28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਡੇਰਾ ਬਾਬਾ ਨਾਨਕ ਪੁਲਿਸ ਨੇ ਸਰਹੱਦੀ ਇਲਾਕੇ ਅੰਦਰ ਨਾਕਾਬੰਦੀ ਕਰਕੇ ਚਲਾਈ ਤਲਾਸ਼ੀ ਮੁਹਿੰਮ

ਅਜੀਤ ਡੈਸਕ 17-06-2026
ਡੇਰਾ ਬਾਬਾ ਨਾਨਕ, 16 ਜੂਨ (ਹੀਰਾ ਸਿੰਘ ਮਾਂਗਟ)-ਡੇਰਾ ਬਾਬਾ ਨਾਨਕ ਪੁਲਿਸ ਵਲੋਂ ਸਰਹੱਦੀ ਇਲਾਕੇ ਅੰਦਰ ਗੈਂਗਸਟਰਵਾਦ ਨੂੰ ਨੱਥ ਪਾਉਣ ਲਈ ਸਪੈਸ਼ਲ ਨਾਕਾਬੰਦੀ ਕਰਕੇ ਹਰ ਆਉਣ-ਜਾਣ ਵਾਲੇ ਵਿਅਕਤੀ ਉੱਤੇ ਤਿਰਸ਼ੀ ਨਜ਼ਰ ਰੱਖੀ ਜਾ ਰਹੀ ਹੈ ਤੇ ਸ਼ੱਕੀ ਵਿਅਕਤੀਆਂ ਅਤੇ ਬਾਹਰੋਂ ਆਉਣ ਵਾਲੀਆਂ ਗੱਡੀਆਂ ਨੂੰ ਰੋਕ ਕੇ ਤਲਾਸ਼ੀ ਲਈ ਜਾਂ ਰਹੀ। ਇਸ ਸਬੰਧੀ ਡੇਰਾ ਬਾਬਾ ਨਾਨਕ ਪੁਲਿਸ ਦੇ ਡੀ.ਐੱਸ.ਪੀ. ਜੋਗਾ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਾਣਯੋਗ ਐੱਸ.ਐੱਸ.ਪੀ. ਬਟਾਲਾ ਡਾਕਟਰ ਮਹਿਤਾਬ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਗੈਂਗਸਟਰਵਾਦ ਤੇ ਭੈੜੇ ਅਨਸਰਾਂ ਨੂੰ ਨੱਥ ਪਾਉਣ ਵਾਸਤੇ ਇਹ ਨਾਕਾਬੰਦ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਡੀ.ਐੱਸ.ਪੀ. ਜੋਗਾ ਸਿੰਘ ਨੇ ਕਿਹਾ ਕਿ ਕਿਸੇ ਵੀ ਮਾੜੇ ਅਨਸਰ ਨੂੰ ਡੇਰਾ ਬਾਬਾ ਨਾਨਕ ਇਲਾਕੇ ਅੰਦਰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਪੁਲਿਸ ਵਲੋਂ ਸਰਹੱਦੀ ਇਲਾਕੇ ਅੰਦਰ ਜਿੱਥੇ ਰਾਤ ਦੀ ਗਸ਼ਤ ਨੂੰ ਵਧਾਇਆ ਗਿਆ ਉਥੇ ਸਪੈਸ਼ਲ ਨਾਕਾਬੰਦੀ ਕਰਕੇ ਬਾਹਰ ਆਉਣ-ਜਾਣ ਵਾਲੇ ਹਰ ਵਿਅਕਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਮਾੜੇ ਅਨਸਰ ਜਾਂ ਸ਼ੱਕੀ ਵਿਅਕਤੀ ਦੀ ਸੂਚਨਾ ਤੁਰੰਤ ਡੇਰਾ ਬਾਬਾ ਨਾਨਕ ਪੁਲਿਸ ਨੂੰ ਦੇਣ ਤਾਂ ਜੋ ਗੈਂਗਸਟਰਵਾਦ ਨੂੰ ਨੱਥ ਪਾਈ ਜਾ ਸਕੇ।
ਪਿਛਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਵਲੋਂ ਵੇਅਰਹਾਊਸ ਵਿਖੇ ਠੰਢੇ ਪਾਣੀ ਲਈ ਵਾਟਰ ਕੂਲਰ ਲੋਕ ਅਰਪਿਤ ਅਗਲੀ ਖ਼ਬਰ ਫ਼ਤਹਿਗੜ੍ਹ ਚੂੜੀਆਂ ਵਿਚ ਟਰੈਫਿਕ ਵਿਵਸਥਾ ਦਾ ਜਨਾਜ਼ਾ ਨਿਕਲਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।