29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਤਿੰਨ ਸੋਨ ਤਗਮੇ ਜਿੱਤ ਕੇ ਰਿਧਿ ਜੋਸ਼ੀ ਨੇ ਰਚਿਆ ਇਤਿਹਾਸ

ਅਜੀਤ ਡੈਸਕ 13-06-2026
ਪਠਾਨਕੋਟ, 12 ਜੂਨ (ਸੰਧੂ)-ਮੌਂਟੇਸਰੀ ਕੈਂਬਰਿਜ ਸਕੂਲ ਦੀ ਹੋਣਹਾਰ ਵਿਦਿਆਰਥਣ ਰਿਧਿ ਜੋਸ਼ੀ ਨੇ 8 ਤੋਂ 10 ਜੂਨ 2026 ਤੱਕ ਬੈਂਗਲੁਰੂ ਦੇ ਵ੍ਹਾਈਟਫੀਲਡ ਸਥਿਤ ਜ਼ੀ ਸਵਿਮ ਅਕੈਡਮੀ ਵਿਚ ਹੋਈ 26ਵੀਂ ਜੂਨੀਅਰ ਤੇ ਸਬ-ਜੂਨੀਅਰ ਨੈਸ਼ਨਲ ਪੈਰਾ ਤੈਰਾਕੀ ਚੈਂਪੀਅਨਸ਼ਿਪ-2026 ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਤਿੰਨ ਸੋਨ ਤਗਮੇ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ | ਰਿਧਿ ਦੀ ਇਸ ਉਪਲੱਬਧੀ ਨਾਲ ਸਕੂਲ ਪਠਾਨਕੋਟ ਤੇ ਪੰਜਾਬ ਦਾ ਨਾਮ ਰਾਸ਼ਟਰੀ ਪੱਧਰ 'ਤੇ ਰੌਸ਼ਨ ਹੋਇਆ ਹੈ | ਜੂਨੀਅਰ ਵਰਗ ਵਿਚ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਰਿਧਿ ਜੋਸ਼ੀ ਨੇ 50 ਮੀਟਰ ਬੈਕਸਟ੍ਰੋਕ, 100 ਮੀਟਰ ਬੈਕਸਟ੍ਰੋਕ ਅਤੇ 50 ਮੀਟਰ ਫ੍ਰੀਸਟਾਈਲ ਮੁਕਾਬਲਿਆਂ ਵਿਚ ਹਿੱਸਾ ਲਿਆ | ਆਪਣੀ ਸਖ਼ਤ ਮਿਹਨਤ, ਅਨੁਸ਼ਾਸਨ ਤੇ ਖੇਡ ਪ੍ਰਤੀ ਸਮਰਪਣ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਉਸ ਨੇ ਤਿੰਨਾਂ ਹੀ ਮੁਕਾਬਲਿਆਂ ਵਿਚ ਸੋਨ ਤਗਮੇ ਆਪਣੇ ਨਾਮ ਕੀਤੇ | ਇਸ ਸ਼ਾਨਦਾਰ ਪ੍ਰਦਰਸ਼ਨ ਨਾਲ ਰਿਧਿ ਚੈਂਪੀਅਨਸ਼ਿਪ ਦੀਆਂ ਸਭ ਤੋਂ ਸਫਲ ਖਿਡਾਰਨਾਂ ਵਿਚ ਸ਼ਾਮਿਲ ਰਹੀ | ਸਕੂਲ ਦੇ ਚੇਅਰਮੈਨ ਵਿਨੋਦ ਮਹਾਜਨ, ਉਪ ਚੇਅਰਮੈਨ ਆਕਾਸ਼ ਮਹਾਜਨ ਤੇ ਡਾਇਰੈਕਟਰ-ਕਮ-ਪਿ੍ੰਸੀਪਲ ਰਸ਼ਮੀ ਆਹਲੂਵਾਲੀਆ ਨੇ ਰਿਧਿ ਜੋਸ਼ੀ ਨੂੰ ਇਸ ਵਿਲੱਖਣ ਪ੍ਰਾਪਤੀ ਲਈ ਵਧਾਈ ਦਿੰਦਿਆਂ ਉਸ ਦੇ ਉਜਲੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਕਿਹਾ ਕਿ ਰਿਧਿ ਦੀ ਇਹ ਸਫ਼ਲਤਾ ਹੋਰ ਵਿਦਿਆਰਥੀਆਂ ਲਈ ਵੀ ਪੇ੍ਰਰਨਾ ਸਰੋਤ ਹੈ ਤੇ ਇਹ ਸਾਬਤ ਕਰਦੀ ਹੈ ਕਿ ਦਿ੍ੜ੍ਹ ਇਰਾਦੇ ਅਤੇ ਲਗਨ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ |
ਪਿਛਲੀ ਖ਼ਬਰ ਵਪਾਰ ਮੰਡਲ ਪਠਾਨਕੋਟ ਵਲੋਂ ਵੱਖ-ਵੱਖ ਯੂਨੀਅਨਾਂ ਦੇ ਪ੍ਰਧਾਨਾਂ ਦਾ ਸਨਮਾਨ ਅਗਲੀ ਖ਼ਬਰ ਗਲੀ 'ਚ ਖੜ੍ਹੀ ਮਹਿੰਦਰਾ ਪਿਕਅਪ ਗੱਡੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।