29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਸਿੱਖਿਆਵਿਦ ਤੇ ਸਮਾਜ ਸੇਵਕ ਸ੍ਰੀਜਲ ਗੁਪਤਾ ਦਾ ਸਨਮਾਨ

ਅਜੀਤ ਡੈਸਕ 17-06-2026
ਪਠਾਨਕੋਟ, 16 ਜੂਨ (ਸੰਧੂ)-ਜੈ ਮਾਂ ਜਗਦੰਬੇ ਸੇਵਾ ਸਮਿਤੀ ਵਲੋਂ ਪ੍ਰਧਾਨ ਕੁਲਦੀਪ ਮਿਨਹਾਸ ਦੀ ਅਗਵਾਈ ਹੇਠ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਮਾਜ ਸੇਵਕ ਅਤੇ ਸਿੱਖਿਆਵਿਦ ਸ੍ਰੀਜਲ ਗੁਪਤਾ ਅਤੇ ਸਮਿਤੀ ਦੇ ਸਰਪ੍ਰਸਤ ਰਾਕੇਸ਼ ਓਲ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਦੌਰਾਨ ਪ੍ਰਧਾਨ ਕੁਲਦੀਪ ਮਿਨਹਾਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸ੍ਰੀਜਲ ਗੁਪਤਾ ਵਲੋਂ ਸਮਾਜ ਪ੍ਰਤੀ ਦਿੱਤੀਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਦੇ ਮੱਦੇਨਜ਼ਰ ਸਮਿਤੀ ਵਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਮਿਤੀ ਦੇ ਸਰਪ੍ਰਸਤ ਰਾਕੇਸ਼ ਓਲ ਨੂੰ ਵਪਾਰ ਮੰਡਲ ਵਲੋਂ ਮੀਡੀਆ ਪ੍ਰਭਾਰੀ ਨਿਯੁਕਤ ਕੀਤੇ ਜਾਣ ‘ਤੇ ਸਨਮਾਨਿਤ ਕੀਤਾ ਗਿਆ। ਸਮਿਤੀ ਦੇ ਸੀਨੀਅਰ ਮੈਂਬਰ ਓਮ ਪ੍ਰਕਾਸ਼ ਅਤੇ ਹਰਨੂਰ ਸਿੰਘ ਨੂੰ ਵੀ ਸਮਿਤੀ ਪ੍ਰਤੀ ਉੱਤਮ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਸ੍ਰੀਜਲ ਗੁਪਤਾ ਨੇ ਕਿਹਾ ਕਿ ਉਹ ਸਮਾਜ ਪ੍ਰਤੀ ਆਪਣੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਪਠਾਨਕੋਟ ਸ਼ਹਿਰ ਨੇ ਉਨ੍ਹਾਂ ਨੂੰ ਬਹੁਤ ਕੁਝ ਦਿੱਤਾ ਹੈ ਤੇ ਹੁਣ ਉਨ੍ਹਾਂ ਦਾ ਫਰਜ਼ ਹੈ ਕਿ ਉਹ ਸ਼ਹਿਰ ਲਈ ਕੁਝ ਕਰਨ ਉਨ੍ਹਾਂ ਦੱਸਿਆ ਕਿ ਸ਼ਹਿਰ ਵਿਚ ਉਨ੍ਹਾਂ ਵਲੋਂ ਸ਼ੁਰੂ ਕੀਤੀ ਗਈ ਨਿਸ਼ਕਾਮ ਜਲ ਸੇਵਾ ਦੇ ਨਾਲ ਨਾਲ ਸ਼ਹਿਰ ਦੇ ਵੱਖ-ਵੱਖ 10 ਸਥਾਨਾਂ ’ਤੇ ਪਖਾਨੇ ਵੀ ਬਣਾਏ ਜਾਣਗੇ। ਇਸ ਮੌਕੇ ਸਮਿਤੀ ਦੇ ਸਰਪ੍ਰਸਤ ਰਾਕੇਸ਼ ਓਲ, ਪ੍ਰੈਸ ਸਕੱਤਰ ਗੁਰਦੇਵ ਸਿੰਘ ਜੌਹਲ, ਬਲਜੀਤ ਸਿੰਘ, ਓਮ ਪ੍ਰਕਾਸ਼, ਸੁਰੇਸ਼ ਕੁਮਾਰ, ਭੁਵਨੇਸ਼ ਕੁਮਾਰ, ਰਾਜੇਸ਼ਵਰ ਪਠਾਨੀਆ, ਪ੍ਰਿੰਸੀਪਲ ਰਾਜੇਸ਼ ਮੰਗਲ, ਹਰਨੂਰ ਸਿੰਘ, ਅਸੀਮ ਕੁਮਾਰ, ਮਨੋਜ ਗੁਪਤਾ, ਕਮਲ ਠਾਕੁਰ ਅਤੇ ਮਨਜੀਤ ਸਿੰਘ ਮੁਲਤਾਨੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ 17 ਰਾਜਾਂ ਦੇ 1028 ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਭਾਰਤ ਵਿਕਾਸ ਪ੍ਰੀਸ਼ਦ ਦੀ ਆਨਲਾਈਨ ਵਾਤਾਵਰਨ ਮੁਕਾਬਲਾ ਸਮਾਪਤ ਅਗਲੀ ਖ਼ਬਰ ਬੀ.ਸੀ. ਵਰਗ ਦੀ ਆਵਾਜ਼ ਨੂੰ ਮਜ਼ਬੂਤੀ ਦੇਣ ਲਈ ਸੌਰਵ ਮਹਿਰਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ-ਕੰਵਰ ਮਿੰਟੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।