01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਥਾਣੇ ਦੇ ਬਿਲਕੁੱਲ ਲਾਗਿਓਂ ਦਿਨ-ਦਿਹੜੇ ਮੋਟਰਸਾਈਕਲ ਚੋਰੀ, ਪੁਲਿਸ ਮੁਸਤੈਦੀ ’ਤੇ ਉਠੇ ਸਵਾਲ

ਅਜੀਤ ਡੈਸਕ 18-06-2026
ਫ਼ਤਹਿਗੜ੍ਹ ਚੂੜੀਆਂ, 17 ਜੂਨ (ਐਮ.ਐਸ. ਫੁੱਲ)- ਫ਼ਤਹਿਗੜ੍ਹ ਚੂੜੀਆਂ ਸ਼ਹਿਰ ਵਿਚ ਚੋਰਾਂ ਦੇ ਹੌਸਲੇ ਏਨੇ ਬੁਲੰਦ ਹੋ ਚੁੱਕੇ ਹਨ ਕਿ ਹੁਣ ਉਨ੍ਹਾਂ ਨੂੰ ਪੁਲਿਸ ਦਾ ਕੋਈ ਖ਼ੌਫ਼ ਨਹੀਂ ਰਿਹਾ। ਸਥਾਨਕ ਥਾਣਾ ਫ਼ਤਹਿਗੜ੍ਹ ਚੂੜੀਆਂ ਤੋਂ ਮਹਿਜ਼ ਕੁਝ ਮੀਟਰ ਦੀ ਦੂਰੀ ’ਤੇ ਦਿਨ-ਦਿਹਾੜੇ ਇਕ ਮੋਟਰਸਾਈਕਲ ਚੋਰੀ ਹੋ ਗਿਆ। ਪੀੜਤ ਫਰਾਂਸਿਸ ਬਿੱਲਾ ਮਸੀਹ ਨੇ ਦੱਸਿਆ ਕਿ ਉਹ ਕੱਲ੍ਹ ਦੁਪਹਿਰ ਵੇਲੇ ਆਪਣੀ ਦੁਕਾਨ ਤੋਂ ਘਰ ਰੋਟੀ ਖਾਣ ਲਈ ਆਇਆ ਸੀ। ਉਸ ਨੇ ਆਪਣਾ ਹੀਰੋ ਡੀਲਕਸ ਮੋਟਰਸਾਈਕਲ ਨੰਬਰ ਪੀ.ਬੀ. 06 ਏ.ਐੱਸ.-2920 ਘਰ ਦੇ ਬਾਹਰ ਖੜ੍ਹਾ ਕੀਤਾ ਸੀ। ਜਦੋਂ ਉਹ ਅੰਦਰੋਂ ਰੋਟੀ ਖਾ ਕੇ ਵਾਪਸ ਦੁਕਾਨ ’ਤੇ ਜਾਣ ਲਈ ਬਾਹਰ ਆਇਆ ਤਾਂ ਮੋਟਰਸਾਈਕਲ ਗਾਇਬ ਸੀ। ਪੀੜਤ ਵਲੋਂ ਆਲੇ-ਦੁਆਲੇ ਕਾਫੀ ਭਾਲ ਕੀਤੀ ਗਈ, ਪਰ ਕੋਈ ਸੁਰਾਗ ਨਹੀਂ ਮਿਲਿਆ। ਪੀੜਤ ਬਿੱਲਾ ਮਸੀਹ ਨੇ ਭਰੇ ਮਨ ਨਾਲ ਦੱਸਿਆ ਕਿ ਜਿਸ ਜਗ੍ਹਾ ਤੋਂ ਉਸ ਦਾ ਮੋਟਰਸਾਈਕਲ ਚੋਰੀ ਹੋਇਆ ਹੈ, ਉੱਥੋਂ ਸਥਾਨਕ ਪੁਲਿਸ ਥਾਣਾ ਮਹਿਜ਼ ਕੁਝ ਹੀ ਮੀਟਰ ਦੀ ਦੂਰੀ ’ਤੇ ਸਥਿਤ ਹੈ। ਸ਼ਹਿਰ ਦੇ ਸਭ ਤੋਂ ਸੁਰੱਖਿਅਤ ਮੰਨੇ ਜਾਣ ਵਾਲੇ ਹਿੱਸੇ ਵਿਚੋਂ ਅਤੇ ਉਹ ਵੀ ਦਿਨ-ਦਿਹੜੇ ਚੋਰੀ ਹੋਣਾ ਪੁਲਿਸ ਦੀ ਗਸ਼ਤ ਅਤੇ ਸੁਰੱਖਿਆ ਪ੍ਰਬੰਧਾਂ ’ਤੇ ਵੱਡੇ ਸਵਾਲੀਆ ਚਿੰਨ੍ਹ ਖੜ੍ਹੇ ਕਰਦਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਥਾਣੇ ਦੇ ਨੇੜੇ ਹੀ ਆਮ ਲੋਕਾਂ ਦਾ ਸਾਮਾਨ ਸੁਰੱਖਿਅਤ ਨਹੀਂ ਹੈ ਤਾਂ ਬਾਕੀ ਸ਼ਹਿਰ ਦਾ ਰੱਬ ਹੀ ਰਾਖਾ ਹੈ।
ਪਿਛਲੀ ਖ਼ਬਰ ਅਮਰੀਕਾ–ਈਰਾਨ ਸ਼ਾਂਤੀ ਸਮਝੌਤੇ ਦਾ ਸਵਾਗਤ, ਵਿਸ਼ਵ ਸ਼ਾਂਤੀ ਲਈ ਸਾਕਾਰਾਤਮਿਕ ਕਦਮ-ਨਰਿੰਦਰ ਮਹਾਜਨ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਵਲੋਂ ਬਿਕਰਮਜੀਤ ਸਿੰਘ ਨੂੰ ਵਾਰਡ ਨੰਬਰ 9 ਦੇ ਟਰੇਡ ਕਮਿਸ਼ਨ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।