28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਸੇਵਾ ਕੇਂਦਰਾਂ ਦੇ ਕਰਮਚਾਰੀਆਂ ਦੀ ਹੜਤਾਲ ਦਾ ਮਜ਼ਦੂਰ ਕਿਸਾਨ ਜਥੇਬੰਦੀਆਂ ਵਲੋਂ ਸਮਰਥਨ

ਅਜੀਤ ਡੈਸਕ 15-06-2026
ਗੁਰਦਾਸਪੁਰ, 14 ਜੂਨ (ਚੱਕਰਾਜਾ)-ਸੇਵਾ ਕੇਂਦਰ ਦੇ ਕਰਮਚਾਰੀਆਂ ਵਲੋਂ ਤਨਖ਼ਾਹਾਂ ਵਿਚ ਵਾਧਾ ਕਰਨ ਤੇ ਠੇਕੇਦਾਰੀ ਸਿਸਟਮ ਬੰਦ ਕਰਕੇ ਕਾਮਿਆਂ ਨੂੰ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸੂਬਾ ਪੱਧਰ 'ਤੇ ਅਣਮਿਥੇ ਸਮੇਂ ਦੀ ਹੜਤਾਲ ਅੱਜ 15ਵੇਂ ਦਿਨ ਵੀ ਅਮਨ ਪੂਰਵਕ ਜਾਰੀ ਰਹੀ | ਸੇਵਾ ਕੇਂਦਰ ਦੇ ਕਰਮਚਾਰੀਆਂ ਦੇ ਸਮਰਥਨ 'ਚ ਪਹੁੰਚੀਆਂ ਮਜ਼ਦੂਰ ਕਿਸਾਨ ਜਥੇਬੰਦੀਆਂ ਸੈਂਟਰ ਆਫ ਟਰੇਡ ਯੂਨੀਅਨਜ਼ (ਸੀ.ਟੀ.ਯੂ) ਪੰਜਾਬ, ਇਫਟੂ, ਜਮਹੂਰੀ ਕਿਸਾਨ ਸਭਾ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂਆਂ ਕਾਮਰੇਡ ਧਿਆਨ ਸਿੰਘ ਠਾਕੁਰ, ਮੱਖਣ ਕੁਹਾੜ, ਜੋਗਿੰਦਰ ਪਾਲ ਪਨਿਆੜ, ਸੁਖਦੇਵ ਰਾਜ, ਰਘਬੀਰ ਸਿੰਘ ਚਾਹਲ, ਮਲਕੀਅਤ ਸਿੰਘ ਬੁੱਢਾ ਕੋਟ, ਅਮਰ ਕ੍ਰਾਂਤੀ ਅਤੇ ਕਾਮਰੇਡ ਸ਼ਿਵ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੜੀ ਅਜੀਬ ਤੇ ਚਿੰਤਾਜਨਕ ਗੱਲ ਸਾਹਮਣੇ ਆਈ ਕਿ ਵਰਕਰਾਂ ਨੂੰ 10500 ਰੁਪਏ ਪ੍ਰਤੀ ਮਹੀਨਾ ਦਿੱਤੀ ਜਾ ਰਹੀ ਤਨਖ਼ਾਹ ਨਾ ਤਾਂ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਜਾਰੀ ਮਿਨੀਮਮ ਵੇਜ ਨੋਟੀਫ਼ਿਕੇਸ਼ਨ ਮੁਤਾਬਿਕ ਹੈ ਤੇ ਨਾ ਹੀ ਕਿਸੇ ਸਰਕਾਰੀ ਮੁਲਾਜ਼ਮ ਦੀ ਮੁੱਢਲੀ ਤਨਖ਼ਾਹ ਨਾਲ ਮੇਲ ਖਾਂਦੀ ਹੈ, ਉਹ ਵੀ ਸਮੇਂ ਸਿਰ ਨਹੀਂ ਮਿਲਦੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਸ਼ਹਿ ਪ੍ਰਾਪਤ ਹੈਦਰਾਬਾਦ ਦੀ ਕੰਪਨੀ ਮੈਨੇਜਮੈਂਟ ਦਬਾਅ ਹੇਠ ਕੰਮ ਕਰਾਉਣਾ ਚਾਹੰੁਦੀ ਹੈ | ਆਗੂਆਂ ਨੇ ਕਿਹਾ ਕਿ ਵਰਕਰਾਂ ਨਾਲ ਧੱਕਾ ਨਹੀਂ ਹੋਣ ਦਿਆਂਗੇ | ਜੇਕਰ ਪੰਜਾਬ ਸਰਕਾਰ ਨੇ ਸਮੁੱਚੇ ਪੰਜਾਬ ਅੰਦਰ ਸੇਵਾ ਕੇਂਦਰਾਂ ਵਿਚ ਹੜਤਾਲੀ ਵਰਕਰਾਂ ਦੀਆਂ ਮੰਗਾਂ ਦਾ ਤੁਰੰਤ ਨਿਪਟਾਰਾ ਨਾ ਕੀਤਾ ਤਾਂ ਸੰਘਰਸ਼ ਵਿਚ ਟਰੇਡ ਯੂਨੀਅਨਾਂ ਦਾ ਸਾਂਝਾ ਮੰਚ, ਐਸ.ਕੇ.ਐਮ, ਨੌਜਵਾਨ ਤੇ ਖੇਤ ਮਜ਼ਦੂਰ ਜਥੇਬੰਦੀਆਂ ਸੇਵਾ ਕੇਂਦਰ 'ਚ ਪਹੁੰਚ ਕੇ ਵੱਡੇ ਪੱਧਰ 'ਤੇ ਸ਼ਾਮਿਲ ਹੋਣਗੀਆਂ | ਇਸ ਮੌਕੇ ਸੇਵਾ ਕੇਂਦਰ ਵਰਕਰ ਯੂਨੀਅਨ ਦੇ ਪ੍ਰਧਾਨ ਨਵਨੀਤ ਡੋਗਰਾ, ਜਨਰਲ ਸਕੱਤਰ ਮਨਪ੍ਰੀਤ ਸਿੰਘ, ਪਲਵਿੰਦਰ ਸਿੰਘ, ਰਮਨ ਕੁਮਾਰ, ਨਰੇਸ਼ ਕੁਮਾਰ, ਅਮਰਪ੍ਰੀਤ ਕੌਰ, ਸਾਹਿਲ ਬਾਵਾ, ਰਾਹੁਲ ਕਲੇਰ, ਸ਼ਿਪਲਾ, ਅੰਜਲੀ ਅਤੇ ਹੋਰ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਸਤਪਾਲ ਕਸ਼ਯਪ ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਹਲਕਾ ਬਟਾਲਾ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।