24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਲੋਧੀਨੰਗਲ ਵਲੋਂ ਡਾ. ਮਨਦੀਪ ਸਿੰਘ ਭਾਗੋਵਾਲ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਬੀ.ਸੀ. ਵਿੰਗ ਦੇ ਪ੍ਰਧਾਨ ਨਿਯੁਕਤ

ਅਜੀਤ ਡੈਸਕ 14-06-2026
ਕਿਲ੍ਹਾ ਲਾਲ ਸਿੰਘ, 13 ਜੂਨ (ਬਲਬੀਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਨੂੰ ਹਰ ਪੱਧਰ 'ਤੇ ਮਜ਼ਬੂਤ ਤੇ ਕਾਮਯਾਬ ਕਰਨ ਲਈ ਮਿਹਨਤੀ ਤੇ ਯੋਗ ਵਰਕਰਾਂ ਨੂੰ ਪਾਰਟੀ ਵਿਚ ਜ਼ਿੰਮੇਵਾਰੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ 2027 ਵਿਚ ਪੰਜਾਬ ਅੰਦਰ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਪੂਰਨ ਬਹੁਮਤ ਨਾਲ ਬਣ ਸਕੇ | ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਇੰਚਾਰਜ ਲਖਬੀਰ ਸਿੰਘ ਲੋਧੀਨੰਗਲ ਵਲੋਂ ਡਾ. ਮਨਦੀਪ ਸਿੰਘ ਭਾਗੋਵਾਲ ਨੂੰ ਹਲਕਾ ਫ਼ਤਹਿਗੜ੍ਹ ਚੂੜੀਆਂ ਤੋਂ ਬੀ.ਸੀ. ਵਿੰਗ ਦਾ ਹਲਕਾ ਪ੍ਰਧਾਨ ਨਿਯੁਕਤ ਕਰਨ 'ਤੇ ਪਿੰਡ ਭਾਗੋਵਾਲ ਦੇ ਅਕਾਲੀ ਵਰਕਰਾਂ ਵਲੋਂ ਤਰਲੋਚਨ ਸਿੰਘ ਕਾਹਲੋਂ ਦੀ ਅਗਵਾਈ 'ਚ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਡਾ. ਮਨਦੀਪ ਸਿੰਘ ਨੇ ਸਾ. ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ, ਬੀ.ਸੀ. ਵਿੰਗ ਦੇ ਕੌਮੀ ਪ੍ਰਧਾਨ ਹੀਰਾ ਸਿੰਘ ਗਾਬੜੀਆ, ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਸੇਖਵਾਂ ਨੇ ਜੋ ਮੇੇਰੇ 'ਤੇ ਵਿਸ਼ਵਾਸ ਕਰ ਕੇ ਮੈਨੂੰ ਇਹ ਜ਼ਿੰਮੇਵਾਰੀ ਸੌਂਪੀ ਹੈ, ਮੈਂ ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਵਾਂਗਾ ਅਤੇ 2027 'ਚ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਹਲਕਾ ਫ਼ਤਹਿਗੜ੍ਹ ਚੂੜੀਆਂ ਦੀ ਵਿਧਾਨ ਸਭਾ ਸੀਟ ਭਾਰੀ ਬਹੁਮਤ ਨਾਲ ਜਿਤਾ ਕੇ ਲਖਬੀਰ ਸਿੰਘ ਲੋਧੀਨੰਗਲ ਨੂੰ ਵਿਧਾਨ ਸਭਾ ਭੇਜਿਆ ਜਾਵੇਗਾ | ਇਸ ਮੌਕੇ ਤਰਲੋਚਨ ਸਿੰਘ ਕਾਹਲੋਂ, ਬਿਸ਼ਨ ਸਿੰਘ, ਅਮਨਦੀਪ ਸਿੰਘ, ਨਿੰਦਰਪਾਲ ਸਿੰਘ, ਤਜਿੰਦਰ ਸਿੰਘ ਕਾਹਲੋਂ, ਜਥੇਦਾਰ ਮਲੂਕ ਸਿੰਘ, ਨਾਨਕ ਸਿੰਘ ਸ਼ੈਲਰ ਵਾਲੇ, ਰਛਪਾਲ ਸਿੰਘ ਮੁਹੱਬਤ, ਪ੍ਰਭਜੀਤ ਸਿੰਘ ਸੋਨੀ, ਡਾ. ਗੋਲਡੀ, ਸ਼ਹਿਬਾਜ ਸਿੰਘ ਸ਼ੈਲੀ, ਹਰਦੇਵ ਸਿੰਘ, ਗੁਰਕੰਵਲ ਸਿੰਘ, ਬਚਨ ਸਿੰਘ, ਜਸਬੀਰ ਸਿੰਘ ਫ਼ੌਜੀ, ਗੁਰਦੀਪ ਸਿੰਘ, ਸਵਿੰਦਰ ਸਿੰਘ, ਲਖਵਿੰਦਰ ਸਿੰਘ, ਹਰਵਿੰਦਰ ਸਿੰਘ ਆਦਿ ਵਲੋਂ ਡਾ. ਮਨਦੀਪ ਸਿੰਘ ਨੇ ਇਸ ਨਿਯੁਕਤੀ 'ਤੇ ਮੁਬਾਰਕਬਾਦ ਦਿੱਤੀ |
ਪਿਛਲੀ ਖ਼ਬਰ ਹਵੇਲੀ ਹਾਰਨੀਆਂ ਤੋਂ 2 ਮੱਝਾਂ ਚੋਰੀ - ਲੋਕਾਂ ਦਾ ਪ੍ਰਸ਼ਾਸਨ ਖਿਲਾਫ਼ ਭਾਰੀ ਰੋਸ ਅਗਲੀ ਖ਼ਬਰ ਨਗਰ ਕੌਂਸਲ ਗੁਰਦਾਸਪੁਰ, ਕਾਦੀਆਂ ਤੇ ਦੀਨਾਨਗਰ ਦੀਆਂ ਚੋਣਾਂ ਸ਼ਾਂਤੀਪੂਰਨ ਹੋਈਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।