02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ ਅਸਿਸਟੈਂਟ ਕਮਿਸ਼ਨਰ (ਜ) ਨੂੰ ਸੌਂਪਿਆ ਮੰਗ ਪੱਤਰ

ਅਜੀਤ ਡੈਸਕ 18-06-2026
ਪਠਾਨਕੋਟ, 17 ਜੂਨ (ਵਿਨੋਦ)-ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਪਾਰਟੀ ਵਲੋਂ ਸੂਬੇ ਭਰ ਵਿਚ ਜ਼ਿਲ੍ਹਾ ਹੈਡਕੁਆਰਟਰਾਂ ’ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨਾਲ ਸਬੰਧਿਤ ਵਿਵਾਦਤ ਵੀਡੀਓ ਮਾਮਲੇ ਵਿਚ ਫੋਰੈਂਸਿਕ ਰਿਪੋਰਟਾਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਕਰਵਾਉਣ ਸੁਤੰਤਰ ਨਿਆਇਕ ਜਾਂਚ ਅਤੇ ਨੈਤਿਕ ਤੌਰ ’ਤੇ ਅਸਤੀਫੇ ਦੀ ਮੰਗ ਨੂੰ ਲੈ ਕੇ ਅਰਥੀ ਫੂਕ ਮੁਜ਼ਾਹਰੇ ਕਰਨ ਅਤੇ ਡੀ.ਸੀ. ਨੂੰ ਮੰਗ ਪੱਤਰ ਸੌਂਪਣ ਦੇ ਦਿੱਤੇ ਪ੍ਰੋਗਰਾਮ ਤਹਿਤ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਜਥੇਦਾਰ ਗੁਰਮਿੰਦਰ ਸਿੰਘ ਚਾਵਲਾ ਦੀ ਅਗਵਾਈ ਹੇਠ ਜਿੱਥੇ ਡੀ.ਸੀ. ਦਫਤਰ ਪਠਾਨਕੋਟ ਦੇ ਸਾਹਮਣੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ, ਉੱਥੇ ਅਸਿਸਟੈਂਟ ਕਮਿਸ਼ਨਰ (ਜ) ਸ਼ੰਕਰ ਸ਼ਰਮਾ ਦੇ ਰਾਹੀਂ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗੁਰਵਿੰਦਰ ਸਿੰਘ ਚਾਵਲਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਵਾਦਿਤ ਵੀਡੀਓ ਜਿਸ ਬਾਰੇ ਭਗਵੰਤ ਮਾਨ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚ ਕੇ ਕਿਹਾ ਗਿਆ ਸੀ ਕਿ ਇਹ ਵੀਡੀਓ ਏ.ਆਈ. ਨਾਲ ਬਣਾਈ ਗਈ ਹੈ। ਪਰ ਜਦੋਂ ਇਸ ਦੀ ਜਾਂਚ ਫਰੈਂਸਿਕ ਲੈਬੋਰਟਰੀ ਵਲੋਂ ਕਰਵਾਈ ਗਈ ਤਾਂ ਰਿਪੋਰਟ ਮੁਤਾਬਿਕ ਉਕਤ ਵੀਡੀਓ ਅਸਲੀ ਪਾਈ ਗਈ| ਭਗਵੰਤ ਮਾਨ ਨੇ ਜਿੱਥੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਜਾ ਕੇ ਝੂਠ ਬੋਲਿਆ, ਉੱਥੇ ਉਕਤ ਵੀਡੀਓ ਜਿਸ ਵਿਚ ਗੁਰੂ ਸਾਹਿਬਾਨ ਅਤੇ ਸੰਤਾਂ ਮਹਾਂਪੁਰਖਾਂ ਦੀਆਂ ਤਸਵੀਰਾਂ ’ਤੇ ਸ਼ਰਾਬ ਦੇ ਛਿੱਟੇ ਮਾਰਨ ਦੀ ਅਸਲੀਅਤ ਸਾਹਮਣੇ ਆਉਣ ਨਾਲ ਸਮੁੱਚੀ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਗਏ ਹਨ। ਅਕਾਲੀ ਦਲ ਵਾਰਿਸ ਪੰਜਾਬ ਦੀ ਹਾਈਕਮਾਂਡ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੀਤੀ ਗਈ ਉਕਤ ਕੋਝੀ ਹਰਕਤ ਨੂੰ ਗੰਭੀਰਤਾ ਨਾਲ ਲੈਂਦਿਆਂ ਪੰਜਾਬ ਭਰ ਵਿਚ ਜ਼ਿਲ੍ਹਾ ਹੈਡ ਕੁਆਰਟਰਾਂ ’ਤੇ ਅਰਥੀ ਫੂਕ ਮੁਜਾਹਰੇ ਅਤੇ ਭਗਵੰਤ ਮਾਨ ਦੇ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਦਿਆਂ ਮੁੱਖ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕਰਨ ਦੀ ਮੰਗ ਨੂੰ ਲੈ ਕੇ ਰਾਜਪਾਲ ਪੰਜਾਬ ਨੂੰ ਡੀ.ਸੀ. ਰਾਹੀਂ ਮੰਗ ਪੱਤਰ ਦੇਣ ਦੇ ਨਿਰਦੇਸ਼ ਜਾਰੀ ਕੀਤੇ ਗਏ ਸਨ| ਉਨ੍ਹਾਂ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਅਕਾਲੀ ਦਲ ਵਾਰਿਸ ਪੰਜਾਬ ਜ਼ਿਲ੍ਹਾ ਪਠਾਨਕੋਟ ਦੇ ਵੱਡੀ ਗਿਣਤੀ ਵਿਚ ਆਗੂ ਅਤੇ ਵਰਕਰਾਂ ਨੇ ਡੀ.ਸੀ. ਦਫਤਰ ਪਠਾਨਕੋਟ ਦੇ ਸਾਹਮਣੇ ਜਿੱਥੇ ਅਰਥੀ ਫੂਕ ਮੁਜ਼ਾਹਰਾ ਕੀਤਾ ਉੱਥੇ ਅਸਿਸਟੈਂਟ ਕਮਿਸ਼ਨਰ (ਜ) ਸੁਭਾਸ਼ ਸ਼ਰਮਾ ਰਾਹੀਂ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਜਥੇਦਾਰ ਗੁਰਵਿੰਦਰ ਸਿੰਘ ਚਾਵਲਾ ਜ਼ਿਲ੍ਹਾ ਪ੍ਰਧਾਨ ਤੋਂ ਇਲਾਵਾ ਸੰਤੋਖ ਸਿੰਘ ਜਿੰਦਰਾਈ ਸੀਨੀਅਰ ਮੀਤ ਪ੍ਰਧਾਨ, ਸ਼ੀਤਲ ਸਿੰਘ ਅਨਮੋਲ, ਪ੍ਰਭਜੋਤ ਸਿੰਘ ਗੁਰਾਇਆ, ਜਤੇਸ਼ ਗੋਸਾਈਂਪੁਰ, ਬਲਵਿੰਦਰ ਸਿੰਘ, ਦਮਨਪ੍ਰੀਤ ਸਿੰਘ, ਗੌਰਵ ਸ਼ਰਮਾ, ਅਮਿਤ ਕੁਮਾਰ, ਲਵਨੀਸ਼ ਭਗਤ, ਸ਼ਮੀ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਨੰਗਲਭੂਰ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਨੋਵਲਟੀ ਮਾਲ ਪਠਾਨਕੋਟ ਦਾ ਫਨ ਸਟੇਸ਼ਨ ਬਣਿਆ ਮਨੋਰੰਜਨ ਪ੍ਰੇਮੀਆਂ ਦੀ ਪਹਿਲੀ ਪਸੰਦ ਛੋਟੇ ਬੱਚਿਆਂ ਤੋਂ ਲੈ ਕੇ ਨੌਜਵਾਨਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।