02-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਨੰਗਲਭੂਰ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਕਾਬੂ

ਅਜੀਤ ਡੈਸਕ 18-06-2026
ਪਠਾਨਕੋਟ, 17 ਜੂਨ (ਵਿਨੋਦ)-ਨੰਗਲਭੂਰ ਪੁਲਿਸ ਸਟੇਸ਼ਨ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਮੁਲਜ਼ਮ ਦੇ ਕਬਜ਼ੇ ਵਿਚੋਂ 3 ਗ੍ਰਾਮ ਅਤੇ 7 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਏ.ਐਸ.ਆਈ. ਰਾਜੂ ਸਲਾਰੀਆ ਪੁਲਿਸ ਪਾਰਟੀ ਨਾਲ ਸਰਵਿਸ ਰੋਡ ਫਲਾਈਓਵਰ ਨੰਗਲ ਤੰਬੂਆ ਨੇੜੇ ਗਸ਼ਤ ਕਰ ਰਹੇ ਸਨ ਕਿ ਉਸ ਸਮੇਂ ਇਕ ਮੋਟਰਸਾਈਕਲ ‘ਤੇ ਸਵਾਰ ਵਿਅਕਤੀ ਅੱਡਾ ਨੰਗਲ ਤੋਂ ਆਉਂਦਾ ਦਿਖਾਈ ਦਿੱਤਾ। ਪੁਲਿਸ ਨੂੰ ਦੇਖ ਕੇ ਉਹ ਘਬਰਾ ਗਿਆ ਅਤੇ ਆਪਣੀ ਸ਼ਾਰਟਸ ਦੀ ਜੇਬ ਵਿਚੋਂ ਇਕ ਪਲਾਸਟਿਕ ਦਾ ਲਿਫਾਫਾ ਕੱਢ ਕੇ ਸੜਕ ਕਿਨਾਰੇ ਸੁੱਟ ਦਿੱਤਾ। ਪੁਲਿਸ ਨੇ ਤੁਰੰਤ ਉਸ ਨੂੰ ਫੜ ਲਿਆ ਅਤੇ ਪੁੱਛਗਿੱਛ ਕੀਤੀ। ਉਸ ਦੀ ਪਹਿਚਾਣ ਅਜੇ ਕੁਮਾਰ ਪੁੱਤਰ ਪ੍ਰਸ਼ੋਤਮ ਲਾਲ ਵਾਸੀ ਨੰਗਲਭੂਰ ਥਾਣਾ ਵਜੋਂ ਹੋਈ। ਸੁੱਟੇ ਹੋਏ ਲਿਫਾਫੇ ਦੀ ਜਾਂਚ ਕਰਨ ‘ਤੇ ਉਨ੍ਹਾਂ ਨੇ 3 ਗ੍ਰਾਮ ਅਤੇ 7 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਮੁਲਜ਼ਮ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਵਪਾਰ ਮੰਡਲ ਦੇ ਸੀਨੀਅਰ ਉਪ ਪ੍ਰਧਾਨ ਬਣਨ ’ਤੇ ਮਨਮੋਹਨ ਕਾਲਾ ਦਾ ਗੋਪਾਲ ਧਾਮ ਗਊਸ਼ਾਲਾ ਵਿਖੇ ਸਨਮਾਨ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਕੀਤਾ ਗਿਆ ਅਰਥੀ ਫੂਕ ਮੁਜ਼ਾਹਰਾ ਅਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।