27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸੰਤੋਸ਼ ਭਗਤ ਨੂੰ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਕੀਤਾ ਸਨਮਾਨਿਤ

ਅਜੀਤ ਡੈਸਕ 14-06-2026
ਧਾਰੀਵਾਲ, 13 ਜੂਨ (ਸਵਰਨ ਸਿੰਘ)-ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਹਲਕਾ ਕਾਦੀਆਂ ਦੇ ਨਵ-ਨਿਯੁਕਤ ਪ੍ਰਧਾਨ ਸੰਤੋਸ਼ ਭਗਤ ਨੂੰ ਸ਼੍ਰੋਮਣੀ ਅਕਾਲੀ ਦਲ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਨਵ-ਨਿਯੁਕਤ ਹਲਕਾ ਪ੍ਰਧਾਨ ਸੰਤੋਸ਼ ਭਗਤ ਨੇ ਦੱਸਿਆ ਕਿ ਉਨ੍ਹਾਂ ਨੂੰ ਪਾਰਟੀ ਵਲੋਂ ਆਦੇਸ਼ ਹੋਏ ਸਨ ਕਿ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਪਹੁੰਚਣ, ਜਿੱਥੇ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ, ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ, ਇਸਤਰੀ ਵਿੰਗ ਸੂਬਾ ਪ੍ਰਧਾਨ ਹਰਗੋਬਿੰਦ ਕੌਰ, ਹਲਕਾ ਕਾਦੀਆਂ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਤੋਂ ਇਲਾਵਾ ਕਈ ਸੀਨੀਅਰ ਲੀਡਰ ਹਾਜ਼ਰ ਸਨ, ਜਿਸ ਵਿਚ ਪਹਿਲਾਂ ਪਾਰਟੀ ਵਲੋਂ ਇਕ ਮੀਟਿੰਗ ਕੀਤੀ ਗਈ | ਉਪਰੰਤ ਪਾਰਟੀ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਅਤੇ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ ਤੇ ਨਿਯੁਕਤੀ ਪੱਤਰ ਦਿੱਤਾ ਗਿਆ |
ਪਿਛਲੀ ਖ਼ਬਰ ਰਜਵੰਤ ਸਿੰਘ ਧਾਲੀਵਾਲ ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਛੀਨਾ ਰੇਲਵੇ ਫਾਟਕ 'ਤੇ ਟੁੱਟੀਆਂ ਇੰਟਰਲਾਕਿੰਗ ਟਾਇਲਾਂ ਬਣੀਆਂ ਹਾਦਸਿਆਂ ਦਾ ਸਬੱਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।