਆਪਣਾ ਭਵਿੱਖ ਬਣਾਉਣਾ ਚਾਹੁੰਦੇ ਹਨ, ਉਹ ਬੀ.ਐੱਡ. ਦਾਖ਼ਲੇ ਲਈ ਜ਼ਰੂਰ ਅਪਲਾਈ ਕਰਨ | ਉਨ੍ਹਾਂ ਦੱਸਿਆ ਕਿ ਸ਼੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਪੰਧੇਰ, ਅੰਮਿ੍ਤਸਰ ਵਿਚ ਬੀ.ਐੱਡ. ਸੈਸ਼ਨ 2026-28 ਲਈ ਦਾਖਲੇ ਸ਼ੁਰੂ ਹੋ ਚੁੱਕੇ ਹਨ | ਕਾਲਜ ਵਿਚ ਕੁੱਲ 100 ਸੀਟਾਂ ਉਪਲਬਧ ਹਨ ਅਤੇ ਦਾਖਲੇ ਯੋਗਤਾ ਅਤੇ ਨਿਰਧਾਰਿਤ ਨਿਯਮਾਂ ਅਨੁਸਾਰ 'ਪਹਿਲਾਂ ਆਓ, ਪਹਿਲਾਂ ਪਾਓ' ਦੇ ਆਧਾਰ 'ਤੇ ਕੀਤੇ ਜਾਣਗੇ | ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਇਸ ਸੁਨਹਿਰੀ ਮੌਕੇ ਦਾ ਲਾਭ ਉਠਾਉਣ | ਚੇਅਰਪਰਸਨ ਹਰਜਿੰਦਰਪਾਲ ਕੌਰ ਕੰਗ ਨੇ ਕਿਹਾ ਕਿ ਇਕ ਅਧਿਆਪਕ ਸਮਾਜ ਦੀ ਨੀਂਹ ਨੂੰ ਮਜ਼ਬੂਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ | ਬੀ.ਐੱਡ. ਕੋਰਸ ਵਿਦਿਆਰਥੀਆਂ ਨੂੰ ਇਕ ਕਾਬਲ, ਜ਼ਿੰਮੇਵਾਰ ਤੇ ਪ੍ਰਭਾਵਸ਼ਾਲੀ ਅਧਿਆਪਕ ਬਣਨ ਦਾ ਮੌਕਾ ਪ੍ਰਦਾਨ ਕਰਦਾ ਹੈ | ਮੈਨੇਜਿੰਗ ਡਾਇਰੈਕਟਰ ਅਵਤਾਰ ਸਿੰਘ ਕੰਗ ਨੇ ਕਿਹਾ ਕਿ ਸ਼੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਅਧਿਆਪਕ ਸਿੱਖਿਆ, ਤਜਰਬੇਕਾਰ ਫੈਕਲਟੀ ਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ |
ਪਿਛਲੀ ਖ਼ਬਰ ਤੇਜ ਤੂਫਾਨ ਤੇ ਝੱਖੜ ਨੇ ਕਿਸਾਨਾਂ ਦੇ ਪਸ਼ੂਆਂ ਦੇ ਸ਼ੈਡ ਹਵਾ 'ਚ ਉਡਾਏ ਅਗਲੀ ਖ਼ਬਰ ਧੰਨ ਕਬੀਰ ਯੂਥ ਕਲੱਬ ਬਿਧੀਪੁਰ ਵਲੋਂ ਬੂਟੇ ਲਗਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।