25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-06-2026

ਭਾਰਤੀ ਮਜ਼ਦੂਰ ਸੰਘ ਦੀ ਮੀਟਿੰਗ

ਅਜੀਤ ਡੈਸਕ 15-06-2026
ਸ਼ਾਹਪੁਰ ਕੰਢੀ, 14 ਜੂਨ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ 'ਤੇ ਕੰਮ ਰਹੀ ਭਾਰਤੀ ਮਜ਼ਦੂਰ ਸੰਘ ਯੂਨੀਅਨ ਦੀ ਮੀਟਿੰਗ ਸਥਾਨਿਕ ਪ੍ਰਧਾਨ ਪਵਨ ਕੁਮਾਰ ਦੀ ਅਗਵਾਈ ਹੇਠ ਸਥਾਨਕ ਸਟਾਫ਼ ਕਲੱਬ ਵਿਖੇ ਹੋਈ | ਜਿਸ ਵਿਚ ਪੰਜਾਬ ਦੇ ਸੰਗਠਨ ਮੰਤਰੀ ਨਿਰਜਨ ਕੁਮਾਰ, ਵਿਭਾਗ ਪ੍ਰਮੁੱਖ ਓ.ਪੀ. ਵਰਮਾ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਕਰਮਚਾਰੀਆਂ ਦੀਆਂ ਮੰਗਾਂ ਤੇ ਸਮੱਸਿਆਵਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਓ.ਪੀ. ਵਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਕਰਮਚਾਰੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ | ਮਾਨਯੋਗ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਸਰਕਾਰ ਨੇ ਡੀ.ਏ. 'ਤੇ ਰੋਕ ਲਗਾ ਰੱਖੀ ਹੈ | ਜਦੋਂ ਕਿ ਕੇਂਦਰ ਤੇ ਗੁਆਂਢੀ ਰਾਜਾਂ ਨੇ ਆਪਣੇ ਕਰਮਚਾਰੀਆਂ ਨੰੂ 60 ਫੀਸਦੀ ਮਹਿੰਗਾਈ ਭੱਤਾ ਦੇ ਦਿੱਤਾ ਹੈ | ਜਦੋਂਕਿ ਪੰਜਾਬ ਸਰਕਾਰ ਵਲੋਂ ਕਰਮਚਾਰੀਆਂ ਨੰੂ 42 ਫੀਸਦੀ ਮਹਿੰਗਾਈ ਭੱਤਾ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦਾ 18 ਫੀਸਦੀ ਮਹਿੰਗਾਈ ਭੱਤਾ ਤੁਰੰਤ ਜਾਰੀ ਕਰੇ | ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਸਕੀਮ ਵੀ ਪੂਰੀ ਤਰ੍ਹਾਂ ਲਾਗੂ ਨਹੀਂ ਕੀਤੀ ਗਈ | ਜਿਸ ਦਾ ਮਾੜਾ ਅਸਰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਦਿਖਾਈ ਦੇਵੇਗਾ | ਮੀਟਿੰਗ 'ਚ ਗੁਰਨਾਮ ਸਿੰਘ ਸੈਣੀ, ਅਰਜਨ ਸਿੰਘ, ਅਸ਼ੋਕ ਸ਼ਰਮਾ, ਅਸ਼ਵਨੀ ਸ਼ਰਮਾ, ਪਵਨ ਸ਼ਰਮਾ, ਕੇਵਲ ਸਿੰਘ, ਧਰਮਿੰਦਰ ਰਾਣਾ, ਨਰੇਸ਼ ਸ਼ਰਮਾ, ਸੁਰਦਰਸ਼ਨ ਕੁਮਾਰ ਅਤੇ ਸੁਨੀਲ ਸ਼ਰਮਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਭਾਜਪਾ ਦੇ ਜ਼ਿਲ੍ਹਾ ਉਪ ਪ੍ਰਧਾਨ ਬਾਬਾ ਗਣੇਸ਼ਵਰ ਸਿੰਘ ਨੇ 41ਵੇਂ ਓਪਨ ਕਿ੍ਕਟ ਟੂਰਨਾਮੈਂਟ ਦੇ 9ਵੇਂ ਦਿਨ ਦੇ ਮੈਚ ਦਾ ਕੀਤ... ਅਗਲੀ ਖ਼ਬਰ ਸਿਵਲ ਹਸਪਤਾਲ ਵਿਚ ਆਟੋ ਓਟੋਅਕੌਸਟਿਕ ਐਮੀਸ਼ਨ (ਓ.ਏ.ਈ.) ਮਸ਼ੀਨ ਕੀਤੀ ਸਥਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।