06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਬੱਸ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ 30 ਜ਼ਖ਼ਮੀ

ਅਜੀਤ ਡੈਸਕ 20-06-2026
ਬਮਿਆਲ, 19 ਜੂਨ (ਰਕੇਸ਼ ਸ਼ਰਮਾ)-ਸਰਹੱਦੀ ਖੇਤਰ ਦੇ ਪਿੰਡ ਨਰੋਟ ਜੈਮਲ ਸਿੰਘ ਵਿਖੇ ਸਥਿਤ ਬਿਜਲੀ ਘਰ ਦੇ ਸਾਹਮਣੇ ਜੰਮੂ-ਦੀਨਾਨਗਰ ਸਟੇਟ ਹਾਈਵੇ ‘ਤੇ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਜੰਮੂ ਤੋਂ ਰਾਧਾ ਸੁਆਮੀ ਡੇਰਾ ਬਿਆਸ ਜਾ ਰਹੀ ਬੱਸ ਨੰਬਰ ਜੇ.ਕੇ.02ਏ.ਸੀ.8181 ਅਤੇ ਚੀਨੀ ਨਾਲ ਲੱਦੇ ਇਕ ਟਰੱਕ ਵਿਚਾਲੇ ਆਹਮੋ-ਸਾਹਮਣੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨ੍ਹੀ ਭਿਆਨਕ ਸੀ ਕਿ ਬੱਸ ਬੁਰੀ ਤਰ੍ਹਾਂ ਨੁਕਸਾਨੀ ਗਈ ਜਦਕਿ ਟਰੱਕ ਸੜਕ ਤੋਂ ਹੇਠਾਂ ਉਤਰ ਕੇ ਨੇੜਲੇ ਖੇਤਾਂ ਵਿਚ ਪਲਟ ਗਿਆ। ਹਾਦਸੇ ਦੌਰਾਨ ਬੱਸ ਵਿਚ ਸਵਾਰ ਕਰੀਬ 30 ਯਾਤਰੀ ਜ਼ਖ਼ਮੀ ਹੋ ਗਏ। ਸਥਾਨਕ ਲੋਕਾਂ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕੀਤੇ ਤੇ ਜ਼ਖ਼ਮੀਆਂ ਨੂੰ ਇਲਾਜ ਲਈ ਨੇੜਲੇ ਸਰਕਾਰੀ ਹਸਪਤਾਲ ਪਹੁੰਚਾਇਆ। ਸੂਚਨਾ ਮਿਲਣ ‘ਤੇ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਅਤੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਜ਼ਖ਼ਮੀਆਂ ਦਾ ਇਲਾਜ ਜਾਰੀ ਹੈ ਅਤੇ ਪੁਲਿਸ ਵਲੋਂ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਭੱਠਾ ਮਜ਼ਦੂਰਾਂ ਵਲੋਂ ਡੀ.ਸੀ. ਦਫਤਰ ਬਾਹਰ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਵਾਹਨਾਂ ਦੇ ਪ੍ਰਦੂਸ਼ਣ ਦੀ ਜਾਂਚ ਲਈ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਵਲੋਂ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।