06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਾਰਡ ਨੰਬਰ-49 ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ

ਅਜੀਤ ਡੈਸਕ 20-06-2026
ਪਠਾਨਕੋਟ, 19 ਜੂਨ (ਸੁਮਿਤ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਾਰਡ ਨੰਬਰ-49 ਦੇ ਅਬਰੋਲ ਨਗਰ ਵਿਖੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ‘ਆਪ’ ਪਾਰਟੀ ਦੇ ਹਲਕਾ ਇੰਚਾਰਜ ਵਿਭੂਤੀ ਸ਼ਰਮਾ ਵਲੋਂ ਸ਼ਰਧਾਲੂਆਂ ਨਾਲ ਭਰੀ ਇਕ ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦਿਖਾ ਕੇ ਤੀਰਥ ਯਾਤਰਾ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਸ਼ਰਧਾਲੂਆਂ ਵਿਚ ਭਾਰੀ ਉਤਸ਼ਾਹ ਤੇ ਖੁਸ਼ੀ ਦੇਖਣ ਨੂੰ ਮਿਲੀ। ਵਿਭੂਤੀ ਸ਼ਰਮਾ ਨੇ ਕਿਹਾ ਕਿ ਇਸ ਯੋਜਨਾ ਤਹਿਤ ਸੀਨੀਅਰ ਨਾਗਰਿਕਾਂ ਨੂੰ ਦੇਸ਼ ਦੇ ਪ੍ਰਮੁੱਖ ਧਾਰਮਿਕ ਅਤੇ ਪਵਿੱਤਰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ, ਜਿਸ ਨਾਲ ਉਨ੍ਹਾਂ ਨੂੰ ਆਧਿਆਤਮਿਕ ਅਨੁਭਵ ਪ੍ਰਾਪਤ ਹੋ ਸਕੇ। ਸ਼ਰਧਾਲੂਆਂ ਨੇ ਸਰਕਾਰ ਵਲੋਂ ਚਲਾਈ ਜਾ ਰਹੀ ਇਸ ਯੋਜਨਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਬਜ਼ੁਰਗਾਂ ਦਾ ਤੀਰਥ ਸਥਾਨਾਂ ‘ਤੇ ਜਾਣ ਦਾ ਸੁਪਨਾ ਪੂਰਾ ਹੋ ਰਿਹਾ ਹੈ।
ਪਿਛਲੀ ਖ਼ਬਰ ਵਾਰਡ ਨੰਬਰ-4 ’ਚ ਵਿਕਾਸ ਕਾਰਜਾਂ ਨੂੰ ਮਿਲੀ ਰਫ਼ਤਾਰ 200 ਕਿੱਲੋਵਾਟ ਬਿਜਲੀ ਟਰਾਂਸਫਾਰਮਰ ਲਗਾਉਣ ਦਾ ਕੰਮ ਸ਼ੁਰੂ ਅਗਲੀ ਖ਼ਬਰ ਭੱਠਾ ਮਜ਼ਦੂਰਾਂ ਵਲੋਂ ਡੀ.ਸੀ. ਦਫਤਰ ਬਾਹਰ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।