26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਰਵਿੰਦਰ ਸਿੰਘ ਸ਼ਿਵ ਸੈਨਾ ਯੂ.ਬੀ.ਟੀ. ਜ਼ਿਲ੍ਹਾ ਪਠਾਨਕੋਟ ਦਾ ਪ੍ਰੈੱਸ ਸਕੱਤਰ ਨਿਯੁਕਤ <br/>

ਅਜੀਤ ਡੈਸਕ 15-06-2026
ਪਠਾਨਕੋਟ, 14 ਜੂਨ (ਸੁਮਿਤ)-ਸ਼ਿਵ ਸੈਨਾ ਯੂ.ਬੀ.ਟੀ. ਦੇ ਜ਼ਿਲ੍ਹਾ ਪਠਾਨਕੋਟ ਪ੍ਰਦੇਸ਼ ਦਫ਼ਤਰ ਵਿਚ ਪੰਜਾਬ ਰਾਜ ਪ੍ਰਮੁੱਖ ਯੋਗ ਰਾਜ ਸ਼ਰਮਾ ਦੀ ਅਗਵਾਈ ਹੇਠ ਮੀਟਿੰਗ ਆਯੋਜਿਤ ਕੀਤੀ ਗਈ | ਇਸ ਦੌਰਾਨ ਸੰਗਠਨ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਰਵਿੰਦਰ ਸਿੰਘ ਨੂੰ ਜ਼ਿਲ੍ਹਾ ਪਠਾਨਕੋਟ ਦਾ ਪ੍ਰੈਸ ਸਕੱਤਰ ਨਿਯੁਕਤ ਕੀਤਾ ਗਿਆ | ਯੋਗ ਰਾਜ ਸ਼ਰਮਾ ਨੇ ਕਿਹਾ ਕਿ ਰਵਿੰਦਰ ਸਿੰਘ ਇਕ ਚੰਗੇ ਇਨਸਾਨ ਹਨ ਅਤੇ ਵੱਖ-ਵੱਖ ਧਾਰਮਿਕ ਤੇ ਸਮਾਜਿਕ ਗਤੀਵਿਧੀਆਂ ਨਾਲ ਜੁੜੇ ਹੋਏ ਹਨ | ਪਾਰਟੀ ਨੂੰ ਪੂਰਾ ਵਿਸ਼ਵਾਸ ਹੈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਂਦੇ ਹੋਏ ਸੰਗਠਨ ਦੀਆਂ ਨੀਤੀਆਂ, ਪ੍ਰੋਗਰਾਮਾਂ ਅਤੇ ਲੋਕ-ਹਿਤ ਦੇ ਮੁੱਦਿਆਂ ਨੂੰ ਮੀਡੀਆ ਅਤੇ ਆਮ ਜਨਤਾ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ | ਰਵਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਨੇ ਉਨ੍ਹਾਂ 'ਤੇ ਜੋ ਭਰੋਸਾ ਜਤਾਇਆ ਹੈ ਅਤੇ ਜੋ ਜ਼ਿੰਮੇਵਾਰੀ ਸੌਂਪੀ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਅਤੇ ਜਨ-ਜਨ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨਗੇ | ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਰੁਤੇਸ਼ ਸਭਰਵਾਲ, ਸਕੱਤਰ ਹਰਵਿੰਦ ਬੈਂਸ, ਉਪ ਪ੍ਰਮੁੱਖ ਅਸ਼ਵਨੀ ਤੇ ਸਕੱਤਰ ਗੌਰਵ ਮਹਿਰਾ ਨੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਮਿਲਣ 'ਤੇ ਦਿਲੋਂ ਵਧਾਈ ਤੇ ਸ਼ੁੱਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਦੇ ਸਫਲ ਕਾਰਜਕਾਲ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਫਾਸ਼ੀ ਹਮਲਿਆਂ ਵਿਰੁੱਧ ਫ਼ਰੰਟ ਦੀ ਮੀਟਿੰਗ ਅਗਲੀ ਖ਼ਬਰ ਰਵਿੰਦਰ ਸਿੰਘ ਸ਼ਿਵ ਸੈਨਾ ਯੂ.ਬੀ.ਟੀ. ਜ਼ਿਲ੍ਹਾ ਪਠਾਨਕੋਟ ਦਾ ਪ੍ਰੈੱਸ ਸਕੱਤਰ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।