28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਸਤਪਾਲ ਕਸ਼ਯਪ ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਹਲਕਾ ਬਟਾਲਾ ਪ੍ਰਧਾਨ ਨਿਯੁਕਤ <br/>

ਅਜੀਤ ਡੈਸਕ 15-06-2026
ਬਟਾਲਾ, 14 ਜੂਨ (ਹਰਦੇਵ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿਘ ਬਾਦਲ ਵਲੋਂ ਪਾਰਟੀ ਦਾ ਵਿਸਥਾਰ ਕਰਦਿਆਂ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਨਿਯੁਕਤ ਕੀਤੇ ਜਾ ਰਹੇ ਹਨ | ਪਹਿਲਾਂ ਤਿਆਰ ਕੀਤੇ ਇਸਤਰੀ ਵਿੰਗ ਤੇ ਯੂਥ ਵਿੰਗ ਦੇ ਹਲਕਾ ਅਹੁਦੇਦਾਰ ਨਿਯੁਕਤ ਕੀਤੇ ਗਏ | ਅੱਜ ਉਨ੍ਹਾਂ ਸਾਬਕਾ ਕੈਬਨਿਟ ਮੰਤਰੀ ਤੇ ਐਸ.ਸੀ. ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਤੇ ਵੱਖ-ਵੱਖ ਹਲਕਾ ਇੰਚਾਰਜਾਂ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਪੰਜਾਬ ਦੇ 85 ਹਲਕਿਆਂ ਵਿਚ ਐਸ.ਸੀ. ਵਿੰਗ ਪ੍ਰਧਾਨ ਨਿਯੁਕਤ ਕੀਤੇ ਗਏ, ਜਿਸ ਤਹਿਤ ਬਟਾਲਾ ਮਿਹਨਤੀ ਤੇ ਜੂਝਾਰੂ ਪਾਰਟੀ ਆਗੂ ਸਤਪਾਲ ਕਸ਼ਯਪ ਸਾਬਕਾ ਕੌਂਸਲਰ ਨੂੰ ਐਸ.ਸੀ. ਵਿੰਗ ਹਲਕਾ ਬਟਾਲਾ ਦਾ ਪ੍ਰਧਾਨ ਨਿਯੁਕਤ ਕੀਤਾ | ਨਵ-ਨਿਯੁਕਤ ਹਲਕਾ ਬਟਾਲਾ ਪ੍ਰਧਾਨ ਸਤਪਾਲ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਦਿੱਤੀ ਸੇਵਾ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ | ਉਨ੍ਹਾਂ ਕਿਹਾ ਕਿ ਆ ਰਹੀਆਂ ਵਿਧਾਨ ਸਭਾ ਚੋਣਾਂ 'ਚ ਐਸ.ਸੀ. ਵਿੰਗ ਅਹਿਮ ਰੋਲ ਅਦਾ ਕਰੇਗਾ ਤੇ ਪਾਰਟੀ ਉਮੀਦਵਾਰ ਨੂੰ ਵੱਡੀ ਜਿੱਤ ਨਾਲ ਕਾਮਯਾਬ ਕੀਤਾ ਜਾਵੇਗਾ | ਸਤਪਾਲ ਕਸ਼ਯਪ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਹਲਕਾ ਬਟਾਲਾ ਇੰਚਾਰਜ ਨਰੇਸ਼ ਮਹਾਜਨ ਦਾ ਧੰਨਵਾਦ ਕੀਤਾ |

ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਸਰਵਾਈਕਲ ਕੈਂਸਰ ਨਾਲ ਲੜਨ ਲਈ ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਸ਼ੁਰੂ ਅਗਲੀ ਖ਼ਬਰ ਸੇਵਾ ਕੇਂਦਰਾਂ ਦੇ ਕਰਮਚਾਰੀਆਂ ਦੀ ਹੜਤਾਲ ਦਾ ਮਜ਼ਦੂਰ ਕਿਸਾਨ ਜਥੇਬੰਦੀਆਂ ਵਲੋਂ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।