28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਪਠਾਨਕੋਟ ਪੁਲਿਸ ਵਲੋਂ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ

ਅਜੀਤ ਡੈਸਕ 17-06-2026
ਪਠਾਨਕੋਟ, 16 ਜੂਨ (ਵਿਨੋਦ)-ਪਠਾਨਕੋਟ ਵਿਚ ਪੁਲਿਸ ਸਟੇਸ਼ਨ ਵੀਜ਼ਨ ਨੰਬਰ-2 ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ ਇਕ ਵਿਅਕਤੀ ਨੂੰ ਪਾਬੰਦੀਸ਼ੁਦਾ ਪ੍ਰੈਗਾਬਲੀਨ ਕੈਪਸੂਲਾਂ ਸਮੇਤ ਸਫਲਤਾ ਪੂਰਵਕ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿਚੋਂ 280 ਪ੍ਰੈਗਾਬਾਲੀਨ 300 ਮਿਲੀਗ੍ਰਾਮ ਕੈਪਸੂਲ ਬਰਾਮਦ ਕੀਤੇ ਹਨ ਅਤੇ ਉਸ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਪੁਲਿਸ ਸਟੇਸ਼ਨ ਡਵੀਜ਼ਨ ਨੰਬਰ-2 ਦੀ ਪੁਲਿਸ ਨੇ ਯੂਨਸ ਮਸੀਹ ਉਰਫ਼ ਰਿੰਕੂ ਪੁੱਤਰ ਰਾਜ ਮਸੀਹ ਵਾਸੀ ਫਤਿਹ ਨੰਗਲ ਥਾਣਾ ਧਾਰੀਵਾਲ ਜ਼ਿਲ੍ਹਾ ਗੁਰਦਾਸਪੁਰ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਨੁਸਾਰ ਏ.ਐਸ.ਆਈ. ਨਿਰਮਲਜੀਤ ਸਿੰਘ ਆਪਣੀ ਪੁਲਿਸ ਟੀਮ ਨਾਲ ਸ਼ੱਕੀ ਵਿਅਕਤੀਆਂ ਦੀ ਗਸ਼ਤ ਅਤੇ ਜਾਂਚ ਕਰ ਰਿਹਾ ਸੀ ਕਿ ਜਦੋਂ ਪੁਲਿਸ ਟੀਮ ਪਟੇਲ ਚੌਕ ਤੋਂ ਢਾਕੀ ਰੋਡ ਵੱਲ ਜਾ ਰਹੀ ਮੁਹੱਲਾ ਪ੍ਰੇਮ ਨਗਰ ਵਿਚ ਐਫ.ਸੀ.ਆਈ. ਗੋਦਾਮ ਦੇ ਨੇੜੇ ਪਹੁੰਚੀ, ਤਾਂ ਉਨ੍ਹਾਂ ਨੇ ਇਕ ਵਿਅਕਤੀ ਨੂੰ ਕਾਲਾ ਬੈਗ ਲੈ ਕੇ ਸੜਕ ‘ਤੇ ਪੈਦਲ ਜਾਂਦੇ ਦੇਖਿਆ। ਪੁਲਿਸ ਟੀਮ ਨੂੰ ਦੇਖ ਕੇ ਉਹ ਵਿਅਕਤੀ ਘਬਰਾ ਗਿਆ ਅਤੇ ਪਿੱਛੇ ਮੁੜਨ ਦੀ ਕੋਸ਼ਿਸ਼ ਕੀਤੀ। ਸ਼ੱਕ ਦੇ ਆਧਾਰ ‘ਤੇ ਪੁਲਿਸ ਨੇ ਤੁਰੰਤ ਉਸ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਸ ਨੇ ਆਪਣੀ ਪਹਿਚਾਣ ਯੂਨਸ ਮਸੀਹ ਉਰਫ਼ ਰਿੰਕੂ ਵਜੋਂ ਦੱਸੀ। ਉਸ ਦੀ ਤਲਾਸ਼ੀ ਲੈਣ ‘ਤੇ ਉਸ ਦੇ ਕਬਜ਼ੇ ਵਿਚੋਂ 280 ਪ੍ਰੈਗਾਬਲੀਨ 300 ਮਿਲੀਗ੍ਰਾਮ ਕੈਪਸੂਲ ਬਰਾਮਦ ਕੀਤੇ ਗਏ, ਜੋ ਕਿ ਬਿਨਾਂ ਕਿਸੇ ਜਾਇਜ਼ ਦਸਤਾਵੇਜ਼ ਦੇ ਰੱਖੇ ਗਏ ਸਨ। ਪੁਲਿਸ ਨੇ ਮੁਲਜ਼ਮਾਂ ਵਿਰੁੱਧ ਸਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਜਾਰੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਜ਼ਬਤ ਕੀਤੇ ਗਏ ਪਾਬੰਦੀਸ਼ੁਦਾ ਕੈਪਸੂਲ ਕਿੱਥੋਂ ਪ੍ਰਾਪਤ ਕੀਤੇ ਗਏ ਸਨ ਅਤੇ ਉਨ੍ਹਾਂ ਨੂੰ ਕਿੱਥੇ ਸਪਲਾਈ ਕੀਤਾ ਜਾਣਾ ਸੀ।
ਪਿਛਲੀ ਖ਼ਬਰ ਲਾਪਤਾ ਪੁਲਿਸ ਮੁਲਾਜ਼ਮ ਦੀ 5 ਦਿਨਾਂ ਬਾਅਦ ਨਹਿਰ ’ਚੋਂ ਮਿਲੀ ਲਾਸ਼ ਅਗਲੀ ਖ਼ਬਰ ਲਾਇਨਜ਼ ਕਲੱਬ ਪਠਾਨਕੋਟ ਵਲੋਂ ਵੇਅਰਹਾਊਸ ਵਿਖੇ ਠੰਢੇ ਪਾਣੀ ਲਈ ਵਾਟਰ ਕੂਲਰ ਲੋਕ ਅਰਪਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।