25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਧਰਮ ਪ੍ਰਚਾਰ ਕਮੇਟੀ ਨੇ ਝੰਜੀਆਂ ਕਲਾਂ ਵਿਖੇ 6 ਦਿਨਾ ਗੁਰਮਤਿ ਸਿਖਲਾਈ ਕੈਂਪ ਲਗਾਇਆ

ਅਜੀਤ ਡੈਸਕ 14-06-2026
ਫ਼ਤਹਿਗੜ੍ਹ ਚੂੜੀਆਂ, 13 ਜੂਨ (ਅਵਤਾਰ ਸਿੰਘ ਰੰਧਾਵਾ)-ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਪਿੰਡ ਝੰਜੀਆਂ ਕਲਾਂ 'ਚ ਗੁਰਦੁਆਰਾ ਸਿੰਘ ਸਭਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਪੰਥਕ ਕਵੀਸ਼ਰ ਜਥੇਦਾਰ ਸੁੱਚਾ ਸਿੰਘ ਡੇਰਾ ਪਠਾਣਾ ਦੀ ਅਗਵਾਈ ਵਿਚ 6 ਦਿਨਾਂ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ | ਕੈਂਪ ਵਿਚ ਭਾਗ ਲੈਣ ਵਾਲੇ ਬੱਚਿਆਂ ਸਮੇਤ ਹੋਰਨਾਂ ਨੂੰ ਪ੍ਰਮਾਣ ਪੱਤਰ ਅਤੇ ਤਮਗੇ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਵੀਸ਼ਰ ਸੁੱਚਾ ਸਿੰਘ ਡੇਰਾ ਪਠਾਣਾ ਅਤੇ ਪ੍ਰਬੰਧਕ ਭਾਈ ਗੁਰਵੰਤ ਸਿੰਘ ਗ੍ਰੰਥੀ ਨੇ ਦੱਸਿਆ ਕਿ ਇਸ ਕੈਂਪ ਵਿਚ ਕਰੀਬ 100 ਪ੍ਰਾਣੀਆਂ ਨੇ ਹਾਜ਼ਰੀ ਭਰੀ | ਇਸ ਮੌਕੇ ਪ੍ਰਸ਼ਨੋਤਰੀ ਮੁਕਾਬਲੇ, ਗੁਰਬਾਣੀ ਵਿਖਿਆਨ, ਕਵੀਸ਼ਰੀ, ਗੁਰਬਾਣੀ ਦੇ ਕੀਰਤਨ ਵਿਚ ਚੰਗੀ ਮੁਹਾਰਤ ਵਿਖਾਈ ਗਈ ਅਤੇ ਗੁਰਮਤਿ ਨਾਲ ਸਬੰਧਤ ਸਿੱਖਿਆ ਗ੍ਰਹਿਣ ਕੀਤੀ ਗਈ | ਉਕਤ ਕਵੀਸ਼ਰੀ ਜਥੇ ਵਲੋਂ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ ਗਿਆ | ਸਮੂਹ ਪਿੰਡ ਵਾਸੀਆਂ ਨੇ ਲਗਾਏ ਗਏ ਇਸ ਕੈਂਪ ਦੀ ਸ਼ਾਲਾਘਾ ਕਰਦੇ ਹੋਏ ਕਿਹਾ ਕਿ ਧਰਮ ਪ੍ਰਚਾਰਕ ਕਮੇਟੀ ਵਲੋਂ ਅਜਿਹੇ ਗੁਰਮਤਿ ਸਿਖਲਾਈ ਕੈਂਪ ਸਾਡੇ ਨਗਰ ਵਿਚ ਬਾਰ-ਬਾਰ ਲਗਾਏ ਜਾਣ ਤਾਂ ਜੋ ਬੱਚਿਆਂ ਨੂੰ ਆਪਣੇ ਧਾਰਮਿਕ ਵਿਰਸੇ ਤੋਂ ਜਾਣੂ ਕਰਵਾਇਆ ਜਾ ਸਕੇ | ਇਸ ਮੌਕੇ ਕਵੀਸ਼ਰ ਗੁਲਾਬ ਸਿੰਘ, ਕਵੀਸ਼ਰ ਜਗਰੂਪ ਸਿੰਘ, ਭਾਈ ਗੁਰਵੰਤ ਸਿੰਘ, ਭਾਈ ਮਹਿੰਗਾ ਸਿੰਘ, ਡਾ. ਸੁਖਵਿੰਦਰ ਸਿੰਘ, ਗੁਰਦੇਵ ਸਿੰਘ, ਭੁਪਿੰਦਰ ਸਿੰਘ, ਹਰਪ੍ਰੀਤ ਸਿੰਘ, ਸ਼ੁਭਕਰਨ ਸਿੰਘ, ਅਜਮੇਰ ਸਿੰਘ, ਤਰਸੇਮ ਸਿੰਘ, ਬਲਵਿੰਦਰ ਸਿੰਘ ਆਦਿ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਇੰਡਸਟਰੀਅਲ ਅਸਟੇਟ ਬਟਾਲਾ ਲਈ ਮਨਜ਼ੂਰ ਕੀਤੇ ਸੀਵਰੇਜ, ਸੜਕਾਂ ਅਤੇ ਸਟਰੀਟ ਲਾਈਟਾਂ ਦੇ ਕੰਮਾਂ ਨੂੰ ਛੇਤੀ ਨੇਪਰੇ ਚਾੜਿ੍ਹ... ਅਗਲੀ ਖ਼ਬਰ ਸੰਤ ਬਾਬਾ ਹਜ਼ਾਰਾ ਸਿੰਘ ਛੋਟੇ ਘੁੰਮਣਾਂ ਅਤੇ ਜਥੇਦਾਰ ਮੱਖਣ ਸਿੰਘ ਸ਼ਹੀਦ ਦੀ ਸਾਂਝੀ ਬਰਸੀ 'ਤੇ ਵਿਸ਼ੇਸ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।