27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸਹਿਜਪਾਲ ਸਿੰਘ ਗੁਰਾਇਆ ਸ਼ੋ੍ਰਮਣੀ ਅਕਾਲੀ ਦਲ ਯੂਥ ਹਲਕਾ ਬਟਾਲਾ ਦੇ ਬਣੇ ਪ੍ਰਧਾਨ

ਅਜੀਤ ਡੈਸਕ 14-06-2026
ਬਟਾਲਾ, 13 ਜੂਨ (ਹਰਦੇਵ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਹਰਿਆਵਲ ਦਸਤਾ (ਯੂਥ ਵਿੰਗ) ਨੂੰ ਮਜ਼ਬੂਤ ਕਰਨ ਲਈ ਪਾਰਟੀ ਦੇ ਯੂਥ ਵਿੰਗ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਤੇ ਵੱਖ-ਵੱਖ ਵਿਧਾਨ ਸਭਾ ਇੰਚਾਰਜਾਂ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ 84 ਵਿਧਾਨ ਸਭਾ ਹਲਕਿਆਂ ਦੇ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ, ਜਿਸ ਵਿਚ ਬਟਾਲਾ ਦੇ ਜੂਝਾਰੂ ਨੌਜਵਾਨ ਸਹਿਜਪਾਲ ਸਿੰਘ ਗੁਰਾਇਆ ਦੀ ਪਾਰਟੀ ਸੰਬੰਧੀ ਕੀਤੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਹਲਕਾ ਬਟਾਲਾ ਦਾ ਯੂਥ ਪ੍ਰਧਾਨ ਥਾਪਿਆ ਗਿਆ | ਇਸ ਸੰਬੰਧੀ ਨਵ ਨਿਯੁਕਤ ਹਲਕਾ ਬਟਾਲਾ ਯੂਥ ਪ੍ਰਧਾਨ ਸਹਿਜਪਾਲ ਸਿੰਘ ਗੁਰਾਇਆ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਯੂਥ ਵਿੰਗ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਹਲਕਾ ਬਟਾਲਾ ਇੰਚਾਰਜ ਨਰੇਸ਼ ਮਹਾਜਨ ਤੇ ਪਾਰਟੀ ਹਾਈਕਮਾਂਡ ਦਾ ਤਹਿ ਦਿਲੋ ਧੰਨਵਾਦ ਕੀਤਾ ਤੇ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰ ਤੇ ਤਨਦੇਹੀ ਨਾਲ ਨਿਭਾਵਾਂਗਾ | ਉਨ੍ਹਾਂ ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਦੀਆਂ ਨੀਤੀਆਂ ਘਰ ਪਹੁੰਚਾਵਾਂਗੇ ਤੇ ਪਾਰਟੀ ਦੀ ਜਿੱਤ ਲਈ ਯੂਥ ਵਿੰਗ ਅਹਿਮ ਰੋਲ ਅਦਾ ਕਰੇਗਾ ਤੇ ਅਗਲੀ ਸਰਕਾਰ ਸ਼ੋ੍ਰਮਣੀ ਅਕਾਲੀ ਦਲ ਦੀ ਬਣੇਗੀ |
ਪਿਛਲੀ ਖ਼ਬਰ ਜਰਨੈਲ ਸਿੰਘ ਬੱਲ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ਡੀ.ਸੀ ਨੰੂ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।