28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

13 ਪੇਟੀਆਂ ਨਾਜਾਇਜ਼ ਅੰਗਰੇਜ਼ੀ ਸ਼ਰਾਬ ਸਮੇਤ ਵਿਅਕਤੀ ਕਾਬੂ

ਅਜੀਤ ਡੈਸਕ 17-06-2026
ਗੁਰਦਾਸਪਰ, 16 ਜੂਨ (ਅਸ਼ੋਕ ਸ਼ਰਮਾ)-ਜ਼ਿਲ੍ਹਾ ਪੁਲਿਸ ਮੁਖੀ ਦੇ ਨਿਰਦੇਸ਼ਾਂ ਤਹਿਤ ਨਾਜਾਇਜ਼ ਧੰਦਿਆਂ ਨੂੰ ਰੋਕਣ ਲਈ ਪੁਰਾਣਾ ਸ਼ਾਲਾ ਪੁਲਿਸ ਵਲੋਂ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਬੀਤੀ ਰਾਤ ਇਕ ਵਿਅਕਤੀ ਨੂੰ 13 ਪੇਟੀਆਂ ਸ਼ਰਾਬ ਤੇ ਗੱਡੀ ਸਮੇਤ ਕਾਬੂ ਕੀਤਾ ਗਿਆ।ਥਾਣਾ ਮੁਖੀ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਮਨਜੀਤ ਸਿੰਘ ਦਊਵਾਲ ਹਾਈਟੈਕ ਨਾਕੇ ’ਤੇ ਪੁਲਿਸ ਪਾਰਟੀ ਸਮੇਤ ਵਾਹਨਾਂ ਦੀ ਚੈਕਿੰਗ ਕਰ ਰਹੇ ਸਨ ਕਿ ਇਸੇ ਦੌਰਾਨ ਰਾਕੇਸ਼ ਕੁਮਾਰ ਪੁੱਤਰ ਬਲਦੇਵ ਸਿੰਘ ਵਾਸੀ ਅੰਮ੍ਰਿਤਸਰ ਜੋ ਬਰੀਜਾ ਗੱਡੀ ਨੰਬਰ ਪੀ.ਬੀ.02 ਡੀ.ਐਚ.4988 ’ਤੇ ਆ ਰਿਹਾ ਸੀ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ’ਚੋਂ ਵੱਖ-ਵੱਖ ਮਾਰਕਾ ਦੀਆਂ ਅੰਗਰੇਜ਼ੀ 13 ਪੇਟੀਆਂ ਹਿਮਾਚਲ ਤੇ ਪੰਜਾਬ ਸ਼ਰਾਬ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਨਾਜਾਇਜ਼ ਧੰਦੇ ਨੂੰ ਰੋਕਣ ਵਾਸਤੇ ਪੁਲਿਸ ਵਲੋਂ ਦਿਨ ਰਾਤ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਪਿਛਲੀ ਖ਼ਬਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸੰਬੰਧੀ ਮੀਟਿੰਗ 19 ਨੂੰ ਅਗਲੀ ਖ਼ਬਰ ਪੁਲਿਸ ਨੇ ਨਾਜਾਇਜ਼ ਸ਼ਰਾਬ ਅਤੇ ਲਾਹਣ ਫੜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।