29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਭਾਰਤ ਵਿਕਾਸ ਪ੍ਰੀਸ਼ਦ ਛਤਵਾਲ ਵਲੋਂ ਵਾਤਾਵਰਨ ਜਾਗਰੂਕਤਾ ਮੁਕਾਬਲਿਆਂ ਨੂੰ ਭਰਵਾਂ ਹੁੰਗਾਰਾ

ਅਜੀਤ ਡੈਸਕ 13-06-2026
ਪਠਾਨਕੋਟ, 12 ਜੂਨ (ਸੰਧੂ)-ਭਾਰਤ ਵਿਕਾਸ ਪ੍ਰੀਸ਼ਦ ਛਤਵਾਲ ਸ਼ਾਖਾ ਵਲੋਂ ਵਾਤਾਵਰਨ ਸੁਰੱਖਿਆ ਲਈ ਚਲਾਏ ਜਾ ਰਹੇ ਪੰਜ ਰੋਜ਼ਾ ਪੇਂਟਿੰਗ, ਸਲੋਗਨ ਅਤੇ ਸਵੈ-ਰਚਿਤ ਕਵਿਤਾ ਮੁਕਾਬਲਿਆਂ ਦੇ ਦੂਜੇ ਦਿਨ ਦੇਸ਼ ਦੇ 13 ਸੂਬਿਆਂ ਦੇ 192 ਵਿਦਿਆਰਥੀਆਂ ਨੇ ਭਾਗ ਲਿਆ | ਪ੍ਰੋਜੈਕਟ ਚੇਅਰਮੈਨ ਅਤੇ ਭਾਰਤ ਵਿਕਾਸ ਪ੍ਰੀਸ਼ਦ ਪੰਜਾਬ ਉੱਤਰ ਦੇ ਮੀਡੀਆ ਪ੍ਰਭਾਰੀ ਡਾ: ਮਨੂ ਸ਼ਰਮਾ ਨੇ ਦੱਸਿਆ ਕਿ ਖੇਤਰੀ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਰਹਿਨੁਮਾਈ ਹੇਠ ਇਹ ਮੁਹਿੰਮ ਸਫਲਤਾ ਪੂਰਵਕ ਚੱਲ ਰਹੀ ਹੈ | ਉਨ੍ਹਾਂ ਦੱਸਿਆ ਕਿ ਆਸਾਮ, ਮੱਧ ਪ੍ਰਦੇਸ਼, ਮਹਾਰਾਸ਼ਟਰ, ਗੁਜਰਾਤ, ਝਾਰਖੰਡ, ਛੱਤੀਸਗੜ੍ਹ, ਰਾਜਸਥਾਨ, ਹਰਿਆਣਾ, ਪੰਜਾਬ, ਜੰਮੂ-ਕਸ਼ਮੀਰ, ਚੰਡੀਗੜ੍ਹ, ਹਿਮਾਚਲ ਪ੍ਰਦੇਸ਼ ਤੇ ਉੱਤਰ ਪ੍ਰਦੇਸ਼ ਦੇ ਵਿਦਿਆਰਥੀਆਂ ਨੇ ਵਾਤਾਵਰਨ ਸੰਭਾਲ ਸਬੰਧੀ ਆਪਣੀਆਂ ਰਚਨਾਵਾਂ ਭੇਜੀਆਂ | ਵੱਖ-ਵੱਖ ਵਿਦਿਆਰਥੀਆਂ ਵਲੋਂ ਪੇਸ਼ ਕੀਤੀਆਂ ਕਵਿਤਾਵਾਂ ਤੇ ਸਲੋਗਨਾਂ ਨੇ ਪ੍ਰਕਿਰਤੀ ਪ੍ਰਤੀ ਜਾਗਰੂਕਤਾ ਦਾ ਸੰਦੇਸ਼ ਦਿੱਤਾ | ਡਾ: ਮਨੂ ਸ਼ਰਮਾ ਨੇ ਕਿਹਾ ਕਿ ਪ੍ਰੀਸ਼ਦ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਅਤੇ ਵੱਧ ਤੋਂ ਵੱਧ ਰੁੱਖ ਲਗਾ ਕੇ ਧਰਤੀ ਨੂੰ ਹਰਿਆ-ਭਰਿਆ ਬਣਾਉਣ ਲਈ ਪ੍ਰੇਰਿਤ ਕਰਨਾ ਹੈ | ਇਸ ਮੌਕੇ ਖੇਤਰੀ ਪ੍ਰਧਾਨ ਸੁਸ਼ੀਲ ਸ਼ਰਮਾ, ਸ਼ਾਖਾ ਪ੍ਰਧਾਨ ਰਜਨੀਸ਼ ਸ਼ਰਮਾ, ਕੁਲਭੂਸ਼ਣ ਖਜੂਰੀਆ, ਸੁਰੇਂਦਰ ਮੋਹਨ ਮਹਿਤਾ, ਕੁਲਦੀਪ ਗੁਲੇਰੀਆ, ਅਮਿਤ ਕੰਸਲ, ਸੰਜੀਵ ਸ਼ਰਮਾ, ਸੁਰੇਸ਼ ਸ਼ਰਮਾ, ਅਮਰਜੀਤ ਸਿੰਘ, ਰਮੇਸ਼ ਸ਼ਰਮਾ, ਸੁਰਜੀਤ ਸਿੰਘ ਅਤੇ ਹੋਰ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਕ੍ਰਿਸ਼ੀ ਵਿਗਿਆਨ ਕੇਂਦਰ ਘੋਹ ਵਲੋਂ 'ਖੇਤ ਬਚਾਓ' ਮੁਹਿੰਮ ਤਹਿਤ ਜਾਗਰੂਕਤਾ ਕੈਂਪ ਅਗਲੀ ਖ਼ਬਰ ਏ.ਆਈ. ਮਨੁੱਖਤਾ ਲਈ ਵਰਦਾਨ, ਪਰ ਦੁਰਵਰਤੋਂ ਤੋਂ ਬਚਣਾ ਸਮੇਂ ਦੀ ਲੋੜ-ਵਿਕਾਸ ਗੁਪਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।