29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਸ੍ਰੀ ਅਮਰਨਾਥ ਯਾਤਰਾ ਦੇ ਮੱਦੇਨਜ਼ਰ ਪਠਾਨਕੋਟ ਜ਼ਿਲ੍ਹੇ ਵਿਚ ਰੈੱਡ ਅਲਰਟ, ਜ਼ਿਲ੍ਹਾ ਭਰ ਵਿਚ ਸਖ਼ਤ ਚੈਕਿੰਗ ਜਾਰੀ

ਅਜੀਤ ਡੈਸਕ 17-06-2026
ਪਠਾਨਕੋਟ, 16 ਜੂਨ (ਸੁਮਿਤ)-ਆਉਣ ਵਾਲੀ ਸ੍ਰੀ ਅਮਰਨਾਥ ਯਾਤਰਾ ਨੂੰ ਧਿਆਨ ਵਿਚ ਰੱਖਦਿਆਂ ਪਠਾਨਕੋਟ ਜ਼ਿਲ੍ਹੇ ਵਿਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਗਏ ਹਨ। ਯਾਤਰਾ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਵਲੋਂ ਰੈਡ ਅਲਰਟ ਐਲਾਨ ਕਰਕੇ ਜ਼ਿਲ੍ਹੇ ਭਰ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੀ ਨਿਗਰਾਨੀ ਸੀਨੀਅਰ ਪੁਲਿਸ ਅਧਿਕਾਰੀਆਂ ਵਲੋਂ ਕੀਤੀ ਜਾ ਰਹੀ ਹੈ। ਡੀ.ਐਸ.ਪੀ. ਹੈੱਡਕੁਆਰਟਰ ਆਰ.ਕੇ. ਸ਼ਰਮਾ ਦੀ ਅਗਵਾਈ ਹੇਠ ਵੱਖ-ਵੱਖ ਥਾਣਾ ਖੇਤਰਾਂ, ਮੁੱਖ ਚੌਕਾਂ, ਰਾਸ਼ਟਰੀ ਮਾਰਗਾਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਤੇ ਸੰਵੇਦਨਸ਼ੀਲ ਥਾਵਾਂ ’ਤੇ ਵਿਸ਼ੇਸ਼ ਨਾਕੇ ਲਗਾ ਕੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਟੀਮਾਂ ਵਲੋਂ ਵਾਹਨ ਚਾਲਕਾਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਨ ਦੇ ਨਾਲ-ਨਾਲ ਸ਼ੱਕੀ ਗਤੀਵਿਧੀਆਂ ’ਤੇ ਵੀ ਕੜੀ ਨਜ਼ਰ ਰੱਖੀ ਜਾ ਰਹੀ ਹੈ। ਡੀ.ਐਸ.ਪੀ. ਆਰ.ਕੇ. ਸ਼ਰਮਾ ਨੇ ਦੱਸਿਆ ਕਿ ਸ੍ਰੀ ਅਮਰਨਾਥ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਪੁਲਿਸ ਦੀ ਪਹਿਲੀ ਤਰਜ਼ੀਹ ਹੈ। ਇਸੇ ਉਦੇਸ਼ ਨਾਲ ਜ਼ਿਲ੍ਹੇ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਚੁਸਤ-ਦਰੁਸਤ ਕੀਤਾ ਗਿਆ ਹੈ ਅਤੇ ਸਾਰੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ ਅਤੇ ਸੁਰੱਖਿਆ ਜਾਂਚ ਦੌਰਾਨ ਪੁਲਿਸ ਦਾ ਸਹਿਯੋਗ ਕੀਤਾ ਜਾਵੇ, ਤਾਂ ਜੋ ਯਾਤਰਾ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਸੰਪੰਨ ਹੋ ਸਕੇ।
ਪਿਛਲੀ ਖ਼ਬਰ ਪੁਲਿਸ ਥਾਣਾ ਮਾਮੂਨ ਵਲੋਂ ਵਿਸ਼ੇਸ਼ ਨਾਕੇ ’ਤੇ ਵਾਹਨਾਂ ਦੀ ਕੀਤੀ ਸਖ਼ਤ ਚੈਕਿੰਗ ਅਗਲੀ ਖ਼ਬਰ ਲਾਪਤਾ ਪੁਲਿਸ ਮੁਲਾਜ਼ਮ ਦੀ 5 ਦਿਨਾਂ ਬਾਅਦ ਨਹਿਰ ’ਚੋਂ ਮਿਲੀ ਲਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।