27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪੰਜਾਬ ਵਿਚ 'ਆਪ' ਦੀ ਸਰਕਾਰ ਕੋਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਲਈ ਕੋਈ ਮੁੱਦਾ ਨਹੀਂ-ਸਤੀਸ਼ ਜੱਟ ਪੰਮਾ <br/>

ਅਜੀਤ ਡੈਸਕ 14-06-2026
ਨਰੋਟ ਜੈਮਲ ਸਿੰਘ, 13 ਜੂਨ (ਸ਼ਸ਼ੀ ਕੁਮਾਰ)-ਹਲਕਾ ਭੋਆ ਦੇ ਬਲਾਕ ਨਰੋਟ ਜੈਮਲ ਸਿੰਘ ਦੇ ਪਿੰਡ ਪੰਮਾ ਤੋਂ ਕਾਂਗਰਸ ਕਮੇਟੀ 'ਚ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਕੁਮਾਰ ਜੋ ਕਿ ਹਲਕੇ ਵਿਚ ਜੱਟ ਪੰਮਾ ਦੇ ਨਾਂਅ ਨਾਲ ਜਾਣੇ ਜਾਂਦੇ ਹਨ, ਨੇ ਪੰਜਾਬ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਵਿਚ ਗੁੰਡਾ ਰਾਜ ਦਿਨ ਦਿਹਾੜੇ ਕਤਲ, ਫਿਰੌਤੀਆਂ ਦੀ ਮੰਗ ਨੂੰ ਲੈ ਕੇ ਹੋ ਰਹੇ ਕਤਲ ਅਤੇ ਤਹਿਸੀਲਾਂ 'ਚ ਤਹਿਸੀਲਦਾਰਾਂ ਵਲੋਂ ਐਨ.ਓ.ਸੀ. ਦੇ ਨਾਂਅ 'ਤੇ ਲੋਕਾਂ ਕੋਲੋਂ ਲਈ ਜਾ ਰਹੀ ਨਾਜਾਇਜ਼ ਵਸੂਲੀ ਅਤੇ ਮਾਈਨਿੰਗ ਮਾਫ਼ੀਆ ਵਲੋਂ ਕੀਤੀ ਜਾ ਰਹੀ ਨਜਾਇਜ਼ ਮਾਈਨਿੰਗ ਕਰਕੇ ਪੰਜਾਬ 50 ਸਾਲ ਪਛੜ ਗਿਆ ਹੈ | ਜੱਟ ਪੰਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕੀਤੀ ਹੈ ਪਰ ਪੰਜਾਬ ਦੇ ਲੋਕ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ | ਜਿਸ ਕਰਕੇ ਹੁਣ ਪੰਜਾਬ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਤੋਂ ਮੋਹ ਭੰਗ ਹੋ ਚੁੱਕਾ ਹੈ ਅਤੇ ਆਮ ਆਦਮੀ ਪਾਰਟੀ ਕੋਲ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਲਈ ਕੋਈ ਮੁੱਦਾ ਨਹੀਂ ਰਿਹਾ |

ਪਿਛਲੀ ਖ਼ਬਰ ਧਰਮ ਪ੍ਰਚਾਰ ਕਮੇਟੀ ਵਲੋਂ ਗੁਰਮਤਿ ਸਿਖਲਾਈ ਕੈਂਪ ਲਗਾਇਆ ਅਗਲੀ ਖ਼ਬਰ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ਡੀ.ਸੀ ਨੰੂ ਦਿੱਤਾ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।