29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਮਹਿਲਾ ਨੂੰ ਫੋਨ ਕਰਕੇ ਸਰੀਰਕ ਸਬੰਧ ਬਣਾਉਣ ਲਈ ਮਜ਼ਬੂਰ ਕਰਨ 'ਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 13-06-2026
ਪਠਾਨਕੋਟ, 12 ਜੂਨ (ਵਿਨੋਦ)-ਇਕ ਮਹਿਲਾ ਨੂੰ ਫੋਨ 'ਤੇ ਬਾਰ-ਬਾਰ ਸਰੀਰਕ ਸਬੰਧ ਬਣਾਉਣ ਲਈ ਮਜ਼ਬੂਰ ਕਰਨ 'ਤੇ ਥਾਣਾ ਡਵੀਜ਼ਨ ਨੰਬਰ-2 ਦੀ ਪੁਲਿਸ ਵਲੋਂ ਇਕ ਵਿਅਕਤੀ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੀੜਤ ਮਹਿਲਾ ਨੇ ਪੁਲਿਸ ਨੂੰ ਆਪਣੇ ਬਿਆਨ 'ਚ ਦੱਸਿਆ ਹੈ ਕਿ ਅਸ਼ਵਨੀ ਕੁਮਾਰ ਪੁੱਤਰ ਸ਼ਿੰਗਾਰਾ ਰਾਮ ਵਾਸੀ ਸੁੰਦਰ ਨਗਰ ਪਠਾਨਕੋਟ ਜਿਸ ਵਲੋਂ ਉਨ੍ਹਾਂ ਦਾ ਇਕ ਨਿੱਜੀ ਰਾਜ਼ੀਨਾਮਾ ਕਰਵਾਇਆ ਸੀ ਤੇ ਉਨ੍ਹਾਂ ਦੇ ਕੁਝ ਕਾਗ਼ਜ਼ਾਤ ਅਸ਼ਵਨੀ ਕੁਮਾਰ ਕੋਲ ਸਨ, ਜਿਨ੍ਹਾਂ ਨੂੰ ਬਾਰ-ਬਾਰ ਮੰਗਣ 'ਤੇ ਵੀ ਅਸ਼ਵਨੀ ਕੁਮਾਰ ਟਾਲ ਮਟੋਲ ਕਰਦਾ ਰਿਹਾ | ਪੀੜਤ ਮਹਿਲਾ ਨੇ ਦੱਸਿਆ ਕਿ ਅਸ਼ਵਨੀ ਕੁਮਾਰ ਵਲੋਂ ਆਪਣੇ ਫੋਨ 'ਤੇ ਉਨ੍ਹਾਂ ਦੇ ਫੋਨ 'ਤੇ ਉਨ੍ਹਾਂ ਨੂੰ ਫੋਨ ਕਰਕੇ ਸਰੀਰਕ ਸਬੰਧ ਬਣਾਉਣ ਲਈ ਬਾਰ-ਬਾਰ ਫੋਨ ਕਰਨੇ ਸ਼ੁਰੂ ਕਰ ਦਿੱਤੇ ਗਏ | ਮਹਿਲਾ ਨੇ ਦੱਸਿਆ ਕਿ ਉਸ ਨੇ ਅਸ਼ਵਨੀ ਕੁਮਾਰ ਦੇ ਫੋਨ ਤੋਂ ਤੰਗ ਆ ਕੇ ਉਸ ਦਾ ਨੰਬਰ ਬਲੈਕ ਲਿਸਟ ਵਿਚ ਪਾ ਦਿੱਤਾ, ਉਸ ਤੋਂ ਬਾਅਦ ਅਸ਼ਵਨੀ ਕੁਮਾਰ ਵਲੋਂ ਉਸ ਦੀ ਭਤੀਜੀ ਦੇ ਫੋਨ ਨੰਬਰ 'ਤੇ ਮੇਰੇ ਨਾਲ ਗੱਲ ਕਰਵਾਉਣ ਲਈ ਕਿਹਾ ਗਿਆ ਅਤੇ ਮੇਰੇ ਨਾਲ ਗੱਲ ਕਰਨ 'ਤੇ ਉਸ ਨੇ ਫਿਰ ਮੈਨੂੰ ਸਰੀਰਕ ਸਬੰਧ ਬਣਾਉਣ ਲਈ ਮਜਬੂਰ ਕੀਤਾ | ਜਿਸ ਤੋਂ ਤੰਗ ਆ ਕੇ ਉਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ, ਡਵੀਜ਼ਨ ਨੰਬਰ-2 ਦੀ ਪੁਲਿਸ ਵਲੋਂ ਮਹਿਲਾ ਦੀ ਸ਼ਿਕਾਇਤ ਦੇ ਆਧਾਰ 'ਤੇ ਅਸ਼ਵਨੀ ਕੁਮਾਰ ਪੁੱਤਰ ਸ਼ਿੰਗਾਰਾ ਰਾਮ ਵਾਸੀ ਸੁੰਦਰ ਨਗਰ ਪਠਾਨਕੋਟ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਸੜਕ ਹਾਦਸੇ 'ਚ 2 ਨੌਜਵਾਨ ਗੰਭੀਰ ਜ਼ਖ਼ਮੀ ਅਗਲੀ ਖ਼ਬਰ ਬਿਜਲੀ ਬੋਰਡ ਕਰਮਚਾਰੀਆਂ ਨੇ ਬਾਈਕ ਰੈਲੀ ਕੱਢ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।