28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਕੁਲਦੀਪ ਸਿੰਘ ਗਿੱਲ (ਬਕਨੌਰ) ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਭੋਆ ਤੋਂ ਯੂਥ ਵਿੰਗ ਦਾ ਪ੍ਰਧਾਨ ਥਾਪਿਆ

ਅਜੀਤ ਡੈਸਕ 17-06-2026
ਤਾਰਾਗੜ੍ਹ, 16 ਜੂਨ (ਸੋਹਨ ਲਾਲ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਰੇਕ ਹਲਕੇ ਦੇ ਯੂਥ ਪ੍ਰਧਾਨ ਬਣਾਏ ਜਾ ਰਹੇ ਹਨ l ਜਿਸ ਤਹਿਤ ਵਿਧਾਨ ਸਭਾ ਹਲਕਾ ਭੋਆ ਤੋਂ ਹਲਕਾ ਇੰਚਾਰਜ ਰਵੀ ਮੋਹਨ, ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਕਲੇਰ ਅਤੇ ਯੂਥ ਆਗੂ ਕੁਲਦੀਪ ਸਿੰਘ ਗਿੱਲ (ਬਕਨੌਰ) ਵਲੋਂ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਗਈ l ਜਿਸ ਵਿਚ ਕੁਲਦੀਪ ਸਿੰਘ ਗਿੱਲ (ਬਕਨੌਰ) ਨੂੰ ਹਲਕਾ ਭੋਆ ਤੋਂ ਯੂਥ ਵਿੰਗ ਦਾ ਪ੍ਰਧਾਨ ਥਾਪਿਆ ਗਿਆ l ਇਸ ਮੌਕੇ ਹਲਕਾ ਭੋਆ ਯੂਥ ਪ੍ਰਧਾਨ ਕੁਲਦੀਪ ਸਿੰਘ ਗਿੱਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਹਲਕਾ ਇੰਚਾਰਜ ਰਵੀ ਮੋਹਨ ਅਤੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਕਲੇਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਹਮੇਸ਼ਾ ਪਾਰਟੀ ਦੀ ਤਰੱਕੀ ਲਈ ਦਿਨ ਰਾਤ ਮਿਹਨਤ ਕਰਦੇ ਆ ਰਹੇ ਹਨ ਤੇ ਕਰਦੇ ਰਹਿਣਗੇ ਅਤੇ ਵੱਧ ਤੋਂ ਵੱਧ ਯੂਥ ਨੂੰ ਪਾਰਟੀ ਨਾਲ ਜੋੜਨਗੇ l ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜੋ ਵੀ ਉਨ੍ਹਾਂ ਦੀ ਡਿਊਟੀ ਲਗਾਈ ਜਾਵੇਗੀ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ
ਪਿਛਲੀ ਖ਼ਬਰ ਮਾਂ ਨੇ ਆਪਣੀ ਡੇਢ ਸਾਲ ਦੀ ਬੱਚੀ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਵੀਡੀਓ ਬਣਾ ਕੇ ਕੀਤੀ ਵਾਇਰਲ ਅਗਲੀ ਖ਼ਬਰ 17 ਰਾਜਾਂ ਦੇ 1028 ਵਿਦਿਆਰਥੀਆਂ ਦੀ ਭਾਗੀਦਾਰੀ ਨਾਲ ਭਾਰਤ ਵਿਕਾਸ ਪ੍ਰੀਸ਼ਦ ਦੀ ਆਨਲਾਈਨ ਵਾਤਾਵਰਨ ਮੁਕਾਬਲਾ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।