ਬਟਾਲਾ, 16 ਜੂਨ (ਸਤਿੰਦਰ ਸਿੰਘ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸਬੰਧ ਵਿਚ ਸ਼ੇਰ-ਏ-ਪੰਜਾਬ ਕਲਚਰ ਪ੍ਰਮੋਸ਼ਨ ਕੌਂਸਲ ਬਟਾਲਾ ਪੰਜਾਬ ਦੀ ਜਰੂਰੀ ਮੀਟਿੰਗ 19 ਜੂਨ ਸ਼ੁੱਕਰਵਾਰ 4 ਵਜੇ ਸ਼ਾਮ ਨੂੰ ਗੁਰਦੁਆਰਾ ਸੰਤ ਬਾਬਾ ਮੋਹਨ ਸਿੰਘ ਨਾਮਧਾਰੀ ਭਾਗੋਵਾਲ ਖੁਰਦ ਵਿਖੇ ਹੋਵੇਗੀ। ਇਸ ਸਬੰਧੀ ਕੌਂਸਲ ਦੇ ਸਕੱਤਰ ਪ੍ਰੋ. ਦਲਜੀਤ ਸਿੰਘ ਧਾਰੋਵਾਲੀ ਨੇ ਦੱਸਿਆ ਕਿ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਜਰੂਰੀ ਮੀਟਿੰਗ ਬੁਲਾਈ ਗਈ, ਜਿਸ ਵਿਚ ਸ਼ੇਰ-ਏ-ਪੰਜਾਬ, ਕਲਚਰ ਪ੍ਰਮੋਸ਼ਨ ਕੌਂਸਲ ਦੇ ਅਹੁਦੇਦਾਰਾਂ ਅਤੇ ਕਾਰਜਕਾਰੀ ਮੈਂਬਰਾਂ ਨੂੰ ਸਮੇਂ ਸਿਰ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ। ਮੀਟਿੰਗ ਵਿਚ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ।