13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ

ਅਜੀਤ ਡੈਸਕ 20-06-2026
ਗੁਰਦਾਸਪੁਰ, 19 ਜੂਨ (ਚੱਕਰਾਜਾ)-ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਮੰਤਵ ਨਾਲ ਹਲਕਾ ਇੰਚਾਰਜ ਰਮਨ ਬਹਿਲ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨ ਦੇ ਮੰਤਵ ਨਾਲ ਨਸ਼ਾ ਮੁਕਤੀ ਤਹਿਤ ਈ ਰਿਕਸੇ ਵੀ ਰਵਾਨਾ ਕੀਤੇ ਗਏ। ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੇ ਦ੍ਰਿੜ ਸੰਕਲਪ ਨਾਲ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਗੁਰਦਾਸਪੁਰ ਵਿਧਾਨ ਸਭਾ ਹਲਕੇ ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ ਹੈ। ਜਿਸ ’ਚ ਐੱਸ.ਡੀ.ਐੱਮ ਅਸ਼ੋਕ ਕੁਮਾਰ, ਡੀ.ਐੱਸ.ਪੀ.(ਸਿਟੀ) ਸ਼ਹਿਬਾਜ ਸਿੰਘ, ਹਲਕੇ ਦੇ ਮਿਹਨਤੀ ਕੋਆਰਡੀਨੇਟਰਜ਼ ਤੇ ਸਮਰਪਿਤ ਵਲੰਟੀਅਰ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ। ਉਨ੍ਹਾਂ ਸਾਰਿਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ ਕਿ ਕਿਵੇਂ ਅਸੀਂ ਪ੍ਰਸ਼ਾਸਨ ਤੇ ਜਨਤਾ ਦੇ ਸਹਿਯੋਗ ਨਾਲ ਇਸ ਸਮਾਜਿਕ ਬੁਰਾਈ ਨੂੰ ਜੜ੍ਹ ਤੋਂ ਖ਼ਤਮ ਕਰ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਵਲੰਟੀਅਰਜ਼ ਇਸ ਮੁਹਿੰਮ ਦੀ ਅਸਲ ਤਾਕਤ ਹਨ ਜੋ ਦਿਨ-ਰਾਤ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਮੁਕੰਮਲ ਤੌਰ ‘ਤੇ ਖਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤਾ ਗਿਆ ਹੈ। ਜਿਸ ਤਹਿਤ ਪੰਜਾਬ ਸਰਕਾਰ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਨਸ਼ੇ ਦੇ ਜਾਲ ਵਿਚ ਫਸੇ ਵਿਅਕਤੀਆਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ। ਜਦੋਂ ਕਿ ਇਸ ਮੁਹਿੰਮ ਤਹਿਤ ਪੰਜਾਬ ਦੇ ਵੱਖ-ਵੱਖ ਪੁਲਿਸ ਥਾਣਿਆਂ ਵਿਚ ਵੱਡੀ ਮਾਤਰਾ ਵਿਚ ਵੱਖ ਵੱਖ ਤਰ੍ਹਾਂ ਦੇ ਨਸ਼ੇ ਫੜੇ ਗਏ ਹਨ ਤੇ ਇਹ ਸਾਰਾ ਕੁਝ ਲੋਕਾਂ ਦੇ ਸਹਿਯੋਗ ਨਾਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਵੱਖ-ਵੱਖ ਪਿੰਡਾਂ ਵਿਚ ਖੇਡ ਮੈਦਾਨ ਤਿਆਰ ਕਰਕੇ ਦਿੱਤੇ ਹਨ ਤਾਂ ਜੋ ਨੌਜਵਾਨ ਨਸ਼ਿਆਂ ਨੂੰ ਛੱਡ ਕੇ ਖੇਡਾਂ ਵੱਲ ਪ੍ਰੇਰਿਤ ਹੋਣ । ਇਸ ਮੌਕੇ ਅਨਮੋਲ ਰੰਧਾਵਾ ਜ਼ਿਲ੍ਹਾ ਕੋਆਰਡੀਨੇਟਰ, ਰੋਹਿਤ ਸਿਆਲ ਮਾਝਾ ਜੋਨ ਦੇ ਵਾਇਸ ਕੋਆਰਡੀਨੇਟਰ, ਨੀਰਜ਼ ਸਲਹੋਤਰਾ ਜ਼ਿਲ੍ਹਾ ਵਾਈਸ ਕੋਆਰਡੀਨੇਟਰ, ਪਵਨ ਕੁਮਾਰ ਅਸੈਂਬਲੀ ਕੋਆਰਡੀਨੇਟਰ, ਰਜਨੀਸ਼ ਬੈਂਸ, ਰੋਬਿਨ ਸਿੰਘ, ਜਗਦੀਪ ਸਿੰਘ, ਬਲਵਿੰਦਰ ਕੁਮਾਰ, ਦਵਿੰਦਰ ਸਿੰਘ ਹੈਪੀ, ਰਾਕੇਸ਼ ਸ਼ਰਮਾ, ਰੁਪੇਸ਼ ਬਿੱਟੂ, ਬਲਜੀਤ ਰੰਧਾਵਾ, ਮੋਹਨ ਲਾਲ ਬਲਾਕ ਕੋਆਰਡੀਨੇਟਰ ਵੀ ਮੌਜੂਦ ਸਨ।

ਪਿਛਲੀ ਖ਼ਬਰ ਜੇ.ਈ. ਅਵਤਾਰ ਸਿੰਘ ਬੁੱਟਰ ਦੀ ਮਿੱਠੀ ਯਾਦ ’ਚ ਕੀਰਤਨ ਸਮਾਗਮ ਅਗਲੀ ਖ਼ਬਰ ਵਿਧਾਇਕ ਸ਼ੈਰੀ ਕਲਸੀ ਨੇ ਵਸੀਕਾ ਨਵੀਸਾਂ, ਫੋਟੋ ਸਟੇਟ ਤੇ ਟਾਈਪਿਸਟਾਂ ਦੀ ਮੰਗ ਕੀਤੀ ਪੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।