04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਬਾਬਾ ਬੀਰ ਸਿੰਘ ਦੀ ਜਗ੍ਹਾ 'ਤੇ ਜੋੜ ਮੇਲਾ ਅੱਜ <br/>

ਅਜੀਤ ਡੈਸਕ 16-06-2026
ਕੋਟਲੀ ਸੂਰਤ ਮੱਲ੍ਹੀ, 15 ਜੂਨ (ਕੁਲਦੀਪ ਸਿੰਘ ਨਾਗਰਾ)-ਕਸਬਾ ਕੋਟਲੀ ਸੂਰਤ ਮੱਲ੍ਹੀ ਵਿਖੇ ਬਾਬਾ ਸ਼ੇਸ਼ਨਾਗ ਦੀ ਯਾਦ 'ਚ ਬਾਬਾ ਬੀਰ ਸਿੰਘ ਦੀ ਜਗ੍ਹਾ 'ਤੇ ਇਲਾਕੇ ਦੀਆਂ ਸੰਗਤਾਂ ਵਲੋਂ ਸਾਲਾਨਾ ਜੋੜ ਮੇਲਾ 16 ਜੂਨ ਨੂੰ ਕੋਟਲੀ ਸੂਰਤ ਮੱਲ੍ਹੀ 'ਚ ਪੂਰੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਬਾਬਾ ਅਮਰੀਕ ਸਿੰਘ ਨੇ ਦੱਸਿਆ ਕਿ ਇਸ ਮੌਕੇ ਵੱਖ-ਵੱਖ ਜਥੇ ਸੰਗਤਾਂ ਨੂੰ ਗੁਰਇਤਿਹਾਸ ਰਾਹੀਂ ਨਿਹਾਲ ਕਰਨਗੇ, ਜਦੋਂ ਕਿ ਇਸ ਮੌਕੇ ਵੱਖ-ਵੱਖ ਪਕਵਾਨਾਂ ਦੇ ਲੰਗਰ ਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਜਾਣਗੀਆਂ | ਉਨ੍ਹਾਂ ਦੱਸਿਆ ਕਿ ਜੋੜ ਮੇਲੇ ਸਬੰਧੀ ਇਲਾਕੇ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ |

ਪਿਛਲੀ ਖ਼ਬਰ ਗੁਰਦਾਸਪੁਰ 'ਚ ਆਮ ਆਦਮੀ ਪਾਰਟੀ ਦੀ ਨਮੌਸ਼ੀਜਨਕ ਹਾਰ ਤੋਂ ਬਾਅਦ ਪਾਰਟੀ 'ਚ ਵਿਰੋਧੀ ਸੁਰਾਂ ਦਾ ਬੋਲਬਾਲਾ ਸ਼ੁਰੂ <br/> ਅਗਲੀ ਖ਼ਬਰ ਪੰਜ ਸਿੰਘ ਸਾਹਿਬਾਨ ਵਲੋਂ ਭਗਵੰਤ ਮਾਨ ਨੂੰ ਪੰਥ ਦੋਖੀ ਕਰਾਰ ਦੇਣਾ ਸ਼ਲਾਘਾਯੋਗ : ਵਾਹਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।