28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਗੁਰਦਾਸਪੁਰ ਵਾਸੀਆਂ ਨੇ ਫਿਰ ਵਿਧਾਇਕ ਪਾਹੜਾ ਦੇ ਵਿਕਾਸ ਕੰਮਾਂ 'ਤੇ ਮੋਹਰ ਲਗਾ ਕੇ ਵਿਰੋਧੀਆਂ ਦੇ ਕੀਤੇ ਮੰੂਹ ਬੰਦ-ਲੋਧੀਪੁਰੀਆ <br/>

ਅਜੀਤ ਡੈਸਕ 15-06-2026
ਗੁਰਦਾਸਪੁਰ, 14 ਜੂਨ (ਚੱਕਰਾਜਾ/ ਗੁਰਪ੍ਰਤਾਪ ਸਿੰਘ)-ਇਸ ਵਾਰ ਫਿਰ ਨਗਰ ਕੌਂਸਲ ਚੋਣਾਂ ਵਿਚ ਗੁਰਦਾਸਪੁਰ ਸ਼ਹਿਰ ਦੇ ਸੂਝਵਾਨ ਵੋਟਰਾਂ ਨੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੇ ਹੱਕ ਵਿਚ ਵੱਡੀ ਗਿਣਤੀ ਵਿਚ ਫਤਵਾ ਦੇ ਕੇ ਕਾਂਗਰਸ ਪਾਰਟੀ ਨੰੂ ਹੋਰ ਮਜ਼ਬੂਤ ਕਰ ਦਿੱਤਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜ ਸੇਵੀ ਤੇ ਬੁੱਧੀਜੀਵੀ ਗੁਰਦੀਪ ਸਿੰਘ ਲੋਧੀਪੁਰੀਆ ਨੇ ਕੀਤਾ | ਉਨ੍ਹਾਂ ਦੱਸਿਆ ਕਿ ਸਾਰੀਆਂ ਵਿਰੋਧੀ ਪਾਰਟੀਆਂ ਵਲੋਂ ਅੱਡੀ ਚੋਟੀ ਦਾ ਜ਼ੋਰ ਲਗਾ ਕੇ ਬਹੁਤ ਹੀ ਘਟੀਆ ਦਰਜੇ ਦੀ ਬਿਆਨਬਾਜ਼ੀ ਕਰਕੇ ਲੋਕਾਂ ਨੰੂ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ, ਪਰ ਲੋਕਾਂ ਨੇ ਵਿਕਾਸ ਕੰਮਾਂ ਨੰੂ ਮੁੱਖ ਰੱਖਦਿਆਂ ਕਾਂਗਰਸ ਪਾਰਟੀ ਦੇ ਵੱਡੀ ਗਿਣਤੀ ਵਿਚ ਐਮ.ਸੀ. ਜਿੱਤਾ ਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦਾ ਨੀਂਹ ਪੱਥਰ ਰੱਖ ਦਿੱਤਾ ਹੈ |

ਪਿਛਲੀ ਖ਼ਬਰ ਪਿੰਡ ਪੰਜਗਰਾਈਆਂ ਤੋਂ ਅਕਾਲੀ ਆਗੂਆਂ ਨੇ ਗੁਰਇਕਬਾਲ ਸਿੰਘ ਮਾਹਲ ਨੂੰ ਜਿੱਤ ਦੀ ਵਧਾਈ ਦਿੱਤੀ <br/> ਅਗਲੀ ਖ਼ਬਰ ਕਣਕ ਦੀ ਰਹਿੰਦ ਖੰੂਹਦ ਨੂੰ ਅੱਗ ਲਾਉਣ ਵਾਲੇ ਕਿਸਾਨਾਂ 'ਤੇ ਪਰਚੇ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।