26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਪਠਾਨਕੋਟ ਸਾਈਬਰ ਕ੍ਰਾਈਮ ਸੈੱਲ ਨੇ ਲੋਕਾਂ ਨੂੰ ਆਨਲਾਈਨ ਠੱਗੀ ਤੋਂ ਬਚਾਅ ਬਾਰੇ ਦਿੱਤੀ ਜਾਣਕਾਰੀ <br/>

ਅਜੀਤ ਡੈਸਕ 14-06-2026
ਪਠਾਨਕੋਟ, 13 ਜੂਨ (ਸੁਮਿਤ)-ਸਾਈਬਰ ਅਪਰਾਧਾਂ 'ਤੇ ਰੋਕ ਲਗਾਉਣ ਅਤੇ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਪਠਾਨਕੋਟ ਸਾਈਬਰ ਕ੍ਰਾਈਮ ਸੈਲ ਵਲੋਂ ਇੰਚਾਰਜ ਦਵਿੰਦਰ ਕਾਸ਼ਨੀ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਸਥਾਨਾਂ 'ਤੇ ਵਿਸ਼ੇਸ਼ ਪੁਲਿਸ ਨਾਕੇ ਲਗਾਏ ਗਏ | ਇਸ ਦੌਰਾਨ ਪੁਲਿਸ ਟੀਮ ਨੇ ਵਾਹਨਾਂ ਦੀ ਜਾਂਚ ਕੀਤੀ ਅਤੇ ਲੋਕਾਂ ਨੂੰ ਵੱਧ ਰਹੇ ਸਾਈਬਰ ਠੱਗੀ ਦੇ ਮਾਮਲਿਆਂ ਪ੍ਰਤੀ ਸਾਵਧਾਨ ਰਹਿਣ ਦੀ ਅਪੀਲ ਕੀਤੀ | ਪੁਲਿਸ ਅਧਿਕਾਰੀਆਂ ਨੇ ਵਾਹਨ ਚਾਲਕਾਂ ਅਤੇ ਰਾਹਗੀਰਾਂ ਨੂੰ ਆਨਲਾਈਨ ਫਰਾਡ, ਫ਼ਰਜ਼ੀ ਕਾਲਾਂ, ਬੈਂਕ ਖਾਤਿਆਂ ਨਾਲ ਸਬੰਧਿਤ ਧੋਖਾਧੜੀ, ਓ.ਟੀ.ਪੀ ਸਾਂਝਾ ਕਰਨ ਦੇ ਖ਼ਤਰਿਆਂ ਅਤੇ ਸੋਸ਼ਲ ਮੀਡੀਆ ਰਾਹੀਂ ਹੋਣ ਵਾਲੀ ਠੱਗੀ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਸਾਈਬਰ ਅਪਰਾਧੀ ਨਵੇਂ-ਨਵੇਂ ਤਰੀਕਿਆਂ ਨਾਲ ਲੋਕਾਂ ਨੂੰ ਸ਼ਿਕਾਰ ਬਣਾ ਰਹੇ ਹਨ, ਇਸ ਲਈ ਕਿਸੇ ਅਣਜਾਣ ਵਿਅਕਤੀ ਨਾਲ ਬੈਂਕ ਸਬੰਧੀ ਜਾਣਕਾਰੀ ਸਾਂਝੀ ਨਾ ਕੀਤੀ ਜਾਵੇ | ਇੰਚਾਰਜ ਦਵਿੰਦਰ ਕਾਸ਼ਨੀ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨਾਲ ਆਨਲਾਈਨ ਠੱਗੀ ਹੁੰਦੀ ਹੈ ਤਾਂ ਉਹ ਤੁਰੰਤ ਰਾਸ਼ਟਰੀ ਸਾਈਬਰ ਹੈਲਪ ਲਾਈਨ ਨੰਬਰ 1930 'ਤੇ ਸ਼ਿਕਾਇਤ ਦਰਜ ਕਰਵਾਏ ਜਾਂ ਸਾਈਬਰ ਕ੍ਰਾਈਮ ਪੋਰਟਲ 'ਤੇ ਰਿਪੋਰਟ ਕਰੇ | ਉਨ੍ਹਾਂ ਕਿਹਾ ਕਿ ਜਾਗਰੂਕਤਾ ਹੀ ਸਾਈਬਰ ਅਪਰਾਧਾਂ ਤੋਂ ਬਚਾਅ ਦਾ ਸਭ ਤੋਂ ਪ੍ਰਭਾਵਸ਼ਾਲੀ ਤਰੀਕਾ ਹੈ | ਪੁਲਿਸ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਕਿਸੇ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਗਾੜ੍ਹੀ ਅਹਾਤਾ ਚੌਕ ਸਥਿਤ ਸ਼ਹੀਦ ਸਮਾਰਕ ਸਥਲ ਦੀ ਬਦਲੇਗੀ ਨੁਹਾਰ ਅਗਲੀ ਖ਼ਬਰ ਮੰਤਰੀ ਕਟਾਰੂਚੱਕ ਨੇ ਵਾਰਡ ਨੰਬਰ-45 'ਚ ਡੀਪ ਬੋਰ ਦੇ ਕੰਮ ਦੀ ਕਰਵਾਈ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।