27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 15-06-2026
ਪਠਾਨਕੋਟ, 14 ਜੂਨ (ਵਿਨੋਦ)-ਇਕ ਲੜਕੀ ਦੀ ਸ਼ਿਕਾਇਤ ਦੇ ਆਧਾਰ 'ਤੇ ਡਵੀਜ਼ਨ ਨੰਬਰ-1 ਪੁਲਿਸ ਸਟੇਸ਼ਨ ਨੇ ਪਠਾਨਕੋਟ ਦੇ ਲਮੀਨੀ ਸਥਿਤ ਵਿਸ਼ਵਕਰਮਾ ਨਗਰ ਦੇ ਰਹਿਣ ਵਾਲੇ ਰਾਹੁਲ ਸੈਣੀ ਵਿਰੁੱਧ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਹੈ | ਦੋਸ਼ੀ ਇਸ ਸਮੇਂ ਫ਼ਰਾਰ ਹੈ | ਸ਼ਿਕਾਇਤ ਵਿਚ ਪੀੜਤਾ ਨੇ ਦੋਸ਼ ਲਗਾਇਆ ਹੈ ਕਿ ਰਾਹੁਲ ਸੈਣੀ ਨੇ ਵਿਆਹ ਕਰਵਾਉਣ ਦੇ ਬਹਾਨੇ ਉਸ ਨਾਲ ਸਰੀਰਕ ਸਬੰਧ ਬਣਾਏ ਸਨ | ਬਾਅਦ ਵਿਚ ਦੋਸ਼ੀ ਨੇ ਉਸ ਨਾਲ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ | ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਪੁਲਿਸ ਨੇ ਦੋਸ਼ੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਹੋਰ ਜਾਂਚ ਕੀਤੀ ਜਾ ਰਹੀ ਹੈ |
ਪਿਛਲੀ ਖ਼ਬਰ ਪਾਵਰਕਾਮ ਦੇ ਕੱਚੇ ਵਰਕਰਾਂ ਵਲੋਂ ਡਿਪਟੀ ਚੀਫ ਇੰਜੀਨੀਅਰ ਦੇ ਦਫ਼ਤਰ ਸਾਹਮਣੇ ਦਿੱਤਾ ਜਾ ਰਿਹਾ ਧਰਨਾ 6ਵੇਂ ਦਿਨ 'ਚ ਦਾਖ਼ਲ... ਅਗਲੀ ਖ਼ਬਰ ਪੁਲਿਸ ਵਲੋਂ ਨਰੋਟ ਜੈਮਲ ਸਿੰਘ ਵਿਖੇ ਕੱਢਿਆ ਪੈਦਲ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।