25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਵਿਖੇ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕਲਾਸਾਂ ਲਈ ਦਾਖ਼ਲੇ ਸ਼ੁਰੂ

ਅਜੀਤ ਡੈਸਕ 14-06-2026
ਪਠਾਨਕੋਟ, 13 ਜੂਨ (ਸੁਮਿਤ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਵਿਚ ਅਕਾਦਮਿਕ ਸੈਸ਼ਨ 2026-27 ਲਈ ਵੱਖ-ਵੱਖ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਵਿਚ ਦਾਖਲਾ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ | ਕਾਲਜ ਦੇ ਪਿ੍ੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਕਾਲਜ ਦਾ ਹਿੱਸਾ ਬਣ ਕੇ ਗੁਣਵੱਤਾ ਭਰਪੂਰ ਸਿੱਖਿਆ ਪ੍ਰਾਪਤ ਕਰਨ ਦੀ ਅਪੀਲ ਕੀਤੀ ਹੈ | ਡਾ: ਕੁਲਵੰਤ ਸਿੰਘ ਰੰਧਾਵਾ ਨੇ ਦੱਸਿਆ ਕਿ ਕਾਲਜ ਵਿਚ ਤਜਰਬੇਕਾਰ ਅਤੇ ਉੱਚ ਯੋਗਤਾ ਪ੍ਰਾਪਤ ਅਧਿਆਪਕਾਂ ਵਲੋਂ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ | ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਿਯਮਿਤ ਪੜ੍ਹਾਈ ਦੇ ਨਾਲ-ਨਾਲ ਸੈਮੀਨਾਰ, ਵਰਕਸ਼ਾਪਾਂ, ਸੱਭਿਆਚਾਰਕ ਪ੍ਰੋਗਰਾਮ, ਖੇਡ ਮੁਕਾਬਲੇ ਅਤੇ ਸਿੱਖਿਅਕ ਤੇ ਉਦਯੋਗਿਕ ਦੌਰੇ ਵੀ ਕਰਵਾਏ ਜਾਂਦੇ ਹਨ | ਕਾਲਜ ਦਾ ਮਾਹੌਲ ਸਕਾਰਾਤਮਿਕ, ਅਨੁਸ਼ਾਸਿਤ ਅਤੇ ਵਿਦਿਆਰਥੀ-ਕੇਂਦਰਿਤ ਹੈ, ਜੋ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸ਼ਖ਼ਸੀਅਤ ਵਿਕਾਸ ਦੇ ਮੌਕੇ ਵੀ ਪ੍ਰਦਾਨ ਕਰਦਾ ਹੈ | ਉਨ੍ਹਾਂ ਕਿਹਾ ਕਿ ਕਾਲਜ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਖੀ ਸਿੱਖਿਆ, ਕਰੀਅਰ ਮਾਰਗ ਦਰਸ਼ਨ ਅਤੇ ਪਲੇਸਮੈਂਟ ਦੇ ਮੌਕੇ ਮੁਹੱਈਆ ਕਰਵਾਉਣ ਲਈ ਵੀ ਵਚਨਬੱਧ ਹੈ | ਅੰਤ ਵਿਚ ਪਿ੍ੰਸੀਪਲ ਡਾ: ਕੁਲਵੰਤ ਸਿੰਘ ਰੰਧਾਵਾ ਨੇ ਸਮੂਹ ਵਿਦਿਆਰਥੀਆਂ ਦਾ ਸਵਾਗਤ ਕਰਦਿਆਂ ਵੱਧ ਤੋਂ ਵੱਧ ਗਿਣਤੀ ਵਿਚ ਕਾਲਜ 'ਚ ਦਾਖਲਾ ਲੈ ਕੇ ਆਪਣੇ ਉੱਜਵਲ ਭਵਿੱਖ ਦੀ ਮਜ਼ਬੂਤ ਨੀਂਹ ਰੱਖਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਪਠਾਨਕੋਟ 'ਚ ਪੰਜਾਬ ਪੁਲਿਸ ਦਾ ਇਕ ਕਰਮਚਾਰੀ ਲਾਪਤਾ ਅਗਲੀ ਖ਼ਬਰ ਰਣਜੀਤ ਸਾਗਰ ਡੈਮ ਤੋਂ ਬਿਜਲੀ ਉਤਪਾਦਨ ਵਧਾਉਣ ਨਾਲ ਸ਼ਾਹਪੁਰ ਕੰਢੀ ਦੀ ਝੀਲ ਦਾ ਪੱਧਰ 401.15 ਮੀਟਰ ਪਹੁੰਚਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।