24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਨਸ਼ਾ ਰੋਕੂ ਮੁਹਿੰਮ ਸੰਬੰਧੀ 5 ਪ੍ਰਚਾਰ ਗੱਡੀਆਂ ਰਵਾਨਾ ਕੀਤੀਆਂ

ਨਸ਼ਾ ਵਿਰੋਧੀ ਪ੍ਰਚਾਰ ਗੱਡੀਆਂ ਨੂੰ ਰਵਾਨਾ ਕਰਨ ਮੌਕੇ ਗੱਲਬਾਤ ਕਰਦੇ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਹੋਰਨਾਂ ਸਮੇਤ | ਤਸਵੀਰ : ਅਵਤਾਰ ਸਿੰਘ ਰੰਧਾਵਾ <br/> 14-06-2026
ਫ਼ਤਹਿਗੜ੍ਹ ਚੂੜੀਆਂ, 13 ਜੂਨ (ਅਵਤਾਰ ਸਿੰਘ ਰੰਧਾਵਾ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਸ਼ਿਆਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ ਪਾਉਣ ਲਈ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਵਲੋਂ ਸ਼ਹਿਰੀ ਤੇ ਦਿਹਾਤੀ ਖੇਤਰ ਅੰਦਰ 5 ਪ੍ਰਚਾਰ ਗੱਡੀਆਂ ਰਵਾਨਾ ਕੀਤੀਆਂ | ਇਸ ਮੌਕੇ ਸ: ਪੰਨੂੰ ਨੇ ਕਿਹਾ ਕਿ ਨਸ਼ਿਆਂ ਦੀ ਜੜ ਨੂੰ ਖ਼ਤਮ ਕਰਨ ਲਈ ਪੰਜਾਬ ਸਰਕਾਰ ਨੇ ਸਖ਼ਤ ਕਾਰਵਾਈ ਕਰਦਿਆਂ ਪਹਿਲਾਂ ਵੀ ਯਤਨਸ਼ੀਲ ਕਦਮ ਪੁੱਟੇ ਹਨ, ਜਿਸ ਕਰ ਕੇ ਕਰੀਬ 80 ਫ਼ੀਸਦੀ ਨਸ਼ਿਆਂ ਦੀ ਅਲਾਮਤ ਨੂੰ ਠੱਲ ਪਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਯਤਨ ਜਾਰੀ ਰੱਖਦੇ ਹੋਏ ਇਨ੍ਹਾਂ ਪ੍ਰਚਾਰ ਗੱਡੀਆਂ ਰਾਹੀਂ ਕਰ ਕੇ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ ਕਿ ਜੇਕਰ ਹਾਲੇ ਵੀ ਕੋਈ ਨਸ਼ਿਆਂ ਦਾ ਸੇਵਨ, ਨਸ਼ਿਆਂ ਦਾ ਕਾਰੋਬਾਰ ਜਾਂ ਫਿਰ ਸਮਾਜ ਵਿਰੋਧੀ ਗਤੀਵਿਧੀਆਂ ਕਰਨ ਤੋਂ ਬਾਜ਼ ਨਹੀਂ ਆਉਂਦਾ ਤਾਂ ਸਮਝ ਜਾਵੇ | ਉਨ੍ਹਾਂ ਕਿਹਾ ਕਿ ਪ੍ਰਚਾਰ ਵੈਨਾਂ ਨੂੰ ਸੰਜੀਦਗੀ ਨਾਲ ਲਿਆ ਜਾਵੇ ਅਤੇ ਜੇਕਰ ਕੋਈ ਨਸ਼ੇ ਦਾ ਕਾਰੋਬਾਰ ਕਰਦਾ ਹੈ, ਨਸ਼ੇ ਕਰਦਾ ਹੈ ਜਾਂ ਫਿਰ ਬਾਰ-ਬਾਰ ਸਮਝਾਉਣ 'ਤੇ ਵੀ ਗਲਤ ਕੰਮ ਕਰਦਾ ਹੈ, ਉਸ ਦੀ ਇਤਲਾਹ ਪੁਲਿਸ ਪ੍ਰਸ਼ਾਸਨ ਜਾਂ ਫਿਰ ਪੰਜਾਬ ਸਰਕਾਰ ਦੇ ਜ਼ਿੰਮੇਵਾਰ ਆਗੂਆਂ ਨੂੰ ਦਿੱਤੀ ਜਾਵੇ, ਇਤਲਾਹ ਦੇਣ ਵਾਲੇ ਲੋਕਾਂ ਦਾ ਨਾਂਅ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ ਅਤੇ ਭੈੜੇ ਪੁਰਸ਼ਾਂ ਉੱਪਰ ਸਖ਼ਤ ਕਾਰਵਾਈ ਕੀਤੀ ਜਾਵੇਗੀ | ਇਸ ਮੌਕੇ ਸ਼ਮਸ਼ੇਰ ਸਿੰਘ ਸ਼ੇਰਾ ਫ਼ੌਜੀ, ਮਲਜਿੰਦਰ ਸਿੰਘ, ਸਰਪੰਚ ਹਰਪਾਲ ਸਿੰਘ ਬੁੱਲੋਵਾਲ, ਪਰਮਜੀਤ ਸਿੰਘ, ਜਸਪਾਲ ਸਿੰਘ, ਸੁਮਨਦੀਪ ਸਿੰਘ, ਰਾਮ ਸਿੰਘ, ਬਲਵਿੰਦਰ ਸਿੰਘ, ਅਵਤਾਰ ਸਿੰਘ, ਜੰਗਬੀਰ ਸਿੰਘ ਰੌਲਾ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ਼ਹਿਰ ਅੰਦਰ ਦਿਨੋ ਦਿਨ ਵਧ ਰਹੀ ਈ-ਰਿਕਸ਼ਿਆਂ ਦੀ ਗਿਣਤੀ ਆਵਾਜਾਈ 'ਚ ਪੈਦਾ ਕਰ ਰਹੀ ਪ੍ਰੇਸ਼ਾਨੀ ਅਗਲੀ ਖ਼ਬਰ ਤੇਜ਼ ਹਨੇਰੀ ਝੱਖੜ ਆਉਣ ਕਾਰਨ ਗੁਰਦੁਆਰਾ ਸਾਹਿਬ ਦੀ ਕਾਰ ਪਾਰਕਿੰਗ ਦਾ ਸ਼ੈੱਡ ਡਿੱਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।