30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਵਲੋਂ ਰੋਸ ਪ੍ਰਦਰਸ਼ਨ

ਅਜੀਤ ਡੈਸਕ 13-06-2026
ਸ਼ਾਹਪੁਰ ਕੰਢੀ, 12 ਜੂਨ (ਰਣਜੀਤ ਸਿੰਘ)-ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਵਲੋਂ ਪ੍ਰਧਾਨ ਜਸਵੰਤ ਸਿੰਘ ਦੀ ਅਗਵਾਈ ਹੇਠ ਪੁਲਿਸ ਮੁੱਖ ਇੰਜੀਨੀਅਰ ਦਫ਼ਤਰ ਦਾ ਘਿਰਾਓ ਕੀਤਾ ਗਿਆ | ਬਾਅਦ 'ਚ ਮੁੱਖ ਇੰਜੀਨੀਅਰ ਨਾਲ ਮੀਟਿੰਗ ਕਰਕੇ ਆਪਣੀਆਂ ਮੰਗਾਂ ਤੋਂ ਜਾਣੂ ਕਰਵਾਇਆ | ਸ਼ਾਹਪੁਰ ਕੰਢੀ ਡੈਮ ਔਸਤੀ ਸੰਘਰਸ਼ ਕਮੇਟੀ ਦੇ ਮੈਂਬਰਾਂ 2 ਅਪ੍ਰੈਲ 2025 ਤੋਂ ਰਣਜੀਤ ਸਾਗਰ ਡੈਮ ਦੇ ਮੁੱਖ ਇੰਜੀਨੀਅਰ ਦਫ਼ਤਰ ਸਾਹਮਣੇ ਭੁੱਖ ਹੜਤਾਲ ਉਪਰ ਬੈਠੇ ਹੋਏ ਹਨ | ਪਰ ਸਰਕਾਰ ਤੇ ਡੈਮ ਪ੍ਰਸ਼ਾਸਨ ਨੇ ਉਨ੍ਹਾਂ ਦੀ ਕਿਸੇ ਵੀ ਮੰਗ ਨੰੂ ਨਹੀਂ ਮੰਨਿਆ | ਡੈਮ ਔਸਤੀ ਆਗੂਆਂ ਨੇ ਪਹਿਲਾਂ ਹੀ ਮੁੱਖ ਇੰਜੀਨੀਅਰ ਦਾ ਘਿਰਾਓ ਕਰਨ ਦਾ ਪ੍ਰੋਗਰਾਮ ਬਣਾਇਆ ਹੋਇਆ ਸੀ, ਜਦੋਂ ਮੁੱਖ ਇੰਜੀਨੀਅਰ ਦੀ ਕਾਰ ਉਨ੍ਹਾਂ ਨੰੂ ਦੁਪਹਿਰ ਦੇ ਖਾਣੇ ਲਈ ਲੈਣ ਆਈ ਤਾਂ ਡੈਮ ਔਸਤੀਆਂ ਨੇ ਕਾਰ ਦਾ ਘਿਰਾਓ ਕੀਤਾ ਤੇ ਡੈਮ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਆਗੂ ਮੰਗ ਕਰ ਰਹੇ ਸਨ ਕਿ ਜੇਕਰ ਸਰਕਾਰ ਨੇ ਉਨ੍ਹਾਂ ਨੰੂ ਜ਼ਮੀਨ ਬਦਲੇ ਨੌਕਰੀ ਆਰ.ਐਂਡ.ਆਰ. ਪਾਲਸੀ ਤਹਿਤ ਨਹੀਂ ਦੇਣੀ ਤਾਂ ਜ਼ਮੀਨਾਂ ਵਾਪਸ ਕੀਤੀਆਂ ਜਾਣ | ਰੋਸ ਪ੍ਰਦਰਸ਼ਨ ਤੋਂ ਬਾਅਦ ਡੈਮ ਔਸਤੀਆਂ ਨੇ ਮੁੱਖ ਇੰਜੀਨੀਅਰ ਨਾਲ ਮੀਟਿੰਗ ਕਰਕੇ ਮੰਗਾਂ ਤੋਂ ਜਾਣੂ ਕਰਵਾਇਆ | ਮੁੱਖ ਇੰਜੀਨੀਅਰ ਨੇ ਭਰੋਸਾ ਦਿੱਤਾ ਕਿ ਤੁਹਾਡੀ ਆਵਾਜ਼ ਨੰੂ ਸਰਕਾਰ ਤੱਕ ਪਹੁੰਚਾਇਆ ਜਾਵੇਗਾ | ਇਸ ਮੌਕੇ ਰਾਮ ਕੁਮਾਰ, ਯੁਵਰਾਜ ਸਿੰਘ, ਵਿਨੋਦ ਕੁਮਾਰ, ਸੁਰਜੀਤ ਸਿੰਘ ਅਤੇ ਰਵਿੰਦਰ ਕੁਮਾਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਵਪਾਰ ਮੰਡਲ ਪਠਾਨਕੋਟ ਵਲੋਂ 10 ਨਵ-ਚੁਣੇ ਕੌਂਸਲਰਾਂ ਦਾ ਸਨਮਾਨ ਅਗਲੀ ਖ਼ਬਰ ਨਗਰ ਪੰਚਾਇਤ ਨਰੋਟ ਜੈਮਲ ਸਿੰਘ ਦਾ ਵਿਅਕਤੀ ਸੱਤ ਦਿਨਾਂ ਤੋਂ ਲਾਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।