13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਅਕਾਲੀ ਆਗੂ ਸਤਨਾਮ ਸਿੰਘ ਅਠਵਾਲ ਦੀ ਅਚਾਨਕ ਮੌਤ ’ਤੇ ਜਥੇਦਾਰ ਲੰਗਾਹ ਸਮੇਤ ਹੋਰ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਅਜੀਤ ਡੈਸਕ 20-06-2026
ਕੋਟਲੀ ਸੂਰਤ ਮੱਲ੍ਹੀ, 19 ਜੂਨ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਭਗਵਾਨਪੁਰ ਦੇ ਨੌਜਵਾਨ ਗੁਰਪ੍ਰੀਤ ਸਿੰਘ ਅਠਵਾਲ ਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੁਨੀਤਪਾਲ ਸਿੰਘ ਅਠਵਾਲ ਨੂੰ ਉਦੋਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾ ਦੇ ਪਿਤਾ ਤੇ ਅਕਾਲੀ ਆਗੂ ਸਤਨਾਮ ਸਿੰਘ ਅਠਵਾਲ ਦੀ ਬੀਤੇ ਦਿਨ ਅਚਾਨਕ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਗਈ। ਸ਼੍ਰੋਮਣੀ ਅਕਾਲੀ ਦਲ (ਬ) ਦੇ ਸਰਗਰਮ ਆਗੂ ਰਹੇ ਸਤਨਾਮ ਸਿੰਘ ਅਠਵਾਲ ਦੀ ਮੌਤ ’ਤੇ ਸ੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਸੁੱਚਾ ਸਿੰਘ ਲੰਗਾਹ, ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਅਮਰੀਕ ਸਿੰਘ ਵਡਾਲਾ ਬਾਂਗਰ, ਭਾਜਪਾ ਆਗੂ ਵਿਜੇ ਕੁਮਾਰ ਸੋਨੀ, ਜਥੇਦਾਰ ਕੁਲਜੀਤ ਸਿੰਘ ਮਝੈਲ, ਸਰਕਲ ਪ੍ਰਧਾਨ ਬਲਵਿੰਦਰ ਸਿੰਘ ਢਿਲਵਾ, ਚੇਅਰਮੈਨ ਗੁਰਦੇਵ ਸਿੰਘ ਧਾਰੋਵਾਲੀ, ਥਾਣੇਦਾਰ ਗੁਰਮੇਜ਼ ਸਿੰਘ ਕੋਟਲੀ, ਸਾਬਕਾ ਚੇਅਰਮੈਨ ਜਥੇਦਾਰ ਸੁੱਚਾ ਸਿੰਘ ਮੰਮਣ, ਬਲਕਾਰ ਸਿੰਘ ਚੈਨੇਵਾਲ, ਕਰਮ ਸਿੰਘ, ਸਾਬਕਾ ਸਰਪੰਚ ਅਮਰੀਕ ਸਿੰਘ ਭਗਵਾਨਪੁਰ, ਸਰਪੰਚ ਸੁਰਜੀਤ ਸਿੰਘ ਮਾਹਲ, ਨਾਨਕ ਸਿੰਘ ਢੇਸੀਆਂ, ਸਰਵਨ ਸਿੰਘ ਲੁਕਮਾਨੀਆਂ, ਸਾਬਕਾ ਸਰਪੰਚ ਸੁਲੱਖਣ ਸਿੰਘ ਮਲਕਪੁਰ, ਦਲਜੀਤ ਸਿੰਘ ਕੋਟਲੀ, ਪ੍ਰਭਜੋਤ ਸਿੰਘ ਦੋਲੋਵਾਲ, ਸੁਖਦੇਵ ਸਿੰਘ ਮੰਮਣ, ਨੰਬਰਦਾਰ ਹਰਭਜਨ ਸਿੰਘ ਮਲਕਪੁਰ, ਲਖਬੀਰ ਸਿੰਘ ਲੱਡੂ ਢੇਸੀਆ, ਕਾਮਰੇਡ ਬਲਦੇਵ ਸਿੰਘ ਖਹਿਰਾ, ਕਾਮਰੇਡ ਮਨਜੀਤ ਸਿੰਘ ਰਾਉਵਾਲ ਸਮੇਤ ਇਲਾਕੇ ਦੇ ਸਰਪੰਚਾਂ-ਪੰਚਾਂ ਨੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
ਪਿਛਲੀ ਖ਼ਬਰ ਪੀਰ ਬਾਬਾ ਦੁੱਲੇ ਸ਼ਾਹ ਦੀ ਯਾਦ ’ਚ 2 ਰੋਜ਼ਾ ਸਾਲਾਨਾ ਜੋੜ ਮੇਲਾ 22 ਤੋਂ ਅਗਲੀ ਖ਼ਬਰ ਐਸ.ਐਲ. ਬਾਵਾ ਕਾਲਜ ਦੇ 5 ਐਨ.ਸੀ.ਸੀ. ਕੈਡਿਟ ਅਗਨੀਵੀਰ ਵਜੋਂ ਚੁਣੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।