13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

ਅਜੀਤ ਡੈਸਕ 20-06-2026
ਕੋਟਲੀ ਸੂਰਤ ਮੱਲ੍ਹੀ, 19 ਜੂਨ (ਕੁਲਦੀਪ ਸਿੰਘ ਨਾਗਰਾ)-ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬਾਬਾ ਗੁਰਜੀਤ ਸਿੰਘ ਦਿੱਲੀ ਵਾਲਿਆਂ ਵਲੋਂ ਕਸਬੇ ਅੰਦਰ ਵਿਸ਼ੇਸ਼ ਸਮਾਗਮ ਕਰਵਾਏ ਗਏ, ਜਿਸ ਵਿਚ ਵੱਡੀ ਗਿਣਤੀ ’ਚ ਸੰਗਤਾਂ ਨੇ ਹਰ ਜਸ ਕਰਦਿਆਂ ਹਾਜ਼ਰੀ ਭਰੀ। ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਦੌਰਾਨ ਵੱਖ-ਵੱਖ ਜਥਿਆਂ ਨੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਨਾਲ ਜੋੜਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਆਈਆ ਸੰਗਤਾਂ ਦਾ ਬਾਬਾ ਗੁੁਰਜੀਤ ਸਿੰਘ ਨੇ ਧੰਨਵਾਦ ਕਰਦਿਆਂ ਸੰਗਤਾਂ ਲਈ ਠੰਡੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ। ਇਸ ਮੌਕੇ ਗ੍ਰੰਥੀ ਭਾਈ ਗੁਰਸੇਵਕ ਸਿੰਘ, ਰਘਬੀਰ ਸਿੰਘ ਧਾਲੀਵਾਲ, ਬਾਵਾ ਸਿੰਘ ਧਾਲੀਵਾਲ, ਗੁਰਮੁੱਖ ਸਿੰਘ ਧਾਲੀਵਾਲ, ਨਵਪ੍ਰੀਤ ਸਿੰਘ ਧਾਲੀਵਾਲ, ਪ੍ਰਿੰਸ ਬਾਜਵਾ, ਸੋਨੂੰ ਧਾਲੀਵਾਲ, ਗੋਲਡੀ ਬਾਬਾ, ਨਰਿੰਦਰ ਸਿੰਘ, ਰੁਪਿੰਦਰ ਸਿੰਘ ਕਾਹਲੋਂ, ਸੋਨੂੰ ਟੱਲਾ ਕੋਟਲੀ, ਮੱਖਣ ਸਿੰਘ, ਬਾਊ, ਅਵੀਤੇਜ ਸਿੰਘ, ਰਣਇੰਦਰ ਸਿੰਘ ਸਮੇਤ ਸੰਗਤਾ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਨੇ ਪਿੰਡ ਠੱਠਾ ਵਾਸੀਆਂ ਨੂੰ ਰਾਸ਼ਨ ਕਾਰਡ ਵੰਡੇ ਅਗਲੀ ਖ਼ਬਰ ਡਾ. ਸਤਨਾਮ ਸਿੰਘ ਬਾਜਵਾ ਵਲੋਂ ਖਹਿਰਾ ਸੁਲਤਾਨ ਦੀ ਪੰਚਾਇਤ ਦਾ ਵਿਸ਼ੇਸ਼ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।