06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਵਾਹਨਾਂ ਦੇ ਪ੍ਰਦੂਸ਼ਣ ਦੀ ਜਾਂਚ ਲਈ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਵਲੋਂ ਕੈਂਪ

ਅਜੀਤ ਡੈਸਕ 20-06-2026
ਪਠਾਨਕੋਟ, 19 ਜੂਨ (ਸੰਧੂ)- ਯੂਨਾਈਟਿਡ ਵੈਲਫੇਅਰ ਸੁਸਾਇਟੀ ਵਲੋਂ ਵਾਹਨਾਂ ਤੋਂ ਫੈਲ ਰਹੇ ਪ੍ਰਦੂਸ਼ਣ ਦੀ ਰੋਕਥਾਮ ਤੇ ਲੋਕਾਂ ਨੂੰ ਵਾਤਾਵਰਨ ਸੁਰੱਖਿਆ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸ਼ੈਲੀ ਰੋਡ ‘ਤੇ ਵਾਹਨ ਪ੍ਰਦੂਸ਼ਣ ਜਾਂਚ ਕੈਂਪ ਲਗਾਇਆ ਗਿਆ। ਸੁਸਾਇਟੀ ਦੇ ਪ੍ਰਧਾਨ ਰਾਜੀਵ ਖੋਸਲਾ ਤੇ ਚੇਅਰਮੈਨ ਵਿਜੇ ਪਾਸੀ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਦੌਰਾਨ ਦੋ ਪਹੀਆ ਅਤੇ ਚਾਰ ਪਹੀਆ ਵਾਹਨਾਂ ਦੇ ਪ੍ਰਦੂਸ਼ਣ ਪੱਧਰ ਦੀ ਜਾਂਚ ਕੀਤੀ ਗਈ। ਰਾਜੀਵ ਖੋਸਲਾ ਤੇ ਵਿਜੇ ਪਾਸੀ ਨੇ ਕਿਹਾ ਕਿ ਵਧਦਾ ਪ੍ਰਦੂਸ਼ਣ, ਗਲੋਬਲ ਵਾਰਮਿੰਗ ਅਤੇ ਜਲਵਾਯੂ ਪਰਿਵਰਤਨ ਮਨੁੱਖਤਾ ਲਈ ਗੰਭੀਰ ਚੁਣੌਤੀ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਵਾਤਾਵਰਨ ਦੀ ਰੱਖਿਆ ਲਈ ਹਰ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਅਵਤਾਰ ਅਬਰੋਲ, ਸੰਜੀਵ ਗੁਪਤਾ, ਪਰਵਿੰਦਰ ਸਿੰਘ, ਜਸਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬੱਸ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ 30 ਜ਼ਖ਼ਮੀ ਅਗਲੀ ਖ਼ਬਰ ਨਰੇਗਾ ਮੁਲਾਜ਼ਮਾਂ ਦਾ ਸਰਕਾਰ ਖ਼ਿਲਾਫ਼ ਹੱਲਾ ਬੋਲ 23 ਜੂਨ ਨੂੰ ਦਿੜ੍ਹਬਾ ਮੰਡੀ ’ਚ ਹੋਵੇਗਾ ਵੱਡਾ ਇਕੱਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।