01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਗੁਰਦਾਸਪੁਰ ਤੇ ਦੀਨਾਨਗਰ ਚੋਣ ਨਤੀਜਿਆਂ ਨੂੰ ਲੈ ਕੇ ਕਾਂਗਰਸੀ ਆਗੂਆ ਤੇ ਵਰਕਰਾਂ ’ਚ ਭਾਰੀ ਉਤਸ਼ਾਹ : ਜਸਪਾਲ ਸਿੰਘ ਤੱਤਲਾ

ਅਜੀਤ ਡੈਸਕ 18-06-2026
aਨੌਸ਼ਹਿਰਾ ਮੱਝਾ ਸਿੰਘ, 17 ਜੂਨ (ਰਵੀ ਭਗਤ)-ਸਥਾਨਕ ਕਾਂਗਰਸ ਪਾਰਟੀ ਦੀ ਇਕ ਮੀਟਿੰਗ ਸੀਨੀਅਰ ਟਕਸਾਲੀ ਆਗੂ ਤੇ ਜ਼ਿਲ੍ਹਾ ਜਨਰਲ ਸਕੱਤਰ ਜਸਪਾਲ ਸਿੰਘ ਤੱਤਲਾ ਦੀ ਰਹਿਨੁਮਾਈ ਹੇਠ ਹੋਈ। ਇਸ ਦੌਰਾਨ ਜਸਪਾਲ ਸਿੰਘ ਤੱਤਲਾ ਨੇ ਕਿਹਾ ਕਿ ਪੰਜਾਬ ਵਿਚ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖ ਰਿਹਾ ਹੈ ਅਤੇ ਅਗਾਮੀ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਕਿਆਸ ਅਰਾਈਆਂ ਤੇਜ਼ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਗੁਰਦਾਸਪੁਰ ਤੇ ਦੀਨਾਨਗਰ ਨਗਰ ਕੌਸਲ ਚੋਣ ਨਤੀਜਿਆਂ ਵਿਚ ਕਾਂਗਰਸ ਪਾਰਟੀ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ, ਉਸ ਨੂੰ ਲੈ ਕੇ ਕਾਂਗਰਸੀ ਆਗੂਆ ਤੇ ਵਰਕਰਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਕਾਂਗਰਸ ਪਾਰਟੀ ਮਜ਼ਬੂਤ ਹੈ ਅਤੇ ਵਿਧਾਨ ਸਭਾ ਹਲਕਾ ਬਟਾਲਾ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਅਮਨਦੀਪ ਜੈਂਤੀਪੁਰ ਨੂੰ ਜਨਤਕ ਹਮਾਇਤ ਮਿਲ ਰਹੀ ਹੈ ਤੇ ਵਰਕਰਾਂ ਅੰਦਰ ਵੀ ਨਵਾਂ ਜੋਸ਼ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਦੀਆਂ ਚੋਣਾਂ ’ਚ ਕਾਂਗਰਸ ਪਾਰਟੀ ਪੂਰਨ ਬਹੁਮਤ ਨਾਲ ਜਿੱਤ ਹਾਂਸਲ ਕਰ ਕੇ ਸਰਕਾਰ ਬਣਾਏਗੀ।
ਪਿਛਲੀ ਖ਼ਬਰ ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ‘ਤੇ ਭਾਰਤੀ ਜਨਤਾ ਪਾਰਟੀ ਵਲੋਂ ਪ੍ਰੈੱਸ ਕਾਨਫਰੰਸ ਭਾਰਤੀ ਜਨਤਾ ਪਾਰਟੀ ਐਸ.ਸੀ. ਮੋਰ... ਅਗਲੀ ਖ਼ਬਰ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਬਾਣੀ ਮਨੁੱਖੀ ਜੀਵਨ ਨੂੰ ਸਫਲ ਬਣਾਉਂਦੀ ਹੈ-ਡਾ. ਵਿਜੇ ਸਤਬੀਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।