ਪਠਾਨਕੋਟ, 16 ਜੂਨ (ਸੰਧੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਬੀ.ਸੀ. ਵਰਗ ਦੀ ਨੁਮਾਇੰਦਗੀ ਨੂੰ ਅੱਗੇ ਵਧਾਉਣ ਦੇ ਉਦੇਸ਼ ਨਾਲ ਪਠਾਨਕੋਟ ਦੇ ਨੌਜਵਾਨ ਆਗੂ ਸੌਰਵ ਮਹਿਰਾ ਨੂੰ ਬੀ.ਸੀ. ਵਿੰਗ ਪਠਾਨਕੋਟ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਪਠਾਨਕੋਟ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਸੁਰਿੰਦਰ ਸਿੰਘ ਕੰਵਰ ਮਿੰਟੂ ਵਲੋਂ ਸੌਰਵ ਮਹਿਰਾ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕਰਦੇ ਹੋਏ ਨਵੀਂ ਜ਼ਿੰਮੇਵਾਰੀ ਸੌਂਪੀ ਗਈ। ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬੀ.ਸੀ. ਵਿੰਗ ਦੇ ਸੂਬਾ ਪ੍ਰਧਾਨ ਹੀਰਾ ਸਿੰਘ ਗਾਬੜੀਆ ਦੀ ਅਗਵਾਈ ਹੇਠ ਪਾਰਟੀ ਹਰ ਵਰਗ ਦੇ ਲੋਕਾਂ ਨੂੰ ਨਾਲ ਜੋੜ ਕੇ ਪੰਜਾਬ ਦੇ ਹਿੱਤਾਂ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੌਰਵ ਮਹਿਰਾ ਦੀ ਨਿਯੁਕਤੀ ਨਾਲ ਬੀ.ਸੀ. ਵਿੰਗ ਨੂੰ ਨਵੀਂ ਊਰਜਾ ਮਿਲੇਗੀ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਹੋਰ ਮਦਦ ਮਿਲੇਗੀ। ਨਵੀਂ ਜ਼ਿੰਮੇਵਾਰੀ ਮਿਲਣ ‘ਤੇ ਸੌਰਵ ਮਹਿਰਾ ਨੇ ਪਾਰਟੀ ਹਾਈਕਮਾਨ ਅਤੇ ਜ਼ਿਲ੍ਹਾ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਨਿਭਾਉਣਗੇ ਅਤੇ ਬੀ.ਸੀ. ਵਰਗ ਦੇ ਹੱਕਾਂ ਅਤੇ ਸਮੱਸਿਆਵਾਂ ਲਈ ਹਮੇਸ਼ਾ ਆਵਾਜ਼ ਉਠਾਉਣਗੇ। ਇਸ ਮੌਕੇ ਗੁਰਪ੍ਰੀਤ ਸਿੰਘ ਗੁਰੂ ਜ਼ਿਲ੍ਹਾ ਪ੍ਰਧਾਨ, ਯੂਥ ਅਕਾਲੀ ਦਲ, ਹਰਪ੍ਰੀਤ ਸਿੰਘ ਰਾਜਾ ਸਰਕਲ ਪ੍ਰਧਾਨ, ਬਲਵਿੰਦਰ ਸਿੰਘ ਖਾਲਸਾ ਕੋਰ ਕਮੇਟੀ ਮੈਂਬਰ, ਗੋਲਡੀ, ਅਰੁਣ, ਗੋਪੀ, ਹਰੀਸ਼ ਸਮੇਤ ਹੋਰ ਕਈ ਆਗੂ ਅਤੇ ਵਰਕਰ ਹਾਜ਼ਰ ਸਨ। ਹਾਜ਼ਰ ਆਗੂਆਂ ਨੇ ਸੌਰਵ ਮਹਿਰਾ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ।