29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਵਪਾਰ ਮੰਡਲ ਪਠਾਨਕੋਟ ਵਲੋਂ ਵੱਖ-ਵੱਖ ਯੂਨੀਅਨਾਂ ਦੇ ਪ੍ਰਧਾਨਾਂ ਦਾ ਸਨਮਾਨ

ਅਜੀਤ ਡੈਸਕ 13-06-2026
ਪਠਾਨਕੋਟ, 12 ਜੂਨ (ਸੁਮਿਤ)-ਵਪਾਰ ਮੰਡਲ ਪਠਾਨਕੋਟ ਵਲੋਂ ਪ੍ਰਧਾਨ ਦਪਿੰਦਰ ਅਰੋੜਾ ਦੀ ਅਗਵਾਈ ਹੇਠ ਮੀਟਿੰਗ ਦਾ ਆਯੋਜਨ ਕੀਤਾ ਗਿਆ | ਮੀਟਿੰਗ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਵਪਾਰਕ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ ਤੇ ਵਪਾਰ ਨਾਲ ਸਬੰਧਿਤ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ ਗਈ | ਇਸ ਮੌਕੇ ਵਪਾਰਕ ਖੇਤਰ 'ਚ ਸ਼ਲਾਘਾਯੋਗ ਯੋਗਦਾਨ ਪਾਉਣ ਵਾਲੀਆਂ ਵੱਖ-ਵੱਖ ਯੂਨੀਅਨਾਂ ਦੇ ਪ੍ਰਧਾਨਾਂ ਨੂੰ ਸਨਮਾਨਿਤ ਕੀਤਾ ਗਿਆ | ਸਨਮਾਨਿਤ ਹੋਣ ਵਾਲਿਆਂ 'ਚ ਕਾਸਮੈਟਿਕ ਯੂਨੀਅਨ ਦੇ ਪ੍ਰਧਾਨ ਰਾਮਪਾਲ ਭੰਡਾਰੀ, ਪੇਂਟ ਐਂਡ ਹਾਰਡਵੇਅਰ ਸਟੋਰ ਯੂਨੀਅਨ ਦੇ ਪ੍ਰਧਾਨ ਪੰਕਜ ਮਹਾਜਨ, ਹੋਲਸੇਲ ਰੈਡੀਮੇਡ ਗਾਰਮੈਂਟ ਯੂਨੀਅਨ ਦੇ ਪ੍ਰਧਾਨ ਮਨਮੋਹਨ ਕਾਲਾ ਤੇ ਰੈਡੀਮੇਡ ਯੂਨੀਅਨ ਦੇ ਪ੍ਰਧਾਨ ਅਸ਼ਵਨੀ ਸਲਗੋਤਰਾ ਸ਼ਾਮਿਲ ਸਨ | ਪ੍ਰਧਾਨ ਦਪਿੰਦਰ ਅਰੋੜਾ ਨੇ ਕਿਹਾ ਕਿ ਵਪਾਰਕ ਸੰਸਥਾਵਾਂ ਦੀ ਏਕਤਾ ਹੀ ਵਪਾਰੀਆਂ ਦੀ ਤਾਕਤ ਹੈ ਤੇ ਸਾਰੀਆਂ ਯੂਨੀਅਨਾਂ ਦੇ ਸਹਿਯੋਗ ਨਾਲ ਹੀ ਵਪਾਰੀਆਂ ਦੇ ਹਿੱਤਾਂ ਦੀ ਰੱਖਿਆ ਸੰਭਵ ਹੈ | ਉਨ੍ਹਾਂ ਸਨਮਾਨਿਤ ਕੀਤੇ ਗਏ ਅਹੁਦੇਦਾਰਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਵਪਾਰਕ ਤੇ ਸਮਾਜਿਕ ਖੇਤਰ 'ਚ ਯੋਗਦਾਨ ਹੋਰਨਾਂ ਲਈ ਪੇ੍ਰਰਨਾ ਸਰੋਤ ਹੈ | ਸਨਮਾਨ ਪ੍ਰਾਪਤ ਕਰਨ ਵਾਲੇ ਸਾਰੇ ਪ੍ਰਧਾਨਾਂ ਨੇ ਵਪਾਰ ਮੰਡਲ ਦਾ ਧੰਨਵਾਦ ਕੀਤਾ ਤੇ ਭਵਿੱਖ 'ਚ ਵੀ ਵਪਾਰੀਆਂ ਦੇ ਹਿੱਤਾਂ ਲਈ ਮਿਲਜੁਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ | ਮੀਟਿੰਗ ਦੇ ਅੰਤ 'ਚ ਵਪਾਰੀਆਂ ਦੀਆਂ ਸਮੱਸਿਆਵਾਂ ਤੇ ਉਨ੍ਹਾਂ ਦੇ ਹੱਲ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ |
ਪਿਛਲੀ ਖ਼ਬਰ ਮਹਾਜਨ ਯੁਵਾ ਵਿੰਗ ਵਲੋਂ ਨਗਰ ਨਿਗਮ ਚੋਣਾਂ 'ਚ ਜਿੱਤ ਦਰਜ ਕਰਨ 'ਤੇ ਵਿਕਰਮ ਮਹਾਜਨ ਦਾ ਸਨਮਾਨ ਅਗਲੀ ਖ਼ਬਰ ਤਿੰਨ ਸੋਨ ਤਗਮੇ ਜਿੱਤ ਕੇ ਰਿਧਿ ਜੋਸ਼ੀ ਨੇ ਰਚਿਆ ਇਤਿਹਾਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।