05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਪਿੰਡ ਪੰਜਗਰਾਈਆਂ 'ਚ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ

ਅਜੀਤ ਡੈਸਕ 16-06-2026
ਊਧਨਵਾਲ, 15 ਜੂਨ (ਪਰਗਟ ਸਿੰਘ)-ਬੀਤੇ ਦਿਨੀਂ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੀ ਮੀਟਿੰਗ ਜਥੇਦਾਰ ਕਸ਼ਮੀਰ ਸਿੰਘ ਫ਼ੌਜੀ ਦੀ ਅਗਵਾਈ 'ਚ ਹੋਣ ਤੋਂ ਬਾਅਦ ਵਿਚ ਪਿੰਡ ਦੇ ਨੌਜਵਾਨਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਜਥੇਦਾਰ ਕਸ਼ਮੀਰ ਸਿੰਘ ਫ਼ੌਜੀ ਦੀ ਅਗਵਾਈ 'ਚ ਸਿਰੋਪਾਓ ਪਾ ਕੇ ਇਹ ਨੌਜਵਾਨ ਸ਼ਾਮਲ ਹੋਏ | ਇਨ੍ਹਾਂ ਨੌਜਵਾਨਾਂ ਨੇ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਦੀਆਂ ਨੀਤੀਆਂ ਦੇ ਨਾਲ ਚੱਲਣ ਦਾ ਪ੍ਰਣ ਲਿਆ | ਸ਼ਾਮਲ ਹੋਣ ਵਾਲੇ ਨੌਜਵਾਨਾਂ 'ਚ ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਲਖਬੀਰ ਸਿੰਘ, ਬਿਕਰਮਜੀਤ ਸਿੰਘ ਬਿੱਕਾ, ਸੰਦੀਪ ਸਿੰਘ, ਰਵਿੰਦਰ ਸਿੰਘ, ਪ੍ਰਦੀਪ ਸਿੰਘ ਸੰਦੀਪ ਸਿੰਘ ਆਦਿ ਸ਼ਾਮਲ ਹੋਏ | ਇਨ੍ਹਾਂ ਤੋਂ ਇਲਾਵਾ ਮਨਜੀਤ ਸਿੰਘ, ਜਗੀਰ ਸਿੰਘ ਹੇਅਰ, ਕਰਨਪ੍ਰੀਤ ਸਿੰਘ, ਜਗੀਰ ਸਿੰਘ ਮੈਂਬਰ, ਹਜ਼ਾਰਾ ਸਿੰਘ, ਹਰਪਾਲ ਸਿੰਘ ਫ਼ੌਜੀ, ਕਸ਼ਮੀਰ ਸਿੰਘ ਖਾਲਸਾ, ਨਿਰਭਉ ਸਿੰਘ ਫ਼ੌਜੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣ ਨਾਲ ਸੱਚ ਦੀ ਜਿੱਤ ਹੋਈ- ਰਮਨਦੀਪ ਸਿੰਘ ਸੰਧੂ ਅਗਲੀ ਖ਼ਬਰ ਗੁਰਦੁਆਰਾ ਬੇਬੇ ਨਾਨਕੀ ਜੀ ਧਾਰੀਵਾਲ ਵਿਖੇ ਚੈਰੀਟੇਬਲ ਲੈਬੋਰਟਰੀ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।