01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

5 ਗ੍ਰਾਮ 96 ਮਿਲੀਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫਤਾਰ

ਅਜੀਤ ਡੈਸਕ 18-06-2026
ਸੁਜਾਨਪੁਰ, 17 ਜੂਨ (ਜਗਦੀਪ ਸਿੰਘ)- ਸੁਜਾਨਪੁਰ ਪੁਲਿਸ ਵਲੋਂ ਥਾਣਾ ਮੁਖੀ ਅਰੁਣ ਕੁਮਾਰ ਦੀ ਅਗਵਾਈ ਵਿਚ ਇਕ ਵਿਅਕਤੀ ਕੋਲੋਂ 5 ਗ੍ਰਾਮ 96 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਜਿਸ ਦੀ ਪਹਿਚਾਣ ਅਸ਼ੋਕ ਕੁਮਾਰ ਉਰਫ ਕਾਂਸੀ ਪੁੱਤਰ ਰਕੇਸ਼ ਕੁਮਾਰ ਵਾਸੀ ਪ੍ਰੇਮ ਨਗਰ ਦੇ ਰੂਪ ਵਿਚ ਹੋਈ ਹੈ। ਸੁਜਾਨਪੁਰ ਥਾਣਾ ਮੁਖੀ ਅਰੁਣ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਇਸਰੋ ਪੈਲੇਸ ਕੋਲ ਨਾਕਾਬੰਦੀ ਕਰਕੇ ਆਉਣ ਜਾਣ ਵਾਲਿਆਂ ਦੀ ਤਲਾਸ਼ੀ ਲੈ ਰਹੀ ਸੀ। ਪੁਲ ਨੰਬਰ-5 ਵਲੋਂ ਇਕ ਕਾਰ ਵਰਨਾ ਸਫੇਦ ਰੰਗ ਦੀ ਆਉਂਦੀ ਦਿਖਾਈ ਦਿੱਤੀ, ਜਿਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਗੱਡੀ ਚਲਾਉਣ ਵਾਲਾ ਵਿਅਕਤੀ ਪੁਲਿਸ ਨੂੰ ਦੇਖ ਕੇ ਘਬਰਾ ਗਿਆ ਤੇ ਪਿੱਛੇ ਮੁੜਨ ਲੱਗਾ ਪੁਲਿਸ ਨੇ ਉਸ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਤਾਂ ਕਾਰ ਦੇ ਪੈਰਾਂ ਥੱਲੇ ਰੱਖੇ ਮੈਟ ’ਚੋਂ ਇਕ ਪਾਰਦਰਸ਼ੀ ਲਿਫਾਫਾ ਬਰਾਮਦ ਕੀਤਾ ਗਿਆ। ਜਿਸ ਨੂੰ ਚੈੱਕ ਕੀਤਾ ਗਿਆ ਤਾਂ ਉਸ ਵਿਚੋਂ 5 ਗ੍ਰਾਮ 96 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਨੇ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਤਾਰਾਗੜ੍ਹ ਪੁਲਿਸ ਵਲੋਂ ਦੋ ਵਿਅਕਤੀ 8 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਅਗਲੀ ਖ਼ਬਰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਭੋਆ ਹਲਕੇ ਦੇ ਪਿੰਡ ਤਾਰਾਗੜ੍ਹ, ਭੋਆ ਤੇ ਸੁਲਤਾਨਪੁਰ ’ਚ ਲੋਕ ਮਿਲਣੀਆਂ ਪੰਜਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।